Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖਰੜ ਤੋਂ ਬੱਸੀ ਪਠਾਣਾਂ ਸੜਕ ਦਾ ਨਾਮ ਗਿਆਨੀ ਦਿੱਤ ਸਿੰਘ ਮਾਰਗ ਰੱਖਿਆ

ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਲੋਕਾਂ ਨੂੰ ਸਮਰਪਿਤ

Web Admin

Web Admin

5 Dariya News

ਬਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ , 21 Dec 2020

Last updated on: Dec 21, 2020, 00:00 IST

ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਬੱਸੀ ਪਠਾਣਾਂ-ਖਰੜ ਸੜਕ ਦਾ ਨਾਮ ਮਹਾਨ ਕਵੀ, ਲੇਖਕ, ਸੰਪਾਦਕ ਅਤੇ ਸਿੰਘ ਸਭਾ ਲਹਿਰ ਦੇ ਮੋਢੀਆਂ ਵਿੱਚੋਂ ਇੱਕ ਗਿਆਨੀ ਦਿੱਤ ਸਿੰਘ ਦੇ ਨਾਮ ਉਤੇ ਰੱਖ ਕੇ ਇਹ ਸੜਕ ਲੋਕਾਂ ਨੂੰ ਸਮਰਪਿਤ ਕੀਤੀ। ਗਿਆਨੀ ਦਿੱਤ ਸਿੰਘ ਦਾ ਸਿੱਖ ਇਤਿਹਾਸ ਅਤੇ ਪੰਜਾਬੀ ਬੋਲੀ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਈ ਤੇ ਉਹ ਇਤਿਹਾਸਕ ਸਿੰਘ ਸਭਾ ਲਹਿਰ ਦੇ ਮੋਢੀਆਂ ਵਿੱਚੋਂ ਇੱਕ ਸਨ। ਇਲਾਕੇ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਈ ਹੈ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੀ ਹਾਜ਼ਰ ਸਨ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਕਿਹਾ ਕਿ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਹਨ ਤੇ ਖੜ੍ਹੇ ਰਹਿਣਗੇ। ਉਨ੍ਹਾਂ ਨੇ ਕਿਸਾਨਾਂ ਦੇ ਮਸਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਸੀ ਤੇ ਹੁਣ ਆੜ੍ਹਤੀਆਂ ਉਤੇ ਕੀਤੀਆਂ ਜਾ ਰਹੀਆਂ ਰੇਡਾਂ ਸਬੰਧੀ ਵੀ ਪੰਜਾਬ ਸਰਕਾਰ ਵੱਲੋਂ ਢੁਕਵੀਂ ਅਥਾਰਟੀ ਨਾਲ ਗੱਲਬਾਤ ਕੀਤੀ ਜਾਵੇਗੀ ਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਨਾਲ ਢਾਹ ਨਹੀਂ ਲੱਗਣ ਦਿੱਤੀ ਜਾਵੇਗੀ। ਉਹ ਖੁਦ ਉਸ ਹਰ ਇੱਕ ਆੜ੍ਹਤੀ ਕੋਲ ਜਾ ਰਹੇ ਹਨ, ਜਿਸ ਦੇ ਘਰ ਰੇਡ ਹੋਈ ਹੈ ਤੇ ਉਨ੍ਹਾਂ ਨੂੰ ਹੌਸਲਾ ਦੇ ਰਹੇ ਹਨ ਕਿ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਨਾਲ ਆੜ੍ਹਤੀਆਂ ਦੇ ਵੀ ਨਾਲ ਖੜ੍ਹੀ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਅਗਲੇ ਇੱਕ ਸਾਲ ਵਿੱਚ ਕਰੀਬ 01 ਲੱਖ ਅਸਾਮੀਆਂ ਭਰ ਰਹੀ ਹੈ ਤੇ ਇਸ ਸਬੰਧੀ ਪਾਰਦਰਸ਼ਤਾ ਵਿੱਚ ਕੋਈ ਸਮਝੌਤਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਟਰਾਂਸਫਰ ਨੀਤੀ ਬਦਲੀਆਂ ਵਿੱਚ ਪਾਰਦਰਸ਼ਤਾ ਕਾਇਮ ਰੱਖਣ ਵਿੱਚ ਅਹਿਮ ਯੋਗਦਾਨ ਨਿਭਾਅ ਰਹੀ ਹੈ।

ਉਨ੍ਹਾਂ ਕਿਹਾ ਸਿੱਖਿਆ ਵਿਭਾਗ ਸਮੇਤ ਕਿਸੇ ਵੀ ਵਿਭਾਗ ਵਿੱਚ ਹੋਣ ਵਾਲੀ ਭਰਤੀ ਪੂਰਨ ਤੌਰ ਉਤੇ ਮੈਰਿਟ ਮੁਤਾਬਕ ਤੇ ਪੂਰਨ ਪਾਰਦਰਸ਼ਤਾ ਨਾਲ ਹੋਵੇਗੀ। ਇਸ ਮੌਕੇ ਸ਼੍ਰੀ ਸਿੰਗਲਾ ਨੇ ਦੱਸਿਆ ਕਿ ਗਿਆਨੀ ਦਿੱਤ ਸਿੰਘ ਮਾਰਗ ਦੀ ਹੋਰ ਕਾਇਆ ਕਲਪ ਕੀਤੀ ਜਾਵੇਗੀ ਅਤੇ ਇਸ ਮਾਰਗ ਉਤੇ ਥੋੜ੍ਹੀ ਥੋੜ੍ਹੀ ਵਿੱਥ ਉਤੇ ਗਿਆਨੀ ਦਿੱਤ ਸਿੰਘ ਦੇ ਨਾਮ ਵਾਲੇ ਬੋਰਡ ਲਾਏ ਜਾਣਗੇ ਅਤੇ ਇਸ ਕਾਰਜ ਉਤੇ ਕਰੀਬ ਪੌਣੇ ਪੰਜ ਕਰੋੜ ਰੁਪਏ ਖਰਚੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਬੱਸੀ ਪਠਾਣਾਂ ਦੇ ਓਪਨ ਜਿਮ ਲਈ 05 ਲੱਖ ਰੁਪਏ ਅਤੇ ਪਿੰਡ ਕਲੌੜ ਦੇ ਵਿਕਾਸ ਲਈ ਵੀ 05 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਸ਼੍ਰੀ ਸਿੰਗਲਾ ਨੇ ਬੱਸੀ ਪਠਾਣਾਂ ਮੁੱਖ ਮਾਰਗ ਸੜਕ ਦੀ ਖ਼ਸਤਾ ਹਾਲਤ ਨੂੰ ਸੁਧਾਰਨ ਲਈ ਵੀ ਅਧਿਕਾਰੀ ਰਿਪੋਰਟ ਤਿਆਰ ਕਰ ਕੇ ਭੇਜਣ ਦੇ ਨਿਰਦੇਸ਼ ਦਿੱਤੇ। ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਨੂੰ ਤਰਜੀਹ ਦੇ ਰਹੀ ਹੈ, ਜਿਸ ਦੀ ਗਵਾਹੀ ਸੂਬੇ ਵਿਚ ਜਾਰੀ ਵਿਕਾਸ ਕਾਰਜ ਭਰ ਰਹੇ ਹਨ।ਇਸ ਮੌਕੇ ਹਲਕਾ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੇ ਹਨ ਤੇ ਹਲਕੇ ਨੂੰ ਅੱਵਲ ਦਰਜੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਹਲਕੇ ਵਾਸਤੇ ਵੱਡੇ ਵਿਕਾਸ ਪ੍ਰੋਜੈਕਟ ਦਿੱਤੇ ਹਨ, ਜਿਨ੍ਹਾਂ ਦਾ ਨਾ ਕੇਵਲ ਹਲਕੇ ਦੇ ਲੋਕਾਂ ਨੂੰ ਲਾਭ ਹੋਵੇਗਾ ਸਗੋਂ ਸਮੁੱਚੇ ਦੀ ਆਰਥਿਕਤਾ ਨੂੰ ਲਾਭ ਮਿਲੇਗਾ।ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੁਭਾਸ਼ ਸੂਦ, ਮਹਿਲਾ ਕਾਂਗਰਸ ਦੀ ਪ੍ਰਧਾਨ ਨੀਲਮ ਰਾਣੀ, ਐਸ.ਡੀ.ਐਮ. ਜਸਪ੍ਰੀਤ ਸਿੰਘ, ਡੀ.ਐਸ.ਪੀ. ਸੁਖਮਿੰਦਰ ਸਿੰਘ ਚੌਹਾਨ, ਮਾਰਕਿਟ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ, ਸੁਰਿੰਦਰ ਸਿੰਘ ਰਾਮਗੜ੍ਹ ਚੇਅਰਮੈਨ ਮਾਰਕਿਟ ਕਮੇਟੀ ਖਮਾਣੋਂ, ਓਮ ਪ੍ਰਕਾਸ਼ ਤਾਂਗੜੀ, ਅਮਰਜੀਤ ਸਿੰਘ ਸੋਹਲ, ਸੰਦੀਪ ਸਿੰਘ ਬੱਲ, ਹਰਭਜਨ ਸਿੰਘ ਨਾਮਧਾਰੀ, ਰਣਜੀਤ ਸਿੰਘ ਤਰਖਾਣਮਾਜਰਾ, ਪ੍ਰੇਮ ਸਿੰਘ ਖਾਬੜਾ, ਜਸਵੀਰ ਸਿੰਘ ਭਾਦਲਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress , Gurpreet Singh GP , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD