Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਵਿਜੈ ਇੰਦਰ ਸਿੰਗਲਾ ਨੇ ਪਟਿਆਲਾ, ਸਮਾਣਾ ਤੇ ਰਾਜਪੁਰਾ ਦੇ ਛਾਪੇਮਾਰੀ ਦੇ ਸ਼ਿਕਾਰ ਹੋਏ ਆੜ੍ਹਤੀਆਂ ਨਾਲ ਮਿਲ ਕੇ ਵਿਖਾਈ ਇੱਕਜੁੱਟਤਾ

ਪੰਜਾਬ ਦੇ ਆੜ੍ਹਤੀਆਂ ਤੇ ਆਮਦਨ ਕਰ ਦੇ ਛਾਪੇ ਕੇਂਦਰ ਦੇ ਇਸ਼ਾਰਿਆਂ ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕਾਰਵਾਈਆਂ - ਸਿੰਗਲਾ

Web Admin

Web Admin

5 Dariya News

ਪਟਿਆਲਾ , 20 Dec 2020

Last updated on: Dec 20, 2020, 00:00 IST

ਪੰਜਾਬ ਦੇ ਸਕੂਲ ਸਿਖਿਆ ਤੇ ਲੋਕ ਨਿਰਮਾਣ ਮੰਤਰੀ, ਵਿਜੈ ਇੰਦਰ ਸਿੰਗਲਾ ਨੇ ਅੱਜ ਸਮਾਣਾ ਮੰਡੀ ਦੇ ਪ੍ਰਧਾਨ ਪਵਨ ਕੁਮਾਰ ਗੋਇਲ, ਜ਼ਿਲ੍ਹਾ ਪਟਿਆਲਾ ਦੇ ਆੜ੍ਹਤੀਆਂ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਰਾਜਪੁਰਾ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ ਤੇ ਰਾਜਪੁਰਾ ਦੇ ਆੜ੍ਹਤੀਆਂ ਕਰਤਾਰ ਸਿੰਘ, ਅਮਰੀਕ ਸਿੰਘ ਨੂੰ ਮਿਲ ਕੇ ਆਮਦਨ ਕਰ ਵਿਭਾਗ ਵੱਲੋਂ ਭਾਰੀ ਪੁਲਿਸ ਬਲ ਨਾਲ ਕਥਿੱਤ ਤੌਰ ਤੇ ਡਰਾਉਣ ਧਮਕਾਉਣ ਲਈ ਕੀਤੀ ਗਈ ਛਾਪੇ-ਮਾਰੀ ਵਿਰੁੱਧ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ। ਸ਼੍ਰੀ ਸਿੰਗਲਾ ਨੇ ਦਸਿਆ ਕਿ ਉਨ੍ਹਾਂ ਵੱਲੋਂ ਕਲ ਵੀ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਦੇ ਪੀੜਤਾਂ, ਜਿਨਾਂ 'ਚ ਪੰਜਾਬ ਪ੍ਰਧਾਨ ਵਿਜੇ ਕਾਲੜਾ ਵੀ ਸ਼ਾਮਲ ਹਨ, ਨਾਲ ਮੀਟਿੰਗ ਕੀਤੀ ਗਈ ਸੀ।ਸ਼੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਪੰਜਾਬ ਭਰ ਚ ਆੜ੍ਹਤੀਆਂ ਤੇ ਕੀਤੀ ਜਾ ਰਹੀ ਛਾਪੇਮਾਰੀ, ਕਿਸਾਨਾਂ ਤੇ ਆੜ੍ਹਤੀਆਂ ਦੇ ਨਹੁੰ - ਮਾਸ ਦੇ ਰਿਸ਼ਤੇ ਨੂੰ ਖਤਮ ਕਰਨ ਚ ਕਾਮਯਾਬ ਨਹੀਂ ਹੋ ਸਕੇਗੀ।ਅੱਜ ਇਸ ਚੋਣਵੀਂ ਛਾਪੇਮਾਰੀ ਦੇ ਸ਼ਿਕਾਰ ਪਟਿਆਲਾ ਜ਼ਿਲ੍ਹੇ ਦੀਆਂ ਸਮਾਣਾ, ਪਟਿਆਲਾ ਅਤੇ ਰਾਜਪੁਰਾ ਮੰਡੀਆਂ ਦੇ ਆੜ੍ਹਤੀਆਂ ਦੇ ਆਗੂਆਂ ਨਾਲ ਮੀਟਿੰਗਾਂ ਦੌਰਾਨ ਜਿੱਥੇ ਉਨ੍ਹਾਂ ਨੇ ਆਮਦਨ ਕਰ ਵਿਭਾਗ ਦੀ ਇਸ ਦਬਾਅ ਦੀ ਨੀਤੀ ਅਧੀਨ ਕੀਤੀ ਛਾਪੇਮਾਰੀ ਦੀ ਆਲੋਚਨਾ ਕੀਤੀ, ਉੱਥੇ ਨਾਲ ਹੀ ਭਰੋਸਾ ਦਿਵਾਇਆ ਕਿ ਸਮੁੱਚੀ ਪੰਜਾਬ ਸਰਕਾਰ ਅਤੇ ਪੰਜਾਬ ਕਾਂਗਰਸ, ਇਸ ਮੁਸ਼ਕਿਲ ਦੀ ਘੜੀ ਚ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿਖਰਾਂ ਤੇ ਪਹੁੰਚੇ ਕਿਸਾਨ ਅੰਦੋਲਨ ਤੋਂ ਘਬਰਾ ਕੇ ਗੈਰ ਰਾਜਸੀ ਪੈਂਤੜਿਆਂ ਤੇ ਉਤਰ ਆਈ ਹੈ। ਪਹਿਲਾਂ ਮੀਟਿੰਗਾਂ ਦੀ ਅਸਫ਼ਲ ਵਾਰਤਾ, ਫਿਰ ਕਿਸਾਨਾਂ ਨੂੰ ਖਦੇੜਨ ਦੀਆਂ ਗਿੱਦੜ ਧਮਕੀਆਂ ਅਤੇ ਹੁਣ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨਾਲ ਡੱਟ ਕੇ ਖੜ੍ਹੇ ਆੜ੍ਹਤੀਆਂ ਨੂੰ ਡਰਾਉਣ ਦੀਆਂ ਇਹ ਕਾਰਵਾਈਆਂ, ਕਿਸਾਨਾਂ  ਅਤੇ ਆੜ੍ਹਤੀਆਂ ਦੇ ਬੁਲੰਦ ਹੌਂਸਲਿਆਂ ਨੂੰ ਪਸਤ ਨਹੀਂ ਕਰ ਸਕਦੀਆਂ।ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਦਿੱਲੀ ਦੇ ਰਸਤੇ ਸਰਕਾਰ ਵਲੋਂ ਲਾਈਆਂ ਰੋਕਾਂ ਦੀ ਪ੍ਰਵਾਹ ਕਰਦੇ ਨਹੀਂ ਰੁਕੇ, ਉਹ ਭਲਾ ਇਨ੍ਹਾਂ ਘਟੀਆ ਰਾਜਨੀਤਕ ਚਾਲਾਂ ਨਾਲ ਕਿਵੇਂ ਡਰਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਆੜ੍ਹਤੀਆਂ ਦਾ ਰਿਸ਼ਤਾ ਦਹਾਕਿਆਂ ਤੋਂ ਬਣਿਆ ਹੋਇਆ ਹੈ। ਅੱਜ ਆੜ੍ਹਤੀ ਦਿੱਲੀ ਬਾਰਡਰ ਤੇ  ਕਿਸਾਨਾਂ ਦੀ ਮੱਦਦ ਲਈ ਹਰ ਤਰ੍ਹਾਂ ਨਾਲ ਖੜ੍ਹੇ ਹਨ ਅਤੇ ਜੇਕਰ ਕੇਂਦਰ ਸਰਕਾਰ ਦੇ ਮਨ ਚ ਇਹ ਭੁਲੇਖਾ ਹੋਵੇ ਕਿ ਉਹ ਆੜ੍ਹਤੀਆਂ ਨੂੰ ਆਮਦਨ ਕਰ ਛਾਪਿਆਂ ਦਾ ਡਰਾਵਾ ਦੇ ਕੇ, ਅੰਦੋਲਨ ਨੂੰ ਕਮਜ਼ੋਰ ਕਰ ਦੇਵੇਗੀ ਤਾਂ ਇਹ ਭੁਲੇਖਾ ਦੂਰ ਕਰ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ਤੇ ਪ੍ਰਭਾਵਿਤ ਆੜ੍ਹਤੀਆਂ ਦੇ ਨਾਲ ਸੰਪਰਕ ਕਰਕੇ ਅਤੇ ਜਿਥੇ ਤੱਕ ਸੰਭਵ ਹੋਇਆ, ਖੁਦ ਉਨ੍ਹਾਂ ਕੋਲ ਜਾ ਕੇ, ਉਨ੍ਹਾਂ ਨਾਲ ਇਕਮੁੱਠਤਾ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕਰ ਰਹੇ ਹਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress , Patiala , Samana , Rajpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD