Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਪੰਜਾਬ ਦਾ ਭਵਿੱਖ ਤਬਾਹ ਕਰਨ ’ਤੇ ਤੁਲੀਆਂ ਕੇਂਦਰ ਦੀਆਂ ਕਿਸਾਨ ਮਾਰੂ ਨੀਤੀਆਂ : ਅਰੁਨਾ ਚੌਧਰੀ

ਕਿਸਾਨ ਅੰਦੋਲਨ ਦੌਰਾਨ ਵਿਛੋੜਾ ਦੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦੇ ਚੈੱਕ ਕੀਤੇ ਭੇਟ

Web Admin

Web Admin

5 Dariya News

ਨਵਾਂਸ਼ਹਿਰ/ਬਲਾਚੌਰ , 22 Dec 2020

Last updated on: Dec 22, 2020, 00:00 IST

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਦੌਰਾਨ ਫੌਤ ਹੋਏ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਪਿੰਡ ਕਾਹਮਾ ਅਤੇ ਹਸਨਪੁਰ ਖੁਰਦ ਦੇ ਕਿਸਾਨਾਂ ਦੇ ਪਰਿਵਾਰਾਂ ਨਾਲ ਅੱਜ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਸ੍ਰੀ੍ਰਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਨੀਤੀਆਂ ਨਾਲ ਪੰਜਾਬ ਦਾ ਭਵਿੱਖ ਤਬਾਹ ਕਰਨ ’ਤੇ ਤੁਲੀ ਹੋਈ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਜਗਤ ਨੂੰ ਫਾਇਦਾ ਪਹੁੰਚਾਉਣ ਲਈ ਪੰਜਾਬ ਦੀ ਕਿਸਾਨੀ ਨੂੰ ਖ਼ਤਮ ਚਾਹੁੰਦੀ ਹੈ, ਜਿਸ ਦਾ ਵੱਡੇ ਪੱਧਰ ’ਤੇ ਵਿਰੋਧ ਹੋ ਰਿਹਾ ਹੈ ਪਰੰਤੂ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ। ਉਨਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਇਸ ਦੀ ਆਰਥਿਕਤਾ ਖੇਤੀ ’ਤੇ ਟਿਕੀ ਹੋਈ ਹੈ ਅਤੇ ਜੇਕਰ ਖੇਤੀ ਹੀ ਖ਼ਤਮ ਹੋ ਗਈ ਤਾਂ ਪੰਜਾਬ ਦਾ ਭਵਿੱਖ ਵੀ ਖ਼ਤਮ ਹੋ ਜਾਵੇਗਾ। ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਉਨਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਤਕਲੀਫਾਂ ਨੂੰ ਦੂਰ ਕਰਨ ਵਾਸਤੇ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਗਈ ਹੈ।ਕੈਬਨਿਟ ਮੰਤਰੀ ਨੇ ਕਿਸਾਨ ਅੰਦੋਲਨ ਦੌਰਾਨ ਵਿਛੋੜਾ ਦੇ ਗਏ ਰਾਜ ਕੁਮਾਰ ਪੁੱਤਰ ਚੈਨ ਰਾਮ ਵਾਸੀ ਪਿੰਡ ਕਾਹਮਾ, ਤਹਿਸੀਲ ਨਵਾਂਸ਼ਹਿਰ ਅਤੇ ਸੁਰਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਹਸਨਪੁਰ ਖੁਰਦ, ਤਹਿਸੀਲ ਬਲਾਚੌਰ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਪੰਜ-ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਦਿਆਂ ਉਨਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨਾਂ ਕਿਹਾ ਕਿ ਇਨਾਂ ਪਰਿਵਾਰਾਂ ਦੀ ਕਮੀ ਨੂੰ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ, ਪਰੰਤੂ ਇਹ ਉਨਾਂ ਦੇ ਦੁੱਖ ਵਿਚ ਸ਼ਰੀਕ ਹੋਣ ਦੀ ਤੁੱਛ ਜਿਹੀ ਕੋਸ਼ਿਸ਼ ਹੈ। ਇਸ ਮੌਕੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਬਲਾਕ ਸੰਮਤੀ ਮੈਂਬਰ ਸੁਖਵਿੰਦਰ ਕੌਰ, ਸਰਪੰਚ ਕਾਹਮਾ ਪ੍ਰਮਿੰਦਰਜੀਤ ਕੌਰ, ਸਰਪੰਚ ਹਸਨਪੁਰ ਖੁਰਦ ਰੇਖਾ ਦੇਵੀ, ਸਤਨਾਮ ਸਿੰਘ ਕਾਹਮਾ, ਅਮਰੀਕ ਸਿੰਘ ਤੋਂ ਇਲਾਵਾ ਕਿਸਾਨਾਂ ਦੇ ਪਰਿਵਾਰਕ ਮੈਂਬਰ ਅਤੇ ਇਲਾਕੇ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।  

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD