Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨੀ ਸੰਘਰਸ਼ 'ਚ ਸਾਹਿਤਕ ਹਸਤੀਆਂ ਦੀ ਆਮਦ ਨੇ ਨਵਾਂ ਜੋਸ਼ ਭਰਿਆ : ਫੁਰਮਾਨ ਸਿੰਘ ਸੰਧੂ

Web Admin

Web Admin

5 Dariya News

ਨਵੀਂ ਦਿੱਲੀ , 21 Dec 2020

Last updated on: Dec 21, 2020, 00:00 IST

ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਕਿਹਾ ਹੈ ਕਿ ਕਲਾਕਾਰਾਂ,ਲੇਖਕਾਂ,ਸਾਹਿਤਕਾਰਾਂ,ਕਵੀਆਂ, ਬੁੱਧੀ-ਜੀਵੀਆਂ ਅਤੇ ਚਿੰਤਕਾਂ ਦੀ ਸ਼ਮੂਲੀਅਤ ਨੇ ਕਿਸਾਨ ਸੰਘਰਸ਼ ਨੂੰ ਨਵਾਂ ਜਜ਼ਬਾ ਪ੍ਰਦਾਨ ਕੀਤਾ ਹੈ।ਨੌਜੁਆਨ ਕਿਸਾਨ ਨੇਤਾ ਨੇ ਕਲਾਕਾਰਾਂ ਤੇ ਚਿੰਤਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਸਾਹਿਤਿਕ ਹਸਤੀਆਂ ਦੀ ਆਮਦ ਨਾਲ ਜੋਸ਼ ਪੈਦਾ ਹੋਇਆ ਹੈ ਅਤੇ ਖ਼ਾਸ ਕਰਕੇ ਨੌਜੁਆਨ ਵਰਗ ਵੱਡੀ ਗਿਣਤੀ ਵਿੱਚ ਪ੍ਰੇਰਤ ਹੋਇਆ ਹੈ। ਦਲਜੀਤ ਦੁਸਾਂਝ , ਰਣਜੀਤ ਬਾਵਾ, ਹਰਭਜਨ ਮਾਨ, ਕੰਵਰ ਗਰੇਵਾਲ਼ , ਗੁਰਪ੍ਰੀਤ ਸਿੰਘ ਘੁੱਗੀ,ਬਾਬੂ ਸਿੰਘ ਮਾਨ,ਬੱਬੂ ਮਾਨ ਵਰਗੇ ਹਰਮਨ ਪਿਆਰੇ ਕਲਾਕਾਰਾਂ ਵੱਲੋਂ ਪਾਏ ਯੋਗਦਾਨ ਅਤੇ ਗਾਏ ਗੀਤਾਂ ਨੇ ਨੌਜੁਆਨ ਵਰਗ ਨੂੰ ਆਪਣੇ ਹੱਕਾਂ ਲਈ ਜਾਗ੍ਰਿਤ ਕਰਨ ਵਾਸਤੇ ਵੱਡੀ ਭੂਮਿਕਾ ਨਿਭਾਈ ਹੈ।ਫੁਰਮਾਨ ਸਿੰਘ ਸੰਧੂ ਨੇ ਕਿਹਾ ਕਿ ਹੁਣ ਪੰਜਾਬੀ ਦੇ ਪ੍ਰਮੁੱਖ ਚਿੰਤਕ ਅਤੇ ਲੇਖਕ ਸਤਨਾਮ ਮਾਣਕ ਵੱਲੋਂ ਰਚੀ ਕਿਸਾਨੀ ਦੀ ਵਾਰ “ਸ਼ੇਰ ਪੰਜਾਬ ਦੇ “ ਨੇ ਕਿਸਾਨਾਂ ਵਿੱਚ ਨਵਾਂ ਜੋਸ਼ ਭਰ ਦਿੱਤਾ ਹੈ। ਇਸ ਰਚਨਾ ਵਿੱਚ ਸਤਨਾਮ ਮਾਣਕ ਹੋਰਾਂ ਨੇ ਕਿਸਾਨ ਸੰਘਰਸ਼ ਦੇ ਹਰ ਪੜਾਅ ਦਾ ਵਿਲੱਖਣ ਅਤੇ ਜੋਸ਼ੀਲੇ ਅੰਦਾਜ਼ ਵਿੱਚ ਵਰਨਣ ਕਰਦਿਆਂ ਅਣਖੀਲੇ ਪੰਜਾਬੀਆਂ ਨੂੰ ਜਜ਼ਬਾ ਪ੍ਰਦਾਨ ਕੀਤਾ ਹੈ।  ਉਹਨਾਂ  ਕਿਹਾ ਕਿ ਕਿਸਾਨ ਸੰਘਰਸ਼ ਨੂੰ ਲੰਮਾਂ ਸਮਾਂ ਚੜਦੀ ਕਲਾ ਵਿੱਚ ਰੱਖਣ ਲਈ ਸਾਹਿਤਕਾਰਾਂ ਅਤੇ ਕਲਾਕਾਰਾਂ ਦੇ ਰਚਨਾਤਮਿਕ ਯੋਗਦਾਨ ਦੀ ਵੱਡੀ ਭੂਮਿਕਾ ਰਹੇਗੀ।

 

Tags: Protest , Agitation , #TakeBackFarmLaws , #IndiaSupportFarmerProtest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , APMC , Farmer Protest , #FarmerProtest , #StandWithFarmersChallenge , #Tractor2Twitter , Singhu Border , Farmers Stir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD