Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਐਮ.ਐਲ.ਐਫ. ਦੇ ਆਖਰੀ ਦਿਨ ਹੋਏ ਪਹਿਲੇ ਸੈਸ਼ਨ ਦੌਰਾਨ ਜੀ.ਬੀ.ਐਸ. ਸਿੱਧੂ ਦੀ ਕਿਤਾਬ ‘ ਦਿ ਖਾਲਿਸਤਾਨ ਕਾਂਸਪੀਰੇਸੀ’ ’ਤੇ ਵਿਚਾਰ ਚਰਚਾ

ਪੈਨਲਿਸਟਾਂ ਵੱਲੋਂ ਮੁੱਦਿਆਂ ਦਾ ਨਿਪਟਾਰਾ ਜ਼ੋਰ-ਜਬਰਦਸਤੀ ਦੀ ਥਾਂ ਰਾਜਨੀਤਿਕ ਢੰਗ ਨਾਲ ਕਰਨ ਦੀ ਵਕਾਲਤ

Web Admin

Web Admin

5 Dariya News

ਚੰਡੀਗੜ੍ਹ , 20 Dec 2020

Last updated on: Dec 20, 2020, 00:00 IST

ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ -2020 ਦੇ ਆਖਰੀ ਦਿਨ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ‘ਜੀ.ਬੀ.ਐਸ. ਸਿੱਧੂ ਦੀ ਲਿਖੀ ਕਿਤਾਬ ‘ਦਿ ਖਾਲਿਸਤਾਨ ਕਾਂਸਪੀਰੇਸੀ’ ’ਤੇ ਵਿਚਾਰ ਚਰਚਾ ਨਾਲ ਕੀਤੀ ਗਈ। ਜਿਸ ਵਿੱਚ ਪੈਨਲਿਸਟਾਂ ਨੇ ਵਕਾਲਤ ਕੀਤੀ ਕਿ ਮੁੱਦਿਆਂ ਦਾ ਨਿਪਟਾਰਾ ਜ਼ੋਰ-ਜ਼ਬਰਦਸਤੀ  ਦੀ ਥਾਂ ਰਾਜਨੀਤਿਕ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ।ਸੈਸ਼ਨ ਦਾ ਸੰਚਾਲਨ ਸਾਬਕਾ ਆਈ.ਪੀ.ਐਸ. ਅਧਿਕਾਰੀ ਜੀ.ਐਸ. ਔਜਲਾ ਨੇ ਕੀਤਾ। ਇਸ ਪੈਨਲ ਵਿਚਾਰ ਚਰਚਾ ਦੌਰਾਨ ਪੁਸਤਕ ਦੇ ਲੇਖਕ ਅਤੇ ਰਾਅ ਦੇ ਸਾਬਕਾ ਅਧਿਕਾਰੀ ਜੀ.ਬੀ.ਐਸ. ਸਿੱਧੂ,  ਸਮੇਤ ਸਾਬਕਾ ਡੀ.ਜੀ.ਪੀ. ਐਮ.ਪੀ.ਐਸ.ਔਲਖ ਅਤੇ ਕਈ ਦਹਾਕਿਆਂ ਤੱਕ ਸੂਬੇ ਵਿੱਚ ਪੱਤਰਕਾਰੀ ਕਰਨ ਵਾਲੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਉੱਘੇ ਪੈਨਲਿਸਟਾਂ ਵਜੋਂ ਸ਼ਾਮਲ ਹੋਏ।ਸਿੱਕਿਮ ਨੂੰ ਭਾਰਤੀ ਖਿੱਤੇ ਵਿਚ ਸ਼ਾਮਲ ਕਰਨ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਜੀ.ਬੀ.ਐਸ. ਸਿੱਧੂ ਨੇ ਵਿਚਾਰ ਵਟਾਂਦਰੇ ਵਿਚ ਭਾਗ ਲੈਂਦਿਆਂ ਪੰਜਾਬ ਅਤੇ ਵਿਦੇਸ਼ਾਂ ਵਿਸ਼ੇਸ਼ ਤੌਰ ‘ਤੇ ਕੈਨੇਡਾ ਅਤੇ ਹੋਰ ਯੂਰਪੀਅਨ ਦੇਸ਼ਾਂ ਵਿਚ ਅੱਤਵਾਦ ਦੇ ਵਧਣ ਨਾਲ ਜੁੜੇ ਪਹਿਲੂਆਂ ਨੂੰ ਯਾਦ ਕੀਤਾ, ਜਿੱਥੇ 1970 ਦੌਰਾਨ ਸਿੱਖਾਂ ਨੇ ਪਰਵਾਸ ਕੀਤਾ ਸੀ। ਉਨਾਂ ਉਸ ਸਮੇਂ ਦੀ ਕੇਂਦਰ ਸਰਕਾਰ ਦੀਆਂ ਅੱਤਵਾਦ ਸਬੰਧੀ ਮਸਲਿਆਂ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ਬਾਰੇ ਵੀ ਚਾਨਣਾ ਪਾਇਆ।ਜੀ.ਐਸ. ਔਜਲਾ ਨੇ ਕਿਹਾ ਕਿ ਉਸ ਸਮੇਂ ਸਿਆਸੀ ਪੱਧਰ ‘ਤੇ ਮੁੱਦੇ  ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਸੀ ਅਤੇ ਇਤਿਹਾਸ ਦੱਸਦਾ ਹੈ ਕਿ ਉਸ ਸਮੇਂ ਇਸ ਮਸਲੇ ਨੂੰ ਸੁਲਝਾਉਣ ਲਈ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਸੀ।ਇੰਟੈਲੀਜੈਂਸ ਬਿਊਰੋ ਵਿੱਚ ਅਹਿਮ ਅਹੁਦਿਆਂ ‘ਤੇ ਰਹੇ ਸਾਬਕਾ ਡੀ.ਜੀ.ਪੀ.  ਐਮ.ਪੀ.ਐਸ. ਔਲਖ ਨੇ ਉਸ ਸਮੇਂ ਵਾਪਰੀਆਂ ਘਟਨਾਵਾਂ ਨੂੰ ਲੜੀਵਾਰ ਢੰਗ ਨਾਲ ਦਰਸਾਇਆ।ਸੀਨੀਅਰ ਪੱਤਰਕਾਰ ਜਗਤਾਰ ਸਿੰਘ ਜਿਹਨਾਂ ਨੇ ‘ਰੀਵਰਜ਼ ਆਨ ਫ਼ਾਇਰ: ਖਾਲਿਸਤਾਨ ਸਟ੍ਰਗਲ ’ ਕਿਤਾਬ ਵੀ ਲਿਖੀ, ਨੇ ਅੱਤਵਾਦ ਦੇ ਦੌਰ ਬਾਰੇ ਗੱਲ ਕੀਤੀ। ਇਹ ਉਹ ਕਾਲਾ ਦੌਰ ਸੀ ਜਿਸਨੇ 40,000 ਜਾਨਾਂ ਲਈਆਂ। ਉਹਨਾਂ ਕਿਹਾ ਕਿ ਖਾਲਿਸਤਾਨ ਦੇ ਮੁੱਦੇ ਨੇ ਪਿਛਲੇ ਸਮੇਂ ਵਿੱਚ ਕੈਨੇਡਾ ਵਰਗੇ ਦੇਸ਼ਾਂ ਨਾਲ ਸਬੰਧਾਂ ਨੂੰ ਪ੍ਰਭਾਵਿਤ ਕੀਤਾ ਸੀ ਅਤੇ ਇਹ ਮੁੱਦਾ ਅੱਜ ਵੀ ਕਾਇਮ ਹੈ।ਉਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਉਸ ਸਮੇਂ ਦੇ ਦਸਤਾਵੇਜ਼ ਜਨਤਕ ਕਰਨੇ ਚਾਹੀਦੇ ਹਨ ਤਾਂ ਜੋ ਇਸ ਸਬੰਧੀ ਪੂਰੀ ਜਾਣਕਾਰੀ ਮਿਲ ਸਕੇ।    

 

Tags: Military Literature Festival , Military , Military Literature Festival 2020 , MLF 2020 , 4th Military Literature Festival 2020

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD