Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਪੰਜਾਬ ਵਿੱਚ 14 ਜਨਵਰੀ ਤੋਂ ਹੋਵੇਗੀ ਸਾਲ ਭਰ ਚੱਲਣ ਵਾਲੇ ‘ਸਵਰਨਿਮ ਵਿਜੈ ਵਰਸ਼‘ ਸਮਾਗਮਾਂ ਦੀ ਸ਼ੁਰੂਆਤ : ਕਰਨਲ ਆਰ.ਐਸ. ਮਾਂਗਟ

ਪੰਜਾਬ ਦੇ 17 ਜ਼ਿਲਿਆਂ ਵਿਚ ਜਾਵੇਗੀ ‘ਸਵਰਨਿਮ ਵਿਜੈ ਵਰਸ਼’ ਮਸ਼ਾਲ

Web Admin

Web Admin

5 Dariya News

ਚੰਡੀਗੜ੍ਹ , 20 Dec 2020

Last updated on: Dec 20, 2020, 00:00 IST

ਭਾਰਤ ਦੀ ਪਾਕਿਸਤਾਨ ਉਤੇ ਵੱਡੀ ਜਿੱਤ ਅਤੇ ਬੰਗਲਾਦੇਸ਼ ਨੂੰ ਆਜ਼ਾਦ ਕਵਾਉਣ ਦੀ 50ਵੀਂ ਵਰੇਗੰਢ ਨੂੰ ਭਾਰਤ ਸਰਕਾਰ ਨੇ ‘ਸਵਰਨਿਮ ਵਿਜੈ ਵਰਸ਼‘ ਵਜੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਨਾਂ ਸਮਾਗਮਾਂ ਦੀ ਸ਼ੁਰੂਆਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੀਂ ਦਿੱਲੀ ਵਿਖੇ ਸਵਰਨਿਮ ਵਿਜੈ ਮਸ਼ਾਲ ਜਗਾ ਕੇ ਕੀਤੀ ਗਈ। ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ-2020 ਦੇ ਸੈਸ਼ਨ ‘ਕਰਟਨ ਰੇਜਰ: ਦਿ 1971 ਵਾਰ ਬਾਏ ਹੈਡਕੁਆਰਟਰ ਵੈਸਟਰਨ ਕਮਾਂਡ‘ ਦੌਰਾਨ ਇਨਾਂ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਵੈਸਟਰਨ ਕਮਾਂਡ ਦੇ ਕਰਨਲ ਆਰ.ਐਸ. ਮਾਂਗਟ ਨੇ ਦੱਸਿਆ ਕਿ ‘ਸਵਰਨਿਮ ਵਿਜੈ ਵਰਸ਼‘ ਸਬੰਧੀ ਪੰਜਾਬ ਰਾਜ ਵਿਚ ਸਾਰਾ ਸਾਲ ਸਮਾਗਮ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਪੰਜਾਬ ਵਿੱਚ 14 ਜਨਵਰੀ, 2021 ਨੂੰ ਚੰਡੀਮੰਦਰ ਤੋਂ ਮਸ਼ਾਲ ਪ੍ਰਾਪਤੀ ਨਾਲ ਇਨਾਂ ਸਾਲ ਭਰ ਚੱਲਣ ਵਾਲੇ ‘ਸਵਰਨਿਮ ਵਿਜੈ ਵਰਸ਼ ਸਮਾਗਮਾਂ‘ ਦੀ ਸ਼ੁਰੂਆਤ ਹੋਵੇਗੀ। ਕਰਨਲ ਮਾਂਗਟ ਨੇ ਦੱਸਿਆ ਕਿ ਇਹ ਮਸ਼ਾਲ ਪੰਜਾਬ ਰਾਜ ਵਿਚ 17 ਜ਼ਿਲਿਆਂ ਵਿੱਚ ਜਾਵੇਗੀ ਅਤੇ ਜਿਥੇ ਵੀ ਮਸ਼ਾਲ ਜਾਣ ਦੀ ਪ੍ਰੋਗਰਾਮ ਪ੍ਰਸਤਾਵਤ ਹੈ, ਉਸ ਸਬੰਧੀ ਪ੍ਰੋਗਰਾਮ ਪਹਿਲਾਂ ਤੈਅ ਕਰ ਦਿੱਤਾ ਗਿਆ ਹੈ। ਤੈਅਸ਼ੁਦਾ ਸਥਾਨ ‘ਤੇ 1971 ਦੀ ਜੰਗ ਵਿੱਚ ਬਹਾਦਰੀ ਦਿਖਾਉਣ ਵਾਲੇ ਮੈਡਲ ਜੇਤੂਆਂ ਅਤੇ ਵੀਰ ਨਾਰੀਆਂ ਦਾ ਸਨਮਾਨ ਕੀਤਾ ਜਾਵੇਗਾ। ਕਰਨਲ ਮਾਂਗਟ ਨੇ ਦੱਸਿਆ ਕਿ ਇਨਾਂ ਸਮਾਗਮਾਂ ਦੌਰਾਨ ਫ਼ੋਟੋ ਪ੍ਰਦਰਸ਼ਨੀਆਂ ਲਾਉਣ ਤੋਂ ਇਲਾਵਾ 1971 ਦੀ ਜੰਗ ਸਬੰਧੀ ਡਾਕੂਮੈਂਟਰੀ ਫ਼ਿਲਮਾਂ ਵੀ ਵਿਖਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਜਿਨਾਂ ਸਥਾਨ ‘ਤੇ ਸਮਾਗਮ ਕਰਵਾਏ ਜਾਣਗੇ, ਉਨਾਂ ਸਥਾਨਾਂ ਤੋਂ ਮਿੱਟੀ ਵੀ ਇਕੱਤਰ ਕਰਕੇ ਲਿਜਾਈ ਜਾਵੇਗੀ, ਜੋ ਕੌਮੀ ਜੰਗੀ ਯਾਦਗਾਰ ਵਿਖੇ ਬੂਟੇ ਲਾਉਣ ਸਮੇਂ ਵਰਤੀ ਜਾਵੇਗੀ। ਕਰਨਲ ਮਾਂਗਟ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਾਲ ਭਰ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਬੈਂਡ ਸ਼ੋਅ ਅਤੇ ਮੈਰਾਥਨ ਦੌੜਾਂ ਵੀ ਕਰਵਾਈਆਂ ਜਾਣਗੀਆਂ ਅਤੇ ਇਨਾਂ ਸਾਰੇ ਸਮਾਗਮਾਂ ਵਿਚ ਐਨ.ਸੀ.ਸੀ. ਕੈਡਿਟ ਵੀ ਸ਼ਾਮਲ ਹੋਣਗੇ। ਉਨਾਂ ਦੱਸਿਆ ਕਿ ਇਨਾਂ ਸਮਾਗਮਾਂ ਦੀ ਸਮਾਪਤੀ ਸਬੰਧੀ ਸਮਾਗਮ 3 ਦਸੰਬਰ, 2021 ਤੋਂ 16 ਦਸੰਬਰ, 2021 ਤੱਕ ਨਵੀਂ ਦਿੱਲੀ ਵਿਖੇ ਹੋਵੇਗੀ।

 

Tags: Military Literature Festival , Military , Military Literature Festival 2020 , MLF 2020 , 4th Military Literature Festival 2020

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD