Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ 91 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 7 ਕਰੋੜ ਰੁਪਏ ਦੇ ਚੈੱਕ ਵੰਡੇ

ਪਿੰਡਾਂ ਵਿਚ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ- ਵਿਧਾਇਕ ਪਿੰਕੀ

Web Admin

Web Admin

5 Dariya News

ਫਿਰੋਜ਼ਪੁਰ , 24 Dec 2020

Last updated on: Dec 24, 2020, 00:00 IST

ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਉਣ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਅੱਜ 91 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 7 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਵੱਲੋਂ ਕਿਸਾਨ/ਖੇਤੀ ਵਿਰੋਧੀ ਬਿੱਲ ਪਾਸ ਕਰ ਕੇ ਪੰਜਾਬ ਦੀ ਖੇਤੀ ਅਤੇ ਆਰਥਿਕਤਾ ਨੂੰ ਰੋਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਥੇ ਹੀ ਦੂਜੇ ਪਾਸੇ ਇਨ੍ਹਾਂ ਸੰਕਟਾਂ ਦੇ ਬਾਵਜੂਦ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਗਰਾਂਟ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪਿੰਡ ਵਿਕਾਸ ਕਾਰਜਾਂ ਦੀ ਸਹੂਲਤ ਤੋਂ ਵਾਂਝਾ ਨਾ ਰਹੇ।ਵਿਧਾਇਕ ਪਿੰਕੀ ਨੇ ਕਿਹਾ ਕਿ ਅੱਜ ਜੋ ਚੈੱਕ ਪੰਚਾਇਤਾਂ ਨੂੰ ਦਿੱਤੇ ਗਏ ਹਨ, ਇਸ ਰਾਸ਼ੀ ਨਾਲ ਵਿਕਾਸ ਦੇ ਕੰਮ ਜਿਵੇਂ ਕਿ ਸੜਕਾਂ, ਇੰਟਰਲੋਕਿੰਗ ਟਾਈਲਾਂ, ਜਿੰਮਾਂ, ਪਾਰਕਾਂ ਆਦਿ ਕਰਵਾਏ ਜਾਣਗੇ ਅਤੇ ਕੰਮ ਚੱਲਣ ਤੇ ਹੋਰ ਰਾਸ਼ੀ ਵੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਫਿਰੋਜ਼ਪੁਰ ਦੇ ਵਿਕਾਸ ਲਈ ਲਗਾਤਾਰ ਵੱਡੇ ਪ੍ਰਾਜੈਕਟ ਲਿਆਂਦੇ ਜਾ ਰਹੇ ਹਨ, ਜਿਸ ਤਹਿਤ ਪਹਿਲਾਂ ਹੀ ਫਿਰੋਜ਼ਪੁਰ ਲਈ ਦੋ ਵੱਡੇ ਪ੍ਰਾਜੈਕਟ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਸਰਕਾਰੀ ਯੂਨੀਵਰਸਿਟੀ ਦੇ ਪ੍ਰਾਜੈਕਟ ਪਾਸ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਅਤੇ ਪਿੰਡਾਂ ਲਈ ਹੋਰ ਵੀ ਫੰਡ ਜਾਰੀ ਕਰਵਾਏ ਜਾਣਗੇ, ਜਿਸ ਨਾਲ ਵੱਡੇ ਪੱਧਰ ਤੇ ਵਿਕਾਸ ਦੇ ਕੰਮ ਕਰਵਾਏ ਜਾਣਗੇ ਅਤੇ ਉਹ ਫਿਰੋਜ਼ਪੁਰ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਸ਼ਰਮਾ, ਡੀਡੀਪੀਓ ਹਰਜਿੰਦਰ ਸਿੰਘ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਸਿੰਘ ਢਿੱਲੋਂ, ਬਲਬੀਰ ਬਾਠ, ਸੁਖਵਿੰਦਰ ਸਿੰਘ ਅਟਾਰੀ, ਗੁਲਸ਼ਨ ਮੌਂਗਾ, ਗੁਲਜ਼ਾਰ ਸਿੰਘ, ਰਣਜੀਤ ਨਾਗਪਾਲ, ਸੁੱਚਾ ਸਿੰਘ ਫੋਜੀ, ਬਲੀ ਸਿੰਘ, ਪਰਮਜੀਤ ਸਿੰਘ, ਸਰਵਨ ਸਿੰਘ, ਇਕਬਾਬ ਸਿੰਘ ਆਦਿ ਹਾਜ਼ਰ ਸਨ।ਅਵਤਾਰ ਸਿੰਘ ਅਟਾਰੀ, ਸਰਪੰਚ ਇੱਕਬਾਲ ਸਿੰਘ, ਸੁਖਜਿੰਦਰ ਸਿੰਘ ਆਰਿਫ ਕੇ, ਦਲੀਪ ਸਿੰਘ, ਨਿਸਾਨ ਸਿੰਘ, ਸੁੱਚਾ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD