Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਨਦਾਤਾ ਦਾ ਅਪਮਾਨ ਕਰਨ ਵਾਲਿਆ ਵਿਰੱਧ ਕਾਨੂੰਨੀ ਲੜਾਈ ਚ' ਕਿਸਾਨਾਂ ਦੀ ਮੱਦਦ ਕਰੇਗੀ 'ਆਪ': ਭਗਵੰਤ ਮਾਨ

ਸਿਆਸੀ ਆਗੂਆਂ ਵੱਲੋਂ ਕਿਸਾਨਾਂ ਪ੍ਰਤੀ ਗਲਤ ਬਿਆਨਬਾਜ਼ੀ ਕਰਨਾ ਮੰਦਭਾਗਾ

Web Admin

Web Admin

5 Dariya News

ਚੰਡੀਗੜ੍ਹ , 23 Dec 2020

Last updated on: Dec 23, 2020, 00:00 IST

ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਦੇਸ਼ ਦੇ ਅੰਨਦਾਤਾ ਪ੍ਰਤੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਆਗੂਆਂ ਅਤੇ ਹੋਰਨਾਂ ਵੱਲੋਂ ਕੀਤੀਆਂ ਜਾ ਰਹੀ ਘਟੀਆ ਬਿਆਨਬਾਜ਼ੀ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖਤ ਨੋਟਿਸ ਲੈਂਦੇ ਹੋਏ ਨਿਖੇਧੀ ਕੀਤੀ। ਕਿਸਾਨਾਂ ਪ੍ਰਤੀ ਕੂੜ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਇਤਰਾਜ਼ ਚੁੱਕੇ ਜਾ ਰਹੇ ਸਨ ਅਤੇ ਓੁਹਨਾ ਨੂੰ ਅਦਾਲਤ ਵਿੱਚ ਖਿੱਚਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਸੰਬੰਧੀ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਨਾਲ ਵੀ ਰਾਬਤਾ ਸਾਧਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਕਿ ਉਹ ਕਿਸਾਨਾਂ ਖਿਲਾਫ ਗਲਤ ਬਿਆਨਬਾਜੀ ਕਰਨ ਵਾਲੇ ਆਗੂਆਂ ਅਤੇ ਵਿਅਕਤੀਆਂ ਖ਼ਿਲਾਫ਼ ਮਾਨਹਾਨੀ ਦੀ ਕਾਰਵਾਈ ਕਰਨ ਵਿੱਚ ਕਿਸਾਨਾਂ ਦੀ ਹਰ ਸੰਭਵ ਕਾਨੂੰਨੀ ਮਦਦ ਕਰੇਗੀ।ਸੰਗਰੂਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਦੇ ਨਵੇਂ ਕਾਲੇ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਹੈ ਉਦੋਂ ਤੋਂ ਹੀ ਸਿਆਸੀ ਆਗੂ ਦਿਨ-ਰਾਤ ਕਿਸਾਨਾਂ ਵਿਰੁੱਧ ਕੂੜ ਪ੍ਰਚਾਰ ਕਰਦੇ ਹੋਏ ਇਸ ਤਰ੍ਹਾਂ ਪੇਸ਼ ਕੀਤਾ ਜਾ ਰਿਹਾ ਹੈ ਜਿਵੇਂ ਕਿਸਾਨ ਅੱਤਵਾਦੀ ਹੋਣ। ਉਨ੍ਹਾਂ ਕਿਹਾ ਕਿ ਸਾਡੇ ਅੰਨਦਾਤਾ ਲਈ ਅਜਿਹੀਆਂ ਟਿੱਪਣੀਆਂ ਸੁਣਕੇ ਦਿਲ ਨੂੰ ਬਹੁਤ ਦੁੱਖ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੁੜ ਪ੍ਰਚਾਰ ਸੁਣਕੇ ਖੁਦ ਕਿਸਾਨਾਂ ਦੇ ਮਨਾਂ ਉੱਤੇ ਕੀ ਬੀਤਦੀ ਹੋਵੇਗੀ ਜੋ ਕੜਾਕੇ ਦੀ ਠੰਢ 'ਚ ਖੁੱਲ੍ਹੇ ਅਸਮਾਨ ਹੇਠ ਅੰਦੋਲਨ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਮੈਨੂੰ ਅਤੇ ਪਾਰਟੀ ਆਗੂਆਂ ਕੋਲ ਵੱਡੀ ਗਿਣਤੀ ਕਿਸਾਨਾਂ ਦੇ ਫੋਨ ਆ ਰਹੇ ਸਨ ਤਾਂ ਪਾਰਟੀ ਨੇ ਫੈਸਲਾ ਕੀਤਾ ਹੈ। ਜਿਸ ਤਰ੍ਹਾਂ ਪਾਰਟੀ ਪਹਿਲਾਂ ਤੋਂ ਹੀ ਕਿਸਾਨ ਅੰਦੋਲਨ 'ਚ ਕਿਸਾਨਾਂ ਨਾਲ ਡੱਟੀ ਹੋਈ ਹੈ, ਉਸੇ ਤਰ੍ਹਾਂ ਹੀ ਕਿਸਾਨਾਂ ਵਿਰੁੱਧ ਝੂਠੀ ਅਤੇ ਗਲਤ ਬਿਆਨਬਾਜ਼ੀ ਕਰਨ ਵਾਲਿਆਂ ਵਿਰੁੱਧ ਮਾਨਹਾਨੀ ਦਾ ਕੇਸ ਲੜਨ ਲਈ ਕਿਸਾਨਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾਕਿ ਇਸ ਸਬੰਧੀ ਆਮ ਆਦਮੀ ਪਾਰਟੀ ਆਪਣੇ ਪੱਧਰ 'ਤੇ ਪਾਰਟੀ ਦੇ ਵਕੀਲ ਸਾਥੀਆਂ ਨਾਲ ਸਲਾਹ ਮਸ਼ਵਰਾ ਕਰਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ।ਮਾਨ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਅਡਾਨੀ-ਅੰਬਾਨੀ ਤੋਂ ਜ਼ਮੀਨ ਬਚਾਉਣ ਲਈ ਅੰਦੋਲਨ ਕਰਦੇ ਸਮੇਂ ਹੁਣ ਤੱਕ 26 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਬੜੇ ਹੀ ਦੁੱਖ ਦੀ ਗੱਲ ਹੈ ਕਿ ਸਾਡੇ ਦੇਸ਼ ਦਾ ਪੇਟ ਭਰਨ ਵਾਲਾ ਸਾਡਾ ਅੰਨਦਾਤਾ ਅੱਜ ਕਿਸਾਨ ਦਿਵਸ ਮੌਕੇ ਆਪਣੇ ਹੱਕਾਂ ਲਈ ਇਕ ਸਮੇਂ ਦਾ ਖਾਣਾ ਛੱਡਕੇ ਭੁੱਖ ਹੜਤਾਲ ਕਰ ਰਿਹਾ ਹੈ। ਅੱਜ ਦੇਸ਼ ਦਾ ਕਿਸਾਨ ਜਦੋਂ ਆਪਣੇ ਹੱਕਾਂ ਲਈ ਅੰਦੋਲਨ ਕਰ ਰਿਹਾ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਾਰਪੋਰੇਟ ਘਰਾਣਿਆਂ ਦੇ ਵਿਚੋਲੇ ਵਜੋਂ ਝੂਠ ਦਾ ਪ੍ਰਚਾਰ ਕਰ ਰਿਹਾ ਹੈ। ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਝੂਠਾ ਪ੍ਰਚਾਰ ਕਰਦੀ ਹੋਏ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਦੀ ਹੋਈ ਕਿਸਾਨਾਂ ਦੀਆਂ ਮੰਗਾਂ ਮੰਨੇ ਅਤੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਲਿਆਂਦੇ ਗਏ ਤਿੰਨੇ ਕਾਨੂੰਨ ਤੁਰੰਤ ਰੱਦ ਕਰੇ।ਇਸ ਮੌਕੇ ਉਨ੍ਹਾਂ ਨਾਲ ਜਿਲਾ ਪ੍ਰਧਾਨ ਦਵਿੰਦਰ ਬਦੇਸ਼ਾ, ਨਰਿੰਦਰ ਕੌਰ ਭਰਾਜ, ਜਸਵੀਰ ਕੁਦਨੀ, ਰਾਜਵੰਤ ਘੁੱਲੀ, ਕੁੱਕੀ ਲਦਾਲ, ਕੁਲਜਿੰਦਰ ਢੀਂਡਸਾ, ਕਰਮਜੀਤ ਕੁਠਾਲਾ, ਸਿਕੰਦਰ ਸਿੰਘ, ਮਨਦੀਪ ਸਿੰਙ, ਐਡਵੋਕੇਟ ਨਰਿੰਦਰ ਕੌਰ ਸੰਗਰੂਰ, ਜਗਸੀਰ ਝਨੇੜੀ, ਹਰਦੀਪ ਤੂਰ, ਜਗਤਾਰ ਸਿੰਘ, ਹਰਪ੍ਰੀਤ ਸਿੰਘ, ਕਰਮਜੀਤ, ਅਮਰੀਕ ਸਿੰਘ, ਸ਼ੀਸ਼ਪਾਲ, ਗੁਰਮੇਲ ਘਰਾਚੋਂ, ਸਫੀ ਮੁਹੰਮਦ ਆਦਿ ਹਾਜਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , MSP , #FarmLaws , Farm Laws , #FarmerBills , Farmer Bills , #FarmersProtest , Farmers Protest , Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD