Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਵਿੰਦਰ ਸਿੰਘ ਬਿੰਦਰਾ ਸਾਹਨੇਵਾਲ ਵਿਖੇ ਹੋਏ ਸਮਾਗਮ ਦੌਰਾਨ ਯੂਥ ਕਲੱਬਾਂ ਨੂੰ ਵੰਡੀਆਂ ਸਪੋਰਟਸ ਕਿੱਟਾਂ

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਅਤੇ ਯੂਥ ਕਲੱਬਾਂ ਨੂੰ ਸਰਗਰਮ ਕਰਨ ਲਈ ਹੈ ਵਚਨਬੱਧ - ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ

Web Admin

Web Admin

5 Dariya News

ਸਾਹਨੇਵਾਲ/ਲੁਧਿਆਣਾ , 21 Dec 2020

Last updated on: Dec 21, 2020, 00:00 IST

ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਇੱਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ, ਜਿਥੇ ਇਲਾਕੇ ਦੇ ਵੱਖ-ਵੱਖ ਯੂਥ ਕਲੱਬਾਂ ਦੇ ਮੈਂਬਰਾਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ।ਇਹ ਸਮਾਰੋਹ ਸਰਕਾਰੀ ਪ੍ਰਾਇਮਰੀ ਸਕੂਲ, ਜੀ.ਟੀ. ਰੋਡ ਨੰਦਪੁਰ, ਸਾਹਨੇਵਾਲ ਵਿਖੇ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਸਤਵਿੰਦਰ ਕੌਰ ਬਿੱਟੀ, ਸ੍ਰੀ ਨਿਤਿਨ ਟੰਡਨ, ਸ੍ਰੀ ਮਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵੱਧ ਚੜ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ।ਇੰਜੀ: ਸੁਖਵਿੰਦਰ ਸਿੰਘ ਬਿੰਦਰਾ ਨੇ ਨੌਜਵਾਨਾਂ ਅਤੇ ਖਿਡਾਰੀਆਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਦਿਆਂ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਉਨ੍ਹਾਂ ਨੂੰ ਪੰਜਾਬ ਯੁਵਕ ਸੇਵਾਂਵਾਂ ਬੋਰਡ ਦਾ ਕਾਰਜਭਾਰ ਸੌਪਿਆਂ ਹੈ, ਉਨ੍ਹਾਂ ਦੀ ਯੋਗ ਅਗਵਾਈ ਅਤੇ ਦਿਸ਼ਾਂ ਨਿਰਦੇਸ਼ਾਂ ਹੇਠ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸ੍ਰੀ ਬਿੰਦਰਾ ਨੇ ਕਿਹਾ ਕਿ ਉਹ ਸਮੁੱਚੇ ਸੂਬੇ ਦੇ ਨੌਜਵਾਨਾਂ ਦੇ ਸਹਿਯੋਗ ਲਈ ਤੱਤਪਰ ਹਨ ਅਤੇ ਉਨ੍ਹਾਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਦ੍ਰਿੜ ਸੰਕਲਪ ਹਨ।ਉਨ੍ਹਾਂ ਕਿਹਾ ਕਿ ਯੂਥ ਸੰਪਰਕ ਪ੍ਰੋਗਰਾਮ ਤਹਿਤ ਉਹ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਨਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਵਾਈਸ ਚੇਅਰਮੈਨ ਸ.ਸਵਰਨ ਸਿੰਘ ਖ਼ਵਾਜਕੇ, ਚੇਅਰਮੈਨ ਬਲਬੀਰ ਸਿੰਘ ਬੁੱਢੇਵਾਲ, ਵਾਈਸ ਚੇਅਰਮੈਨ ਸਾਹਨੇਵਾਲ ਮਾਰਕੀਟ ਕਮੇਟੀ ਸ.ਸਤਵੰਤ ਸਿੰਘ ਗਰਚਾ, ਸ.ਹਰਦੀਪ ਮੂੰਡੀਆਂ, ਬਲਾਕ ਪ੍ਰਧਾਨ ਹਰਵਿੰਦਰ ਪੱਪੀ, ਕੌਂਸਲਰ ਸ.ਮਨਜਿੰਦਰ ਭੋਲਾ, ਕੌਂਸਲਰ ਸ੍ਰੀ ਕੁਲਵਿੰਦਰ ਕਾਲਾ, ਕੌਂਸਲਰ ਸ.ਸੰਦੀਪ ਸੋਨੀ, ਲਾਲੀ ਹਾਰਾ, ਸਰਪੰਚ ਰਾਜਦੀਪ ਤੇ ਸਰਪੰਚ ਪਰਵਿੰਦਰ ਸਿੰਘ ਵੀ ਮੌਜੂਦ ਸਨ।

 

Tags: Sukhwinder Singh Bindra , Punjab Youth Development Board , Mission Fateh , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Sahnewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD