Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤੀ ਰੈਡ ਕਰਾਸ ਸੋਸਾਇਟੀ ਦੇ ਵਾਈਸ ਚੇਅਰਮੈਨ ਅਵਿਨਾਸ਼ ਰਾਏ ਖੰਨਾ ਨੇ ਮਜ਼ਦੂਰਾਂ ਅਤੇ ਰਿਕਸ਼ਾ ਵਾਲਿਆਂ ਨੂੰ ਵੰਡੇ ਸਾਬਣ, ਸੈਨੇਟਾਈਜ਼ਰ ਅਤੇ ਮਾਸਕ

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਕੀਤੇ ਜਾ ਰਹੇ ਹਨ ਸਮਾਜ ਭਲਾਈ ਦੇ ਕਾਰਜਾਂ ਦੀ ਕੀਤੀ ਸ਼ਲਾਘਾ

Web Admin

Web Admin

5 Dariya News

ਹੁਸ਼ਿਆਰਪੁਰ , 22 Dec 2020

Last updated on: Dec 22, 2020, 00:00 IST

ਭਾਰਤੀ ਰੈਡ ਕਰਾਸ ਸੋਸਾਇਟੀ ਦੇ ਵਾਈਸ ਚੇਅਰਮੈਨ ਅਵਿਨਾਸ਼ ਰਾਏ ਖੰਨਾ ਨੇ ਅੱਜ ਲੇਬਰ ਚੌਕ ਘੰਟਾਘਰ ਅਤੇ ਟੈਲੀਫੋਨ ਐਕਸਚੇਂਜ ਦੇ ਸਾਹਮਣੇ ਖੜ੍ਹੇ ਹੋਣ ਵਾਲੇ 150 ਮਜ਼ਦੂਰਾਂ ਅਤੇ ਰਿਕਸ਼ੇ ਵਾਲਿਆਂ ਨੂੰ ਸਾਬਣ, ਸੈਨੇਟਾਈਜ਼ਰ, ਮਾਸਕ ਅਤੇ ਫਰੂਟੀਆਂ ਵੰਡੀਆਂ। ਇਸ ਦੌਰਾਨ ਉਨ੍ਹਾਂ ਨਾਲ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਵੀ ਮੌਜੂਦ ਸਨ।ਅਵਿਨਾਸ਼ ਰਾਏ ਖੰਨਾ ਨੇ ਇਸ ਦੌਰਾਨ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਕੰਮਕਾਜ ਦੇ ਨਾਲ-ਨਾਲ ਆਪਣੀ ਸਿਹਤ ਦਾ ਵੀ ਧਿਆਨ ਰੱਖਣ। ਉਨ੍ਹਾਂ ਮਜ਼ਦੂਰਾਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਹਮੇਸ਼ਾ ਮਾਸਕ ਪਹਿਨਣ ਦੀ ਹਦਾਇਤ ਵੀ ਦਿੱਤੀ। ਸ਼੍ਰੀ ਖੰਨਾ ਨੇ ਇਸ ਦੌਰਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੋਸਾਇਟੀ ਨੇ ਹਮੇਸ਼ਾ ਹੀ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ ਅਤੇ ਅਨੇਕਾਂ ਸਮਾਜ ਭਲਾਈ ਦੇ ਪ੍ਰੋਜੈਕਟ ਵੀ ਸੋਸਾਇਟੀ ਵਲੋਂ ਚਲਾਏ ਜਾ ਰਹੇ ਹਨ।ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਅਗਵਾਈ ਵਿੱਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਮੌਜੂਦਾ ਸਮੇਂ ਵਿੱਚ ਚੱਲ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਬਚਾਅ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਭਾਰਤੀ ਰੈਡ ਕਰਾਸ ਸੋਸਾਇਟੀ ਦੇ ਵਾਈਸ ਚੇਅਰਮੈਨ ਅਵਿਨਾਸ਼ ਰਾਏ ਖੰਨਾ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹ ਕਿ ਉਹ ਹਮੇਸ਼ਾ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੀ ਸਹਾਇਤਾ ਕਰਦੇ ਰਹਿੰਦੇ ਹਨ ਅਤੇ ਸਮੇਂ-ਸਮੇਂ ’ਤੇ ਸੋਸਾਇਟੀ ਦਾ ਹੌਂਸਲਾ ਵੀ ਵਧਾਉਂਦੇ ਹਨ।

 

Tags: Avinash Rai Khanna , Red Cross , Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD