Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸ਼ਹੀਦੀ ਸਭਾ ਲਈ ਤਿਆਰੀਆਂ ਮੁਕੰਮਲ ;ਨਹੀਂ ਹੋਵੇਗੀ ਕੋਈ ਕਾਨਫਰੰਸ : ਡੀ.ਸੀ.

ਸੰਗਤਾਂ ਦੀ ਸੁਰੱਖਿਆ ਲਈ 10 ਐਸ ਪੀਜ਼ ਸਮੇਤ 3500 ਤੋਂ ਵੱਧ ਜਵਾਨ ਤਾਇਨਾਤ -ਐਸ ਐਸ ਪੀ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 22 Dec 2020

Last updated on: Dec 22, 2020, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਬੰਸਦਾਨੀ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 25 ਦਸੰਬਰ ਤੋਂ 27 ਦਸੰਬਰ ਤੱਕ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਟਿੱਲੇ 'ਤੇ ਸਥਾਪਤ ਕੀਤੇ ਕੰਟਰੋਲ ਰੂਮ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨਾਲ ਕੀਤੀ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਸੰਗਤਾਂ ਦੀ ਸਹੂਲਤ ਲਈ ਹਰ ਕਿਸਮ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਕੋਰੋਨਾ ਤੋਂ ਬਚਾਣ ਸਬੰਧੀ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੰਗਤ ਨੂੰ ਵਾਰ ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਕੋਰੋਨਾ ਤੋ ਬਚਾਅ ਸਬੰਧੀ ਸਾਵਧਾਨੀਆਂ ਦੀ ਪਾਲਣਾ ਸਖਤੀ ਨਾਲ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਕਿਸੇ ਕਿਸਮ ਦੀ ਕਾਨਫਰੰਸ ਨਹੀ ਹੋਵੇਗੀ। ਇਸ ਤੋਂ ਇਲਾਵਾ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਕੋਈ ਪ੍ਰਦਰਸ਼ਨੀ ਵੀ ਨਹੀਂ ਲਗਾਈ ਜਾ ਰਹੀ ਅਤੇ ਨਾ ਹੀ ਕੋਈ ਪਾਸ ਜਾਰੀ ਕੀਤੇ ਜਾ ਰਹੇ ਹਨ। ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਬਜੁਰਗਾਂ, ਔਰਤਾਂ ਤੇ ਬੱਚਿਆਂ ਲਈ ਈ-ਰਿਕਸ਼ਾ ਦੀ ਸਹੂਲਤ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਸੰਗਤਾਂ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਪਖਾਨਿਆਂ ਅਤੇ ਇਸ਼ਨਾਨ ਘਰਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਭਾ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਵੱਖ-ਵੱਖ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਨ੍ਹਾਂ ਨੂੰ ਇੰਨ ਬਿੰਨ ਲਾਗੂ ਕੀਤਾ ਜਾਵੇਗਾ। 

ਉਨ੍ਹਾਂ ਵੱਖ-ਵੱਖ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਲੰਗਰਾਂ ਵਿੱਚ ਸਾਫ ਸਫਾਈ ਰੱਖਣ ਦੇ ਨਾਲ-ਨਾਲ ਕੋਵਿਡ-19 ਤੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਉਣ।   ਉਨ੍ਹਾਂ ਸ਼ਹੀਦੀ ਸਭਾ ਦੀ ਧਾਰਮਿਕ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਸੰਗਤਾਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ।ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਵੱਲੋਂ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸੁਰੱਖਿਆ ਲਈ 10 ਐਸ ਪੀ ਰੈਂਕ ਦੇ ਅਧਿਕਾਰੀਆਂ ਸਮੇਤ 3500 ਤੋਂ ਵੱਧ ਜਵਾਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ 19 ਪਾਰਕਿੰਗ ਸਥਾਨ ਬਣਾਏ ਗਏ ਹਨ ਅਤੇ ਪੁਲਿਸ ਵੱਲੋਂ 13 ਨਿਗਰਾਨ ਪੋਸਟਾਂ ਸਥਾਪਤ ਕੀਤੀਆਂ ਗਈਆਂ ਹਨ ਅਤੇ 54  ਨਾਕੇ ਲਗਾਏ ਗਏ ਹਨ। ਇਸ ਤੋਂ ਇਲਾਵਾ 12 ਬੈਰੀਅਰ ਵੀ ਬਣਾਏ ਗਏ ਹਨ।ਸ਼੍ਰੀਮਤੀ ਕੌਂਡਲ ਨੇ ਸੰਗਤਾਂ ਨੂੰ ਜੇਬ ਕਤਰਿਆਂ ਤੋਂ ਵੀ ਸੁਚੇਤ ਰਹਿਣ ਲਈ ਕਿਹਾ ਅਤੇ ਦੱਸਿਆ ਕਿ ਪੁਲਿਸ ਵੱਲੋਂ ਜੇਬ ਕਤਰਿਆਂ ਅਤੇ ਸ਼ੱਕੀ ਵਿਅਕਤੀਆਂ 'ਤੇ ਨਿਗ੍ਹਾ ਰੱਖਣ ਲਈ ਵਿਸ਼ੇਸ਼ ਸੈਲ ਦੀ ਡਿਊਟੀ ਲਗਾਈ ਗਈ ਹੈ । ਸ਼ਹੀਦੀ ਸਭਾ ਦੌਰਾਨ ਮਹਿਲਾ ਪੁਲਿਸ ਦੇ ਅਧਿਕਾਰੀ ਤੇ ਮੁਲਾਜ਼ਮ ਵੀ ਡਿਊਟੀ 'ਤੇ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸ਼ਨ ਨੂੰ ਆਪਣਾ ਪੂਰਾ-ਪੂਰਾ ਸਹਿਯੋਗ ਦੇਣ ਅਤੇ ਪੁਲਿਸ ਉਨ੍ਹਾਂ ਦੀ ਸੇਵਾ ਵਿੱਚ 24 ਘੰਟੇ ਹਾਜਰ ਰਹੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਸ਼ਰਧਾਲੂ ਨੂੰ ਸ਼ੱਕੀ ਵਿਅਕਤੀ ਬਾਰੇ ਸੂਚਨਾ ਮਿਲਦੀ ਹੈ ਤਾਂ ਤੁਰੰਤ ਇਸ ਸਬੰਧੀ ਨੇੜਲੇ ਪੁਲਿਸ ਕੰਟਰੋਲ ਰੂਮ ਨਾਲ ਸੰਪਰਕ ਕਰਨ। ਉਨ੍ਹਾਂ ਇਸ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਆਵਾਜਾਈ ਲਈ ਕੀਤੇ ਬਦਲਵੇਂ ਪ੍ਰਬੰਧਾਂ ਵਾਲੇ ਰੂਟਾਂ ਨੂੰ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਆਵਾਜਾਈ ਵਿੱਚ ਕਿਸੇ ਕਿਸਮ ਦੀ ਵਿਘਨ ਨਾ ਪਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰੀਤਾ ਜੌਹਲ, ਐਸ.ਪੀ. (ਐਚ) ਸ. ਹਰਪਾਲ ਸਿੰਘ, ਐਸ.ਪੀ. ਸ. ਨਵਰੀਤ ਸਿੰਘ ਵਿਰਕ, ਐਸ.ਪੀ.(ਡੀ) ਜਗਜੀਤ ਸਿੰਘ ਜੱਲ੍ਹਾ,  ਡੀ.ਐਸ.ਪੀ. ਸ. ਹਰਦੀਪ ਸਿੰਘ ਬਡੂੰਗਰ, ਡੀ.ਐਸ.ਪੀ. ਸੁਖਮਿੰਦਰ ਸਿੰਘ ਚੌਹਾਨ, ਡੀ.ਐਸ.ਪੀ. ਅਮਲੋਹ ਸ. ਸੁਖਵਿੰਦਰ ਸਿੰਘ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: DC Fatehgarh Sahib , Amrit Kaur Gill , Fatehgarh Sahib , Deputy Commissioner Fatehgarh Sahib , Amneet Kondal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD