Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਨੇ ਪੰਜਾਬ ਇਕਾਈ ਵਿੱਚ ਕੀਤਾ ਵਿਸਥਾਰ, ਨਵੇਂ ਅਹੁਦੇਦਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪਾਰਟੀ ਨੇ ਹੁਣ ਤੱਕ ਸੂਬਾ ਪੱਧਰ ਦੇ 22, ਜ਼ਿਲ੍ਹਾ ਪੱਧਰ ਦੇ 168 ਬਲਾਕ ਪੱਧਰ ਤੇ 468 ਅਤੇ ਸਰਕਲ ਪੱਧਰ ਦੇ 3399 ਅਹੁਦੇਦਾਰਾਂ ਦੀ ਕੀਤੀ ਨਿਯੁਕਤੀ

Web Admin

Web Admin

5 Dariya News

ਚੰਡੀਗੜ੍ਹ , 19 Dec 2020

Last updated on: Dec 19, 2020, 00:00 IST

ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਅੱਜ ਵੱਡੇ ਪੱਧਰ 'ਤੇ  ਨਿਯੁਕਤੀਆਂ ਕੀਤੀਆਂ ਗਈਆਂ। ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖਜਾਨਚੀ ਨੀਨਾ ਮਿੱਤਲ ਅਤੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ। ਪਾਰਟੀ ਨੇ ਹੁਣ ਤੱਕ ਸੂਬਾ ਪੱਧਰ ਦੇ 22, ਜ਼ਿਲ੍ਹਾ ਪੱਧਰ ਦੇ 168 ਬਲਾਕ ਪੱਧਰ ਤੇ 468 ਅਤੇ ਸਰਕਲ ਪੱਧਰ ਦੇ 3399 ਅਹੁਦੇਦਾਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਪਾਰਟੀ ਨੂੰ ਪਿੰਡ ਅਤੇ ਮੁਹੱਲੇ ਪੱਧਰ 'ਤੇ ਮਜਬੂਤ ਕਰਨ ਲਈ ਇਕ ਸਰਕਲ ਵਿਚ 5 ਪਿੰਡ ਰੱਖੇ ਗਏ ਹਨ, ਉਥੇ ਹੀ ਸ਼ਹਿਰੀ ਇਲਾਕੇ ਵਿਚ ਹਰ ਵਾਰਡ 'ਤੇ ਇਕ ਪ੍ਰਭਾਰੀ ਲਗਾਏ ਗਏ ਹਨ। ਇਸ ਨਾਲ ਪਾਰਟੀ ਨੇ ਸੂਬੇ ਵਿੱਚ ਧਰਾਤਲ ਪੱਧਰ ਦੇ ਢਾਂਚੇ ਨੂੰ ਸੰਪੂਰਨ ਕਰਨ ਵੱਲ ਕਦਮ ਵਧਾਇਆ ਹੈ। ਇਸ ਮੌਕੇ ਨਵੀਆਂ ਜਿੰਮੇਵਾਰੀਆਂ ਪ੍ਰਾਪਤ ਕਰਨ ਵਾਲੇ ਅਹੁਦੇਦਾਰਾਂ ਨੂੰ ਪੰਜਾਬ ਦੀ ਮਿੱਟੀ ਦੀ ਕਸਮ ਚੁਕਾ ਕੇ ਸੂਬੇ ਦੀ ਬਿਹਤਰੀ ਲਈ ਕਾਰਜ ਕਰਨ ਲਈ ਪ੍ਰੇਰਿਤ ਕੀਤਾ।ਇਸ ਬਾਰੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਢਾਂਚਾ ਭੰਗ ਕਰਨ ਤੋਂ ਬਾਅਦ ਪੰਜਾਬ ਦੇ ਸਾਰੇ ਵਰਕਰਾਂ ਅਤੇ ਧਰਾਤਲ ਪੱਧਰ ਦੇ ਲੋਕਾਂ ਨਾਲ ਵਿਚਾਰ ਵਟਾਂਦਰੇ ਕਰਨ ਉਪਰੰਤ ਵੱਖ-ਵੱਖ ਪਹਿਲੂਆਂ ਉੱਤੇ ਘੋਖ ਕਰਨ ਤੋਂ ਬਾਅਦ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਲੋਕਾਂ ਦੀ ਲੜਾਈ ਲੜਨ ਲਈ ਆਮ ਆਦਮੀ ਪਾਰਟੀ ਹਮੇਸ਼ਾ ਤਤਪਰ ਰਹੇਗੀ। ਉਨ੍ਹਾਂ ਕਿਹਾ ਕਿ ਨਵੇਂ ਸੰਗਠਨ ਦੇ ਐਲਾਨ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੱਝ ਗਿਆ ਹੈ ਅਤੇ ਆਮ ਆਦਮੀ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰੇਗੀ ਅਤੇ ਭ੍ਰਿਸ਼ਟਾਚਾਰ ਲਈ ਦੋਸ਼ੀ ਅਕਾਲੀਆਂ ਤੇ ਕਾਂਗਰਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ।

ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਇਹ ਸੰਗਠਨ ਨਾ ਸਿਰਫ਼ ਪੰਜਾਬ ਵਿੱਚ ਸਰਕਾਰ ਸਥਾਪਤੀ ਦਾ ਕਾਰਜ ਕਰੇਗਾ ਪ੍ਰੰਤੂ ਉਸ ਤੋਂ ਬਾਅਦ ਵੀ ਇੱਕ ਤਾਕਤਵਰ ਸੰਗਠਨ ਦੇ ਤੌਰ 'ਤੇ ਕਾਰਜ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਧਰਾਤਲ ਪੱਧਰ ਦੇ ਵਰਕਰਾਂ ਵਿੱਚ ਉਤਸ਼ਾਹ ਹੈ ਅਤੇ ਉਹ ਹੁਣ ਹੋਰ ਜੋਸ਼ ਨਾਲ ਲੋਕਾਂ ਦੀ ਆਵਾਜ਼ ਬੁਲੰਦ ਕਰਨਗੇ।ਨੀਨਾ ਮਿੱਤਲ ਨੇ ਕਿਹਾ ਕਿ ਸੰਗਠਨ ਕਿਸੇ ਵੀ ਰਾਜਨੀਤਕ ਪਾਰਟੀ ਲਈ ਰੀੜ੍ਹ ਦੀ ਹੱਡੀ ਹੁੰਦੀ ਹੈ। ਇਸੇ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਵਰਗਾਂ ਨੂੰ ਇਕਸਾਰ  ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਅਹੁਦੇਦਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹੁਣ ਆਮ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨਾ ਅਤੇ ਇੱਕ ਮਜ਼ਬੂਤ ਸੰਗਠਨ ਦਾ ਨਿਰਮਾਣ ਕਰਨ ਤਾਂ ਜੋ ਭ੍ਰਿਸ਼ਟਾਚਾਰੀਆਂ ਨੂੰ ਰਾਜਨੀਤੀ ਵਿੱਚੋਂ ਪਾਰ ਕਰਕੇ ਸਾਫ਼ ਸੁਥਰੇ ਅਕਸ ਵਾਲੇ ਲੋਕਾਂ ਦੇ ਸਹਿਯੋਗ ਨਾਲ ਸਰਕਾਰ ਦਾ ਗਠਨ ਕੀਤਾ ਜਾ ਸਕੇ।ਗਗਨਦੀਪ ਸਿੰਘ ਚੱਢਾ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦਾ ਪ੍ਰਮੁੱਖ ਅੰਗ ਹੁੰਦੇ ਹਨ ਅਤੇ ਉਹ ਹੁਣ ਨੌਜਵਾਨਾਂ ਨੂੰ ਪਾਰਟੀ ਨਾਲ  ਜੋੜਨ ਦਾ ਕਾਰਜ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਖ਼ਾਸਕਰ ਨੌਜਵਾਨ ਵਰਗ ਭ੍ਰਿਸ਼ਟਾਚਾਰ ਅਕਾਲੀਆਂ ਅਤੇ ਕਾਂਗਰਸੀਆਂ ਤੋਂ ਖਹਿੜਾ ਛੁਡਾਉਣ ਲਈ ਤਤਪਰ ਹੈ। ਇਸ ਲਈ ਆਮ ਆਦਮੀ ਪਾਰਟੀ ਵੱਲ ਵੇਖ ਰਹੇ ਹਨ। ਸੂਬੇ ਦੇ ਨੌਜਵਾਨਾਂ ਨੂੰ ਸੰਬੋਧਿਤ ਹੁੰਦਿਆਂ  ਨੇ ਕਿਹਾ ਕਿ ਸੱਤਾ ਪਰਿਵਰਤਨ ਲਈ ਨੌਜਵਾਨਾਂ ਦਾ ਰਾਜਨੀਤੀ ਵਿੱਚ ਆਉਣਾ ਅਤਿ ਜ਼ਰੂਰੀ ਹੈ।  ਇਸ ਲਈ ਆਮ ਘਰਾਂ ਦੇ ਨੌਜਵਾਨ ਅਤੇ ਮੁਟਿਆਰਾਂ ਨੂੰ ਇਸ ਸ਼ੁੱਭ ਕਾਰਜ ਲਈ ਅੱਗੇ ਆਉਣਾ ਚਾਹੀਦਾ ਹੈ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Harchand Singh Bursat , Nina Mittal , Gagandeep Singh Chadha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD