Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਮੰਤਰੀ ਨੇ ਕਿਸਾਨਾਂ ਦੇ ਹੱਕ ਵਿਚ ਕੀਤੀ ਭੁੱਖ ਹੜਤਾਲ, ਕੇਂਦਰ ਨੂੰ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ

ਹਰ ਪੰਜਾਬੀ ਹੁਣ ਜਾਤ ਧਰਮ ਅਤੇ ਕਿੱਤੇ ਨੂੰ ਪਿੱਛੇ ਛੱਡ ਕੇ ਕਿਸਾਨ ਮੁਹਿੰਮ ’ਚ ਪਾ ਰਿਹੈ ਆਪਣਾ ਹਿੱਸਾ-ਵਿਜੈ ਇੰਦਰ ਸਿੰਗਲਾ

Web Admin

Web Admin

5 Dariya News

ਸੰਗਰੂਰ , 23 Dec 2020

Last updated on: Dec 23, 2020, 00:00 IST

ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਤੇ ਕਿਸਾਨਾਂ ਦੇ ਹੱਕ ਵਿਚ ਸੰਗਰੂਰ ਵਿਖੇ ਇੱਕ ਰੋਜਾ ਭੁੱਖ ਹੜਤਾਲ ਕੀਤੀ। ਇਸ ਭੁੱਖ ਹੜਤਾਲ ਵਿਚ ਇਲਾਕੇ ਦੇ 200 ਤੋਂ ਵੱਧ ਆੜਤੀਆਂ ਨੇ ਵੀ ਸਿੱਖਿਆ ਮੰਤਰੀ ਦਾ ਸਾਥ ਦਿੱਤਾ ਅਤੇ ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਦਿੱਤੇ ਜਾ ਰਹੇ ਧਰਨਿਆਂ ਦੀ ਹਿਮਾਇਤ ਕੀਤੀ।ਭੁੱਖ ਹੜਤਾਲ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਦੁਆਰਾ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਹੁਣ ਸੱਚੀ ਲੋਕ ਲਹਿਰ ਬਣ ਗਿਆ ਹੈੇ ਅਤੇ ਹਰ ਪੰਜਾਬੀ ਹੁਣ ਜ਼ਾਤ ਧਰਮ ਅਤੇ ਕਿੱਤੇ ਨੂੰ ਪਿੱਛੇ ਛੱਡ ਕੇ ਇਸ ਮੁਹਿੰਮ ਵਿਚ ਆਪਣਾ ਹਿੱਸਾ ਪਾ ਰਿਹਾ ਹੈ। ਪੰਜਾਬ ਵਿਚ ਆੜਤੀਏ ਅਤੇ ਕਿਸਾਨ ਦਾ ਨੌਂਹ-ਮਾਸ ਦਾ ਰਿਸ਼ਤਾ ਹੈ ਜੋ ਪਿਛਲੇ ਸੌ ਸਾਲਾਂ ਤੋਂ ਚਲਦਾ ਆ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਭੁੱਖ ਹੜਤਾਲ ਰਾਹੀਂ ਅਸੀਂ ਕਿਸਾਨ ਯੂਨੀਅਨਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ।ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਸੰਸਦ ਦਾ ਸਰਦ ਰੁੱਤ ਦਾ ਇਜਲਾਸ ਬੁਲਾ ਕੇ ਇਹ ਕਾਲੇ ਕਾਨੂਨ ਵਾਪਸ ਲਵੇ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਾਲੇ ਕਾਨੰੂਨ ਭਾਰਤੀ ਜਮਹੂਰੀਅਤ ਦੇ ਸੰਘੀ ਢਾਂਚੇ ਤੇ ਹਮਲਾ ਹਨ। ਸਿੱਖਿਆ ਮੰਤਰੀ ਨੇ ਸਾਫ ਕਿਹਾ ਕਿ ਕੇਂਦਰ ਸਰਕਾਰ ਆਪਣੇ ਚਹੇਤਿਆਂ ਨੂੰ ਲਾਭ ਦੇਣ ਪਿੱਛੇ ਉਹਨਾਂ ਵਿਸ਼ਿਆਂ ਤੇ ਕਾਨੂਨ ਬਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਉਸ ਦੇ ਅਖਤਿਆਰ ਵਿਚ ਹੀ ਨਹੀਂ ਹਨ। ਉਹਨਾਂ ਕਿਹਾ ਕਿ ਭਾਵੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਤਿੰਨੇ ਕਾਨੂੰਨਾਂ ਨੂੰ ਨਕਾਰ ਦਿੱਤਾ ਹੈ ਪਰ ਕੇਂਦਰ ਨੂੰ ਵੀ ਇਹ ਕਾਨੂੰਨ ਵਾਪਸ ਲੈ ਕੇ ਆਪਣੇ ਪਾਪ ਧੋ ਲੈਣੇ ਚਾਹੀਦੇ ਹਨ।

ਸਿੱਖਿਆ ਮੰਤਰੀ ਨੇ ਆਮਦਨ ਕਰ ਵਿਭਾਗ ਵੱਲੋਂ ਪੰਜਾਬ ਭਰ ਵਿਚ ਆੜਤੀਆਂ ਉੱਤੇ ਕੀਤੇ ਜਾ ਰਹੇ ਛਾਪਿਆਂ ਦੀ ਵੀ ਪੁਰਜ਼ੋਰ ਨਿੰਦਾ ਕੀਤੀ। ਉਨਾਂ ਕਿਹਾ ਕਿ ਮੋਦੀ ਸਰਕਾਰ ਇਹਨਾਂ ਛਾਪਿਆਂ ਰਾਹੀਂ ਸੂਬੇ ਦੇ ਆੜਤੀਆਂ ਨੂੰ ਡਰਾਉਣਾ ਚਾਹੁੰਦੀ ਹੈ ਜੋ ਇਸ ਸੰਘਰਸ਼ ਵਿਚ ਆਪਣੇ ਕਿਸਾਨ ਭਰਾਵਾਂ ਦਾ ਸਾਥ ਦੇ ਰਹੇ ਹਨ । ਉਹਨਾਂ ਕਿਹਾ ਕਿ ਭਾਜਪਾ ਆਪਣੀ ਵੰਡਵਾਦੀ ਵਿਚਾਰਧਾਰਾ ਰਾਹੀਂ ਇਸ ਸੰਘਰਸ਼ ਨੂੰ ਜਾਤੀ, ਧਰਮ ਦੇ ਅਧਾਰ ਤੇ ਵੰਡਣ ਦੀ ਕੋਸ਼ਿਸ਼ ਕਰਦੀ ਰਹੀ ਜਿਸ ਵਿਚ ਉਹ ਬੁਰੀ ਤਰਾਂ ਫੇਲ ਹੋ ਚੁੱਕੀ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਭਾਜਪਾ ਦੀਆਂ ਕੋਝੀਆਂ ਚਾਲਾਂ ਹੋਰਨਾਂ ਸੂਬਿਆਂ ਵਿੱਚ ਤਾਂ ਕਾਮਯਾਬ ਹੋ ਸਕਦੀਆਂ ਹਨ ਪਰ ਪੰਜਾਬੀ ਹਿੰਦੂ ਉਹਨਾਂ ਦੇ ਬਹਿਕਾਵੇ ਵਿਚ ਨਹੀਂ ਆਉਣਗੇ ਅਤੇ ਸੂਬੇ ਦੇ ਹਰ ਫਿਰਕੇ ਦੇ ਲੋਕ ਡੱਟ ਕੇ ਇਹਨਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।ਉਹਨਾਂ ਕਿਹਾ ਕਿ ਆਮਦਨ ਕਰ ਵਿਭਾਗ ਵੱਲੋਂ ਆੜਤੀਆਂ ਉੱਤੇ ਪਾਏ ਜਾ ਰਹੇ ਇਹ ਛਾਪੇ ਭਾਜਪਾਅਤੇ ਕੇਂਦਰ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਸਨ। ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਉਹਨਾਂ ਨੂੰ ਇਸ ਗੱਲ ਦਾ ਵੀ ਫ਼ਖ਼ਰ ਹੈ ਕਿ ਇਸ ਸੰਘਰਸ਼ ਵਿਚ ਪੰਜਾਬੀ ਕਿਸਾਨ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਹਨ।ਇਸ ਮੌਕੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਰਜਿੰਦਰ ਰਾਜਾ, ਮਾਰਕੀਟ ਕਮੇਟੀ ਸੰਗਰੁਰ ਦੇ ਚੇਅਰਮੈਨ ਅਨਿਲ ਘੀਚਾ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ,  ਪੰਜਾਬ ਸਮਾਲ ਇੰਡੀਸ਼ਟਰੀਜ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਹੇਸ਼ ਕੁਮਾਰ ਮੇਸੀ, ਡਾਇਰੈਕਟਰ ਇੰਨਫੋਟੈਕ ਪੰਜਾਬ ਸਤੀਸ਼ ਕਾਂਸਲ, ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਟੀਟੂ, ਜਸਪਾਲ ਸ਼ਰਮਾ ਪਾਲੀ, ਬਲਬੀਰ ਕੌਰ ਸੈਨੀ, ਵਿਜੈ ਗੁਪਤਾ  ਬ੍ਰਾਹਮਣ ਸਭਾ, ਸੋਮਨਾਥ ਬਾਂਸਲ ਮੰਡੀ ਪ੍ਰਧਾਨ ਸੰਗਰੂਰ, ਬਿੰਦਰ ਬਾਂਸਲ, ਐਡਵੋਕੇਟ ਗੁਰਤੇਜ਼ ਗਰੇਵਾਲ  ਪ੍ਰਧਾਨ ਪੰਜਾਬ ਕਾਂਗਰਸ ਲੀਗਲ ਸੈਲ, ਪਰਮਿੰਦਰ ਸ਼ਰਮਾ ਅਤੇ ਹੋਰ ਕਾਂਗਰਸੀ ਆਗੂ ਅਤੇ ਆੜਤੀਆਂ ਐਸੋਈਸੇਸ਼ਨ ਦੇ ਨੁਮਾਇੰਦੇ ਅਤੇ ਪਤਵੰਤੇ ਹਾਜ਼ਰ ਸਨ।   

 

Tags: Vijay Inder Singla , Punjab Education Minister , Chandigarh , Congress , Punjab Congress , Government of Punjab , Punjab Government , Punjab , Sangrur , Protest , Agitation , #TakeBackFarmLaws , #IndiaSupportFarmerProtest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD