Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਮਾਡਾ ਨੇ ਨਗਰ ਨਿਗਮ ਨੂੰ ਜਲ ਸਪਲਾਈ ਅਤੇ ਸੀਵਰੇਜ ਦਾ ਸੰਚਾਲਨ ਅਤੇ ਰੱਖ-ਰਖਾਅ ਸੌਂਪਿਆ; ਸਮਝੌਤਾ ਸਹੀਬੱਧ : ਬਲਬੀਰ ਸਿੰਘ ਸਿੱਧੂ

ਕਿਹਾ, ਮੁਹਾਲੀ ਨੂੰ ਵਿਕਾਸ ਦੇ ਨਜ਼ਰੀਏ ਤੋਂ ਮਾਡਲ ਸਿਟੀ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ

Web Admin

Web Admin

5 Dariya News

ਐਸ.ਏ.ਐਸ.ਨਗਰ , 23 Dec 2020

Last updated on: Dec 23, 2020, 00:00 IST

ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਵਿਚ ਪਾਣੀ ਅਤੇ ਸੀਵਰੇਜ ਉਪਭੋਗਤਾਵਾਂ ਦੇ ਖਰਚਿਆਂ ਵਿਚ ਅਸਮਾਨਤਾ ਦੇ ਦੌਰ ਨੂੰ ਖਤਮ ਕਰਦਿਆਂ, ਗਮਾਡਾ ਵਲੋਂ ਰਸਮੀ ਤੌਰ 'ਤੇ ਜਲ ਸਪਲਾਈ ਅਤੇ ਸੀਵਰੇਜ ਦਾ ਸੰਚਾਲਨ ਅਤੇ ਰੱਖ-ਰਖਾਅ ਨਗਰ ਨਿਗਮ ਨੂੰ ਸੌਂਪਿਆ ਗਿਆ ਜਿਸਦੇ ਨਾਲ ਨਿਗਮ ਦੇ ਅਧਿਕਾਰ ਖੇਤਰ ਵਿਚ ਸਾਰੇ ਸੈਕਟਰਾਂ ਵਿਚ ਜਲ ਸਪਲਾਈ ਲਈ ਇਕ ਸਮਾਨ ਚਾਰਜ ਲਏ ਜਾਣਗੇ। ਇਸ ਸਬੰਧੀ ਦੋਵਾਂ ਵਿਭਾਗਾਂ ਦੇ ਐਕਸੀਅਨਾਂ ਵੱਲੋਂ ਸਮਝੌਤਾ ਸਹੀਬੱਧ ਕੀਤਾ ਗਿਆ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਕਿਰਤ ਮੰਤਰੀ ਅਤੇ ਮੋਹਾਲੀ ਤੋਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਦਿੱਤੀ।ਇਸ ਸਮਝੌਤੇ ਨਾਲ ਸੋਹਾਣਾ, ਕੁੰਬੜਾ ਅਤੇ ਸੈਕਟਰ 66 ਤੋਂ 69 ਤੇ ਸੈਕਟਰ 76 ਤੋਂ 80 ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ ਜਿਹਨਾਂ ਤੋਂ ਗਮਾਡਾ ਵਲੋਂ ਆਮ ਨਾਲੋਂ ਵੱਧ ਚਾਰਜ ਵਸੂਲੇ ਜਾਂਦੇ ਸਨ। ਜ਼ਿਕਰਯੋਗ ਹੈ ਕਿ ਗਮਾਡਾ ਔਸਤਨ 10 ਰੁਪਏ ਪ੍ਰਤੀ 1000 ਲੀਟਰ ਚਾਰਜ ਕਰਦਾ ਹੈ ਜਦਕਿ ਨਗਰ ਨਿਗਮ ਲਗਭਗ 1.80 ਰੁਪਏ ਪ੍ਰਤੀ 1000 ਲੀਟਰ ਲੈਂਦਾ ਹੈ। ਸ. ਬਲਬੀਰ ਸਿੰਘ ਸਿੱਧੂ, ਜਿਨ੍ਹਾਂ ਦੀਆਂ ਕੋਸ਼ਿਸਾਂ ਸਦਕਾ ਨਗਰ ਨਿਗਮ ਨੂੰ ਸੰਚਾਲਨ ਅਤੇ ਰੱਖ-ਰਖਾਅ ਸੌਂਪਣ ਨੂੰ ਅਮਲੀ ਰੂਪ ਦਿੱਤਾ ਗਿਆ, ਨੇ ਕਿਹਾ, “ਇਸ ਸਮਝੌਤੇ ਨਾਲ ਉਕਤ ਇਲਾਕਿਆਂ ਦੇ ਵਸਨੀਕਾਂ ਨੂੰ ਲਗਭਗ 7 ਤੋਂ 8 ਕਰੋੜ ਰੁਪਏ ਦੀ ਸਾਲਾਨਾ ਬਚਤ ਹੋਵੇਗੀ ।‘’ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲੋਕਾਂ ਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਜ਼ਰੀਏ ਤੋਂ ਮੁਹਾਲੀ ਨੂੰ ਮਾਡਲ ਸਿਟੀ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਰਿਹਾਇਸ਼ੀ ਕੰਪਲੈਕਸਾਂ, ਕਲੋਨੀਆਂ, ਮਾਰਕੀਟਾਂ ਅਤੇ ਪਾਰਕਾਂ ਵਿਚ ਵਿਕਾਸ ਕਾਰਜ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੇ ਹਨ। ਵੱਖ-ਵੱਖ ਰਿਹਾਇਸ਼ੀ ਸੁਸਾਇਟੀਆਂ ਦੇ ਅੰਦਰੂਨੀ ਵਿਕਾਸ ਕਾਰਜਂ 'ਤੇ 3.5 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਗਏ ਹਨ। ਹਾਊਸਫੈਡ ਅਪਾਰਟਮੈਂਟ ਵਿਚ 60 ਲੱਖ ਰੁਪਏ ਦੇ ਕਰਾਜ ਪ੍ਰਗਤੀ ਅਧੀਨ ਹਨ ਜਦਕਿ ਵਾਧੂ ਕਾਰਜਾਂ ਲਈ ਹੋਰ 40 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ। ਉਹਨਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਜੋਗਿੰਦਰ ਵਿਹਾਰ ਅਤੇ ਗੁਰੂ ਤੇਗ ਕੰਪਲੈਕਸ ਵਿਖੇ ਵਾਧੂ ਕਾਰਜਾਂ ਲਈ ਫੰਡਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਿਹਾਇਸ਼ੀ ਸੁਸਾਇਟੀਆਂ ਦੇ ਅੰਦਰੂਨੀ ਵਿਕਾਸ ਦੀ ਸ਼ੁਰੂਆਤ ਕਰਨ ਵਾਲੀ ਪੰਜਾਬ ਸਰਕਾਰ ਪਹਿਲੀ ਸਰਕਾਰ ਹੈ।ਜ਼ਿਕਰਯੋਗ ਹੈ ਕਿ ਸੂਬੇ ਦੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 82 (3) ਤਹਿਤ ਇਨ੍ਹਾਂ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦੇਣ ਉਪਰੰਤ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਗਏ ਹਨ।ਮੰਤਰੀ ਨੇ ਅੱਗੇ ਦੱਸਿਆ ਕਿ ਸ਼ਹਿਰ ਦੇ ਹਰ ਵੱਡੇ ਪਾਰਕ ਵਿੱਚ ਓਪਨ-ਏਅਰ ਜਿੰਮ ਸਥਾਪਤ ਕੀਤੇ ਜਾਣਗੇ ਅਤੇ ਨਗਰ ਨਿਗਮ ਵੱਲੋਂ ਸ਼ਹਿਰ ਦੇ 20 ਅਜਿਹੇ ਪਾਰਕਾਂ ਵਿੱਚ 20 ਓਪਨ-ਏਅਰ ਜਿੰਮ ਸਥਾਪਤ ਕਰਨ ਦਾ ਮਤਾ ਪਾਸ ਕੀਤਾ ਗਿਆ ਹੈ।ਉਨ੍ਹਾਂ ਨਗਰ ਨਿਗਮ ਭਵਨ ਮੁਹਾਲੀ ਤੋਂ ਇੱਕ ਟਰੈਕਟਰ ਅਤੇ 4000 ਲੀਟਰ ਸਮਰੱਥਾ ਵਾਲੇ ਪਾਣੀ ਦੇ 8 ਟੈਂਕਰਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 26 ਲੱਖ ਰੁਪਏ ਦੀ ਲਾਗਤ ਨਾਲ ਖਰੀਦੇ ਪਾਣੀ ਦੇ ਟੈਂਕਰਾਂ ਨੂੰ ਲੋਕ ਅਰਪਣ ਕਰਦਿਆਂ ਉਹਨਾਂ ਉਮੀਦ ਜਤਾਈ ਕਿ ਇਹ ਸ਼ਹਿਰ ਵਿੱਚ ਐਮਰਜੈਂਸੀ, ਜ਼ਰੂਰਤ/ਪਾਈਪਾਂ ਦੀ ਮੁਰੰਮਤ ਸਮੇਂ ਪਾਣੀ ਦੀ ਸਪਲਾਈ ਦੀ ਪੂਰਤੀ ਲਈ ਸਹਾਈ ਹੋਣਗੇ। ਟੈਂਡਰ ਜਲਦੀ ਹੀ ਜਾਰੀ ਕੀਤੇ ਜਾਣਗੇ ਅਤੇ ਇਸ ਤੋਂ ਬਾਅਦ, ਜਨਵਰੀ ਦੇ ਪਹਿਲੇ ਹਫਤੇ ਤੱਕ ਨਗਰ ਨਿਗਮ ਵਲੋਂ 33 ਲੱਖ ਰੁਪਏ ਵਾਲੀ ਇੱਕ ਦੀ ਵੱਡੀ ਛੰਗਾਈ ਵਾਲੀ ਮਸ਼ੀਨ ਵੀ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮਸ਼ੀਨ 65 ਫੁੱਟ ਲੰਬੇ ਰੁੱਖਾਂ ਦੀ ਛੰਗਾਈ ਵਿਚ ਸਹਾਇਤਾ ਕਰੇਗੀ।ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਬੇਦੀ, ਅਮਰੀਕ ਸੋਮਲ, ਜੀਐਸ ਰਿਆੜ, ਵਿਕਟਰ ਨਿਹੋਲਿਕਾ, ਰਾਜੇਸ਼ ਲਕੋਤਰਾ , ਸੁੱਚਾ ਸਿੰਘ ਕਲੌਰ, ਨਵਤੇਜ ਬਾਸ਼ਲ, ਗੁਰਮੁਖ ਸਿੰਘ, ਕੁਲਵਿੰਦਰ ਸੰਜੂ, ਵਨੀਤ ਮਲਿਕ ਅਤੇ ਚੈਰੀ ਸਿੱਧੂ ਵੀ ਮੌਜੂਦ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , GMADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD