Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸੂਬੇ ਦੇ ਕਿਸਾਨਾਂ ਨੂੰ ਬਿਹਤਰ ਖੇਤੀ ਸੇਵਾਵਾਂ ਯਕੀਨੀ ਬਨਾਉਣ ਲਈ ਕਾਬਿਲ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕੀਤੇ ਜਾਣਗੇ: ਜੋਗਿੰਦਰ ਸਿੰਘ ਮਾਨ

ਪੀ.ਏ.ਆਈ.ਸੀ. ਵਲੋਂ ਸੂਬੇ ਦੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਾਹਰਾਂ ਨੂੰ ਭਰਤੀ ਕਰਨ ਦਾ ਫੈਸਲਾ

Web Admin

Web Admin

5 Dariya News

ਚੰਡੀਗੜ , 21 Dec 2020

Last updated on: Dec 21, 2020, 00:00 IST

ਸੂਬੇ ਵਿੱਚ ਚੱਲ ਰਹੀ ਫਸਲੀ ਵਿਭਿੰਨਤਾ ਦੀ ਪ੍ਰਕਿਰਿਆ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਵਧੀਆ ਖੇਤੀ ਸੇਵਾਵਾਂ ਉਪਲਬਧ ਕਰਵਾਉਣ ਦੀ ਸਹੂਲਤ ਦੇਣ ਦੇ ਉਦੇਸ਼ ਨਾਲ  ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੇ ਰਾਜ ਵਿੱਚ ਵਧੀਆ ਯੋਗਤਾ ਪ੍ਰਾਪਤ ‘ਮੈਨੇਜਮੈਂਟ ਟ੍ਰੇਨੀਜ਼’ ਭਰਤੀ ਕਰਨ ਦਾ ਫੈਸਲਾ ਕੀਤਾ ਹੈ।ਇਹ ਫੈਸਲਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਇਥੇ ਨਿਗਮ ਦੇ ਦਫਤਰ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ।ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਦੀ ਹਾਜ਼ਰੀ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਉਨਾਂ ਕਿਹਾ ਕਿ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਬਣਦੇ ਯਤਨ ਕਰ ਰਹੇ ਹਨ ਜਿਸ ਨਾਲ ਉਨਾਂ ਨੂੰ ਕਣਕ / ਝੋਨੇ ਦੇ ਚੱਕਰ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਸ੍ਰੀ ਮਾਨ ਨੇ ਕਿਹਾ ਕਿ ਰਾਜ ਵਿੱਚ ਬਦਲਵੀਆਂ ਫਸਲਾਂ ਦੀ ਵੱਡੀ ਸੰਭਾਵਨਾ ਹੈ ਜਿਸ ਲਈ ਵੱਡੇ ਪੱਧਰ ’ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ।ਚੇਅਰਮੈਨ ਨੇ ਕਿਹਾ ਕਿ ਸੂਬੇ ਵਿਚ ਫਸਲੀ ਵਿਭਿੰਨਤਾ ਲਿਆਉਣ ਲਈ ਕਾਰਪੋਰੇਸ਼ਨ (ਜੋ ਕਿ ਨੋਡਲ ਏਜੰਸੀ ਵੀ ਹੈ) ਵਲੋਂ  ਰਾਜ ਦੇ ਕਿਸਾਨਾਂ ਨੂੰ ਸਹੂਲਤਾਂ ਦੇਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਕਾਰਪੋਰੇਸ਼ਨ ਬੀਜਾਂ, ਜਿਪਸਮ, ਖਾਦਾਂ ਅਤੇ ਹੋਰਾਂ ਦੀ ਵਿਕਰੀ ਦੇ ਰੂਪ ਵਿੱਚ ਬਹੁਤ ਸਾਰੀਆਂ ਕਿਸਾਨ ਪੱਖੀ ਗਤੀਵਿਧੀਆਂ ਕਰ ਰਹੀ ਹੈ ਜਿਸ ਵਿੱਚ ਯੋਗਤਾ ਪ੍ਰਾਪਤ ‘ ਮੈਨੇਜਮੈਂਟ ਟ੍ਰੇਨੀਜ਼ ’ ਅਹਿਮ ਭੂਮਿਕਾ ਨਿਭਾਉਣਗੇ। ਸ੍ਰੀ ਮਾਨ ਨੇ ਕਿਹਾ ਬਿਹਤਰ ਖੇਤੀਬਾੜੀ ਸੇਵਾਵਾਂ ਅਤੇ ਸੁਚੱਜੀ ਡਿਲੀਵਰੀ ਲਈ ਕਿ ਬੀ.ਐਸ.ਸੀ (ਐਗਰੀਕਲਚਰ) ਸਮੇਤ ਐਮ.ਬੀ.ਏ ਦੀ ਪਿਛੋਕੜ ਵਾਲੇ ‘ਮੈਨੇਜਮੈਂਟ ਟ੍ਰੇਨੀਜ਼’  ਭਰਤੀ ਕੀਤੇ ਜਾਣਗੇ।ਚੇਅਰਮੈਨ ਨੇ ਕਿਹਾ ਕਿ ਰਾਜ ਦੇ ਕਿਸਾਨ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਰਾਹੀਂ ਆਪਣੀ ਕਿਸਮਤ ਬਦਲ ਸਕਦੇ ਹਨ ਅਤੇ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਖੇਤਰ ਅਪਣਾਉਣਾ ਉਹਨਾਂ ਲਈ ਲਾਹੇ ਦਾ ਸੌਦਾ ਸਾਬਤ ਹੋ ਸਕਦਾ ਹੈ। ਉਨਾਂ ਕਿਹਾ ਕਿ ਗਾਹਕਾਂ ਵੱਲੋਂ ਸਿੱਘਾ ਖੇਤ ਵਿਚੋਂ ਮਾਲ ਚੁੱਕਣ ਦੀ  ਵੱਧਦੀ ਮੰਗ ਕਾਰਨ ਕਿਸਾਨ ਭਾਰੀ ਮੁਨਾਫਾ ਕਮਾ ਸਕਦੇ ਹਨ। ਸ੍ਰੀ ਮਾਨ ਨੇ ਆਸ ਪ੍ਰਗਟਾਈ ਕਿ ਕਾਰਪੋਰੇਸ਼ਨ, ਵਿਭਿੰਨਤਾ ਅਤੇ ਖੇਤੀਬਾੜੀ ਅਧਾਰਤ ਉਦਯੋਗਾਂ ਨੂੰ ਹੁਲਾਰਾ ਦੇ ਕੇ ਕਿਸਾਨੀ ਦੀ ਨੁਹਾਰ ਬਦਲਣ ਲਈ ਅਹਿਮ ਕੜੀ ਵਜੋਂ ਕੰਮ ਕਰੇਗੀ।ਇਸ ਮੌਕੇ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ, ਬੋਰਡ ਦੇ ਡਾਇਰੈਕਟਰਾਂ ਕਿਰਨਜੀਤ ਸਿੰਘ ਮਿੱਠਾ ਅਤੇ ਸ੍ਰੀ ਰਣਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।

 

Tags: Punjab Congress , Joginder Singh Mann , Punjab Agro Industries Corporation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD