Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਖਾਦ, ਬੀਜ ਅਤੇ ਕੀਟ ਨਾਸ਼ਕ ਦਵਾਈਆਂ ਦੀ ਸਪਲਾਈ, ਕੁਆਲਟੀ ਕੰਟਰੋਲ ਅਧੀਨ ਸੈਂਪਲਾਂ ਦੀ ਸਮੀਖਿਆ ਸਬੰਧੀ ਹੋਈ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਹਿਕਾਰੀ ਸਭਾਵਾਂ ਨਾਲ ਸਬੰਧਤ ਕੇਸਾਂ ਤੇ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਆਦੇਸ਼

Web Admin

Web Admin

5 Dariya News

ਐਸ.ਏ.ਐਸ ਨਗਰ , 23 Dec 2020

Last updated on: Dec 23, 2020, 00:00 IST

ਡਿਪਟੀ ਕਮਿਸ਼ਨਰ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਵਿਚ ਹਾੜ੍ਹੀ ਦੀਆਂ ਵੱਖ ਵੱਖ ਫਸਲਾਂ ਅਧੀਨ ਰਕਬਾ ਅਤੇ ਲੋੜੀਂਦੇ ਬੀਜ ਦੀ ਉਪਲੱਬਧਤਾ,ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਜਿਵੇਂ ਕਿ ਖਾਦ, ਬੀਜ ਅਤੇ ਕੀਟ ਨਾਸ਼ਕ ਦਵਾਈਆਂ ਦੀ ਸਪਲਾਈ, ਕੁਆਲਟੀ ਕੰਟਰੋਲ ਅਧੀਨ ਸੈਂਪਲਾਂ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੀਵ ਕੁਮਾਰ ਗੁਪਤਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਦੇ ਦੱਸਣ ਅਨੁਸਾਰ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਯੂਰੀਆ ਖਾਦ ਦੀ ਵਧੇਰੇ ਵਰਤੋਂ ਕਰਨ ਵਾਲੇ 61 ਕਿਸਾਨਾਂ ਵਿਚੋਂ 5 ਪ੍ਰਾਈਵੇਟ ਡੀਲਰਾਂ ਦੁਆਰਾ 10 ਕਿਸਾਨਾਂ ਅਤੇ ਸਹਿਕਾਰੀ ਸਭਾਵਾ ਵੱਲੋਂ 51 ਕਿਸਾਨਾਂ ਨੂੰ  ਲੋੜੀਂਦੀ ਮਾਤਰਾ ਤੋਂ ਵੱਧ ਯੂਰੀਆ  ਖਾਦ ਦੀ ਵਿਕਰੀ ਕੀਤੀ ਗਈ ਹੈ ਦਾ ਗੰਭੀਰ ਨੋਟਿਸ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਡਿਪਟੀ ਰਜਿਸਟਰਾਰ ਕ੍ਰੋਆਪੇਟਿਵ ਸੁਸਾਇਟੀ ਐਸ.ਏ.ਐਸ.ਨਗਰ ਨੂੰ ਸਹਿਕਾਰੀ ਸਭਾਵਾਂ ਨਾਲ ਸਬੰਧਤ ਕੇਸਾਂ ਤੇ ਆਪਣੇ ਪੱਧਰ ਤੇ ਕਾਰਵਾਈ ਕਰਕੇ ਦਫਤਰ ਡਿਪਟੀ ਕਮਿਸਨਰ ਐਸ.ਏ.ਐਸ.ਨਗਰ ਨੂੰ ਕੇਸ ਭੇਜਣ ਲਈ ਆਦੇਸ਼ ਦਿੱਤੇ ਤਾਂ ਜੋ ਕਸੂਰਵਾਰ ਕਰਮਚਾਰੀਆਂ ਨੂੰ ਨੋਟਿਸ ਜਾਰੀ ਕਰਨ ਲਈ  ਕਾਰਵਾਈ  ਕੀਤੀ ਜਾ ਸਕੇ।ਮੀਟਿੰਗ ਵਿਚ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰਾਜੇਸ ਕੁਮਾਰ ਰਹੇਜਾ ਨੇ ਦੱਸਿਆ ਕਿ  ਹਾੜ੍ਹੀ ਦੀ ਮੁੱਖ ਫਸਲ ਕਣਕ ਅਧੀਨ 45000 ਹੈਕਟੇਅਰ ਰਕਬੇ ਦੇ ਟੀਚੇ ਵਿਰੁੱਧ ਹੁਣ ਤੱਕ ਲਗਭਗ 43500 ਹੈਂਕਟੇਅਰ ਰਕਬਾ ਕਾਸ਼ਤ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਤੇਲ ਬੀਜ ਫਸਲਾਂ ਦੀ ਪੈਦਾਵਾਰ ਲਈ 2000 ਹੈਕਟੇਅਰ ਦਾ ਟੀਚਾ ਨਿਸਚਿਤ ਕੀਤਾ ਗਿਆ ਸੀ ਜਿਸ ਵਿਰੁੱਧ ਲਗਭਗ 1400 ਹੈਕਟੇਅਰ ਰਕਬਾ ਕਾਸ਼ਤ ਕੀਤਾ ਜਾ ਚੁੱਕਾ ਹੈ ਅਤੇ ਰਾਇਆ, ਤਾਰਾਮੀਰਾ ਅਤੇ ਪਛੇਤੀ ਗੋਭੀ ਸਰੋਂ ਅਧੀਨ  ਹੋਰ ਰਕਬਾ ਕਾਸ਼ਤ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਾੜ੍ਹੀ ਦੀਆਂ ਦਾਲਾਂ ਮਸਰ, ਛੋਲੇ ਅਤੇ ਪਕਾਵੇਂ ਮਟਰ ਅਧੀਨ 350 ਹੈਕਟੇਅਰ ਟੀਚੇ ਵਿਰੁੱਧ 400 ਹੈਕਟੇਅਰ ਰਕਬਾ ਕਾਸ਼ਤ ਕਰਕੇ ਦਾਲਾਂ ਅਧੀਨ ਵਾਧਾ ਕੀਤਾ ਗਿਆ ਹੈ। ਮੀਟਿੰਗ ਵਿੱਚ ਯੂਰੀਆ, ਡੀ.ਏ.ਪੀ ਅਤੇ ਪੋਟਾਸ਼ ਖਾਦ ਲੋੜ ਅਨੁਸਾਰ ਉਪਲੱਬਧ ਹੋਣ ਬਾਰੇ ਜਾਣਕਾਰੀ ਦਿੱਤੀ ਗਈ।  ਇਸ ਮੀਟਿੰਗ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰੀ ਸਭਾਵਾਂ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਅਧਿਕਾਰੀਆਂ ਨੇ ਭਾਗ ਲਿਆ।

 

Tags: Punjab Admin , S.A.S.Nagar , Mohali , S.A.S. Nagar Mohali , Sahibzada Ajit Singh Nagar , GMADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD