Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਯੂਡੀਆਈਡੀ ਕਾਰਡ ਬਣਾਉਣ ਦੀ ਮੁਹਿੰਮ ਜਾਰੀ-ਡਿਪਟੀ ਕਮਿਸ਼ਨਰ

500 ਯੂਡੀਆਈਡੀ ਕਾਰਡ ਵੰਡਣ ਦੀ ਪ੍ਰਕਿਰਿਆ ਆਰੰਭ ਕੀਤੀ

Web Admin

Web Admin

5 Dariya News

ਫਿਰੋਜ਼ਪੁਰ , 22 Dec 2020

Last updated on: Dec 22, 2020, 00:00 IST

ਸਰਕਾਰ ਵੱਲੋਂ ਕੀਤੇ ਜਾ ਰਹੇ ਵੱਖਰੇ ਉਪਰਾਲੇ ਤਹਿਤ ਅਧਾਰ ਕਾਰਡ ਵਾਂਗ ਹੀ ਯੂਨੀਕ ਡਿਸਇਬਲਟੀ ਪਛਾਣ ਪੱਤਰ ਬਣਾਏ ਜਾ ਰਹੇ ਹਨ, ਜਿਸ ਤਹਿਤ ਡਿਪਟੀ ਕਮਿਸ਼ਨਰ  ਗੁਰਪਾਲ ਸਿੰਘ ਵੱਲੋਂ ਅੱਜ ਤਕਰੀਬਨ 500 ਯੂਡੀਆਈਡੀ ਕਾਰਡ ਵੰਡਣ ਦੀ ਪ੍ਰਕਿਰਿਆ ਆਰੰਭ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹਨਾਂ ਕਾਰਡਾ ਦੇ ਤਹਿਤ ਜਿਹਨਾਂ ਦਿਵਿਆਂਗ ਵਿਅਕਤੀਆ ਕੋਲ ਪਹਿਲਾਂ ਤੋਂ ਹੀ ਡਿਸਏਬਲਟੀ ਸਰਟੀਫਿਕੇਟ ਹਨ ਉਹਨਾਂ ਸਰਟਿਫਿਕੇਟਾਂ ਨੂੰ ਇੱਕ ਨਵੇਂ ਰੂਪ ਵਿੱਚ ਬਣਾਇਆ ਜਾ ਰਿਹਾ ਹੈ ਤਾਂ ਜੋ ਪਹਿਲਾਂ ਬਣੇ ਸਰਟੀਫਿਕੇਟਾਂ ਨੂੰ ਭਾਰਤ ਸਰਕਾਰ ਦੇ ਪੋਰਟਲ ਤੇ ਦਰਜ ਕੀਤਾ ਜਾ ਸਕੇ। ਇਸ ਤੋਂ ਇਲਾਵਾ ਹੁਣ ਨਵੇਂ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਵੀ ਯੂਡੀਆਈਡੀ ਪੋਰਟਲ ਤੇ ਆਰੰਭ ਹੋ ਚੁੱਕੀ ਹੈ ਜਿਸ ਤਹਿਤ ਕੋਈ ਵੀ ਦਿਵਿਆਂਗ ਵਿਅਕਤੀ ਨਵਾਂ ਸਰਟੀਫਿਕੇਟ ਬਣਾਉਣ ਲਈ ਘਰ ਜਾਂ ਕਿਸੇ ਨੇੜੇ ਦੇ ਸੁਵਿਧਾ ਸੈਂਟਰ ਤੋਂ http://www.swavlambancard.gov.in/ ਤੇ ਅਪਲਾਈ ਕਰ ਸਕਦਾ ਹੈ। ਜਿਸ ਉਪਰੰਤ ਬਿਨੇਕਾਰ ਨੂੰ ਉਸ ਦੇ ਮੋਬਾਇਲ ਤੇ ਮੈਸੇਜ ਪ੍ਰਾਪਤ ਹੋ ਜਾਵੇਗਾ ਅਤੇ ਡਿਸਬਲਿਟੀ ਦੇ ਸਰਟੀਫਿਕੇਟ ਲਈ ਸਬੰਧਿਤ ਮਾਹਰ ਡਾਕਟਰ ਪਾਸ ਜਾਣ ਲਈ ਮੈਸੇਜ ਵੀ ਜਾਵੇਗਾ ਤਾਂ ਜੋ ਜਾਂਚ ਕਰਨ ਉਪਰੰਤ ਸਬੰਧਿਤ ਵਿਅਕਤੀ ਦੇ ਡਿਸਬਲਿਟੀ ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਯੂਡੀਆਈਡੀ ਪੋਰਟਲ ਤੇ ਪੂਰਾ ਕੀਤਾ ਜਾ ਸਕੇ।  

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ. ਨਵੀਨ ਗਡਵਾਲ ਨੇ ਦੱਸਿਆ ਕਿ ਇਸ ਨਵੇਂ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਨਾਲ ਦਿਵਿਆਂਗਤਾ ਸਰਟੀਫਿਕੇਟ ਦੀ ਵੈਲਡਿਟੀ ਪੂਰੇ ਭਾਰਤ ਵਿੱਚ ਹੋ ਜਾਵੇਗੀ ਅਤੇ ਜੇਕਰ ਕੋਈ ਵਿਅਕਤੀ ਭਵਿੱਖ ਵਿੱਚ ਆਪਣਾ ਸਰਟੀਫਿਕੇਟ ਗੁੰਮ ਕਰ ਲੈਂਦਾ ਹੈ ਤਾਂ ਉਸ ਨੂੰ ਦੁਬਾਰਾ ਸਰਟੀਫਿਕੇਟ ਬਣਾਉਣ ਦੀ ਲੋੜ ਨਹੀਂ ਸਗੋਂ ਉਹ ਆਪਣਾ ਪੁਰਾਣਾ ਸਰਟੀਫਿਕੇਟ  http://www.swavlambancard.gov.in/ ਤੋਂ ਪ੍ਰਾਪਤ ਕਰ ਸਕਦਾ ਹੈ। ਇਸ ਪ੍ਰਕਿਰਿਆ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਹੁਣ ਤੱਕ ਪਹਿਲਾ ਹੀ 2447 ਕਾਰਡ ਬਣਾਏ ਜਾ ਚੁੱਕੇ ਹਨ। ਇਸ ਸਬੰਧੀ ਦਿਵਿਆਂਗਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣਾ ਨਵਾਂ ਸਰਟੀਫਿਕੇਟ ਬਣਾਉਣ ਲਈ ਅਤੇ ਪਹਿਲਾਂ ਤੋਂ ਬਣੇ ਸਰਟੀਫਿਕੇਟ ਦਾ ਨਵੀਨੀਕਰਨ ਕਰਨ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਅਤੇ 2 ਪਾਸਪੋਰਟ ਸਾਈਜ  ਫੋਟੋ ਲੈ ਕੇ ਆਪਣੇ ਪਿੰਡ ਦੀ ਆਂਗਣਵਾੜੀ ਵਰਕਰ ਨਾਲ ਤਾਲਮੇਲ ਕਰਕੇ ਆਪਣਾ ਸਰਟੀਫਿਕੇਟ/ਯੂਡੀਆਈਡੀ ਬਣਾਉਣ ਤਾਂ ਜੋ ਭਾਰਤ ਸਰਕਾਰ ਦੁਆਰਾ ਮਿੱਥੇ ਗਏ ਟੀਚੇ ਅਨੁਸਾਰ ਹਰ ਇੱਕ ਦਿਵਿਆਂਗ ਵਿਅਕਤੀ ਨੂੰ ਪੂਰੇ ਭਾਰਤ ਵਿੱਚ ਇੱਕ ਹੀ ਪਹਿਚਾਣ ਪੱਤਰ ਦੇ ਨਾਲ ਪਹਿਚਾਣਿਆ ਜਾ ਸਕੇ। ਇਸ ਸਬੰਧੀ ਹੋਰ ਜਾਣਕਾਰੀ ਲਈ ਸੀਡੀਪੀਓ ਦਫਤਰ/ਆਂਗਣਵਾੜੀ ਵਰਕਰ ਜਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰ ਦੇ ਟੈਲੀਫੋਨ ਨੰ: 01632-243215 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਹਰਪ੍ਰੀਤ ਸਿੰਘ ਅਤੇ ਤਜਿੰਦਰਪਾਲ ਕੌਰ ਆਦਿ ਹਾਜ਼ਰ ਸਨ। 

 

Tags: DC Ferozepur , Deputy Commissioner Ferozepur , Ferozepur , Gurpal Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD