Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਸਿਹਤ ਵਿਭਾਗ ਬਰਨਾਲਾ ਵੱਲੋਂ 'ਬੇਟੀ ਬਚਾਓ ਬੇਟੀ ਪੜਾਓ' ਵਰਕਸ਼ਾਪ ਦਾ ਆਯੋਜਨ

Web Admin

Web Admin

5 Dariya News

ਬਰਨਾਲਾ , 22 Dec 2020

'ਬੇਟੀਆਂ ਹਰ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਹੀਆਂ ਹਨ, ਇਸ ਲਈ ਇਨਾਂ ਦੇ ਪਾਲਣ-ਪੋਸ਼ਣ ਅਤੇ ਸਿੱਖਿਆ ਤੇ ਧਿਆਨ ਦਿੱਤਾ ਜਾਣਾ ਜ਼ਰੂਰੀ ਹੈ, ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਸੁਖਜੀਵਨ ਕੱਕੜ, ਸਿਵਲ ਸਰਜਨ ਨੇ ਜ਼ਿਲਾ ਪੱਧਰੀ  'ਬੇਟੀ ਬਚਾਓ ਬੇਟੀ ਪੜਾਓ' ਵਰਕਸ਼ਾਪ ਦੌਰਾਨ ਕੀਤਾ।ਇਸ ਮੌਕੇ ਉਨਾਂ ਦੱਸਿਆ ਕਿ ਜ਼ਿਲੇ ਅੰਦਰ ਲੋਕਾਂ ਨੂੰ 'ਬੇਟੀ ਬਚਾਓ ਬੇਟੀ ਪੜਾਓ' ਪ੍ਰੋਗਰਾਮ ਅਧੀਨ ਸਾਰੇ ਸਿਹਤ ਕੇਂਦਰਾਂ ਵਿੱਚ ਗਰੁੱਪ ਮੀਟਿੰਗਾਂ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਲਖਬੀਰ ਕੌਰ ਨੇ ਦੱਸਿਆ ਕਿ ਪੀ.ਐਨ.ਡੀ.ਟੀ.ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲਾ ਬਰਨਾਲਾ ਦੇ ਸਕੈਨ ਸੈਂਟਰਾਂ ਦੀ ਰੁਟੀਨ ਅਤੇ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਕੋਈ ਵੀ ਸੈਂਟਰ ਇਸ ਐਕਟ ਦੀ ਉਲੰਘਣਾ ਨਾ ਕਰ ਸਕੇ।  ਡਾ. ਈਸ਼ਾ ਗੁਪਤਾ ਇਸਤਰੀ ਰੋਗਾਂ ਦੇ ਮਾਹਿਰ ਵੱਲੋਂ ਬੱਚੀਆਂ ਦੀ ਸੰਤੁਲਿਤ ਖ਼ੁਰਾਕ ਅਤੇ ਉਨਾਂ ਦੇ ਜੀਵਨ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਦੱਸਿਆ ਗਿਆ।ਜ਼ਿਲਾ ਮਾਸ ਮੀਡੀਆ ਅਫ਼ਸਰ ਕੁਲਦੀਪ ਸਿੰਘ, ਜ਼ਿਲਾ ਪੀ.ਐਨ.ਡੀ.ਟੀ. ਕੋਆਰਡੀਨੇਟਰ ਗੁਰਜੀਤ ਸਿੰਘ ਅਤੇ ਰਵਿੰਦਰ ਸਿੰਘ ਕਾਊਂਸਲਰ ਨੇ ਪੀ.ਐਨ.ਡੀ.ਟੀ. ਐਕਟ ਦੀਆਂ ਧਾਰਾਵਾਂ, ਕਿਸ਼ੋਰ ਬੱਚੀਆਂ ਲਈ ਸੰਤੁਲਿਤ ਖ਼ੁਰਾਕ ਅਤੇ ਇਸ ਅਵਸਥਾ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਗੁਰੂ ਗੋਬਿੰਦ ਸਿੰਘ ਨਰਸਿੰਗ ਕਾਲਜ, ਬਰਨਾਲਾ ਦੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਸਮੇਂ ਸ਼੍ਰੀਮਤੀ ਰਤਿੰਦਰ ਕੌਰ ਸੀ.ਡੀ.ਪੀ.ਓ., ਸ਼੍ਰੀ ਰਫ਼ੀਕ ਮੁਹੰਮਦ ਸੀ.ਏ., ਪੀ.ਐਨ.ਡੀ.ਟੀ. ਬਰਨਾਲਾ, ਸ਼੍ਰੀ ਰਜਿੰਦਰ ਕੁਮਾਰ ਅਤੇ ਸ਼੍ਰੀ ਹੁਕਮ ਚੰਦ ਮੈਂਬਰ ਜ਼ਿਲਾ ਐਡਵਾਇਜ਼ਰੀ ਕਮੇਟੀ ਪੀ.ਐਨ.ਡੀ.ਟੀ. ਨੂੰ ਵੀ ਸਨਮਾਨ ਚਿੰਨ ਦਿੱਤੇ ਗਏ।ਇਸ ਮੌਕੇ ਅਰਬਨ ਆਸ਼ਾ ਵਰਕਰਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ।

 

Tags: Beti Bachao Beti Padhao

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD