Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਹੱਦੀ ਖੇਤਰ ਦੇ ਨੌਜਵਾਨਾਂ' ਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰੇਗੀ ਐੱਨ ਸੀ ਸੀ :ਬ੍ਰਿਗੇਡੀਅਰ ਸਿੰਘ

ਸਰਕਾਰੀ ਸਕੂਲ ਗੱਟੀ ਰਾਜੋ ਕੇ'ਚ ਐੱਨ ਸੀ ਸੀ ਦੇ ਯੁਨਿਟ ਦਾ ਕੀਤਾ ਰਸਮੀ ਉਦਘਾਟਨ

Web Admin

Web Admin

5 Dariya News

ਫਿਰੋਜ਼ਪੁਰ , 24 Dec 2020

Last updated on: Dec 24, 2020, 00:00 IST

ਹਿੰਦ ਪਾਕਿ ਸਰਹੱਦ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਸਰਹੱਦੀ ਖੇਤਰ ਦੇ ਵਿਦਿਆਰਥੀਆਂ  ਦੇ ਸਰਵਪੱਖੀ ਵਿਕਾਸ ਲਈ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਅਤੇ ਸਟਾਫ ਵੱਲੋ  ਕੀਤੇ ਜਾ ਰਹੇ ਵਿਸ਼ੇਸ਼ ਯਤਨਾਂ ਨੂੰ ਉਸ ਵਕਤ ਵੱਡਾ ਹੁਲਾਰਾ ਮਿਲਿਆ ਜਦੋਂ ਐੱਨ ਸੀ ਸੀ 13 ਬਟਾਲੀਅਨ ਪੰਜਾਬ ਫਿਰੋਜ਼ਪੁਰ ਵੱਲੋਂ ਡਾਇਰੈਕਟੋਰੇਟ ਪੰਜਾਬ, ਹਰਿਆਣਾ ,ਹਿਮਾਚਲ, ਚੰਡੀਗੜ੍ਹ ਨੇ ਸਰਹੱਦੀ ਖੇਤਰ ਦੇ ਨੌਜਵਾਨਾਂ ਲਈ ਵਿਸ਼ੇਸ਼ ਤੌਰ ਤੇ ਐੱਨਸੀਸੀ ਦੇ 02 ਯੂਨਿਟ ਸਕੂਲ ਨੂੰ ਅਲਾਟ ਕੀਤੇ । ਜਿਸ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਉਦਘਾਟਨੀ ਸਮਾਰੋਹ ਪ੍ਰਭਾਵਸ਼ਾਲੀ ਤਰੀਕੇ ਨਾਲ ਆਯੋਜਿਤ ਕੀਤਾ ਗਿਆ । ਜਿਸ ਵਿੱਚ ਬਤੌਰ ਮੁੱਖ ਮਹਿਮਾਨ ਬ੍ਰਿਗੇਡੀਅਰ ਐੱਸ ਪੀ ਸਿੰਘ ਗਰੁੱਪ ਕਮਾਂਡਰ, ਗਰੁੱਪ ਹੈੱਡਕੁਆਰਟਰ ਲੁਧਿਆਣਾ ਤੋਂ ਪਹੁੰਚੇ ਉਨ੍ਹਾਂ ਨੇ ਆਪਣੇ ਪ੍ਰਧਾਨਗੀ ਸੰਬੋਧਨ ਵਿਚ ਦੱਸਿਆ ਕਿ ਸਰਹੱਦੀ ਖੇਤਰ ਦੇ ਨੌਜਵਾਨਾਂ ਦੇ ਸੁਰੱਖਿਆ ਦਸਤਿਆਂ ਵਿੱਚ ਭਰਤੀ ਹੋਣ ਦੇ ਵੱਧਦੇ ਉਤਸ਼ਾਹ ਅਤੇ ਜਜਬੇ ਨੂੰ ਦੇਖਦੇ ਹੋਏ, ਇਸ ਸਕੂਲ ਨੂੰ ਅੱਜ ਐੱਨਸੀਸੀ ਦੇ 02 ਯੂਨਿਟ ਸੀਨੀਅਰ ਵਿੰਗ ਅਤੇ ਜੂਨੀਅਰ ਵਿੰਗ ਅਲਾਟ ਕੀਤੇ ਹਨ। ਜਿਸ ਵਿੱਚ 100 ਤੋ ਵੱਧ ਵਲੰਟੀਅਰ ਸ਼ਾਮਿਲ ਹੋਣਗੇ ।ਇਹ ਯੂਨਿਟ ਨੌਜਵਾਨ ਵਰਗ ਵਿੱਚ  ਰਾਸ਼ਟਰੀ ਏਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਤੋਂ ਇਲਾਵਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਬੇਹੱਦ ਲਾਹੇਵੰਦ ਹੋਵੇਗੀ ਅਤੇ ਇਨ੍ਹਾਂ ਵਿੱਚ ਸਖ਼ਤ ਮਿਹਨਤ,ਅਨੁਸ਼ਾਸਨ ਅਤੇ ਚਰਿੱਤਰ ਨਿਰਮਾਣ ਤੋਂ ਇਲਾਵਾ ਆਤਮ ਵਿਸ਼ਵਾਸ ਦੀ ਭਾਵਨਾ ਪੈਦਾ ਕਰੇਗੀ ।ਉਨ੍ਹਾਂ ਨੇ ਦੱਸਿਆ ਕਿ ਐਨ ਸੀ ਸੀ ਤੋ ਦੇਸ਼ ਦੇ 13 ਲੱਖ ਤੋ ਵੱਧ ਨੌਜਵਾਨ ਇਸ ਸਕੀਮ ਨਾਲ ਜੁੜ ਕੇ ਲਾਭ ਲੈ ਰਹੇ ਹਨ। ਹੁਣ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੇ ਯਤਨਾ ਸਦਕਾ ਸਰਹੱਦੀ ਅਤੇ ਤੱਟੀ ਖੇਤਰ ਵਿੱਚ ਇਸ ਦਾ ਵਿਸਥਾਰ ਕੀਤਾ ਜਾ ਰਿਹਾ ਹੈ। 

ਉਨ੍ਹਾਂ ਨੇ ਸਕੂਲ ਦੇ ਅਧਿਆਪਕ ਪ੍ਰਿਤਪਾਲ ਸਿੰਘ ਸਟੇਟ ਅਵਾਰਡੀ ਨੂੰ ਸੀਨੀਅਰ ਵਿੰਗ ਅਤੇ ਸੰਦੀਪ ਕੁਮਾਰ ਨੂੰ ਜੂਨੀਅਰ ਵਿੰਗ ਦਾ ਇਹ ਏ ਐਨ ਓ ਨਿਯੁਕਤ ਕੀਤਾ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ  ਇਸ ਤੋਂ ਇਲਾਵਾ ਉਨ੍ਹਾਂ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ।ਇਸ ਮੌਕੇ 13 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਪਿਊਸ਼ ਬੇਰੀ ਨੇ ਸੰਬੋਧਨ ਕਰਦਿਆਂ ਐੱਨ ਸੀ ਸੀ ਦੀ ਮਹੱਤਤਾ ਤੇ ਨੌਜਵਾਨ ਵਰਗ ਨੂੰ ਇਸ ਦੇ ਫਾਇਦਿਆਂ ਤੋਂ ਜਾਣੂ ਕਰਵਾਇਆ ।ਇਸ ਮੌਕੇ ਕਰਨਲ ਗੁਰਬਖ਼ਸ਼ ਸਿੰਘ ਗਰੁੱਪ ਟ੍ਰੇਨਿੰਗ ਅਫਸਰ, ਲੈਫਟੀਨੈਂਟ ਇੰਦਰਪਾਲ ਸਿੰਘ ਸਟੇਟ ਅਵਾਰਡੀ, ਜੀਤ ਸਿੰਘ ਸੰਧੂ ਏ ਐਨ ਓ ,ਸੂਬੇਦਾਰ ਹਰਪਾਲ ਸਿੰਘ ,ਐਨ ਸੀ ਸੀ ਬਟਾਲੀਅਨ  ਦੇ ਅਧਿਕਾਰੀ ਅਤੇ ਵਲੰਟੀਅਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।ਡਾ ਸਤਿੰਦਰ ਸਿੰਘ ਨੇ ਆਏ ਮਹਿਮਾਨਾਂ ਦਾ ਰਸਮੀ ਤੌਰ ਤੇ ਸਵਾਗਤ ਕਰਦਿਆਂ ਕਿਹਾ ਕਿ ਸਰਹੱਦੀ ਖੇਤਰ ਦੇ ਨੌਜਵਾਨ ਆਰਮੀ ਵਿੱਚ ਭਰਤੀ ਲਈ ਯਤਨਸ਼ੀਲ ਰਹਿੰਦੇ ਹਨ, ਪ੍ਰੰਤੂ ਜਾਣਕਾਰੀ ਅਤੇ ਗਾਇਡੈਸ  ਦੀ ਘਾਟ ਕਾਰਨ ਮੁਸ਼ਕਲ ਪੇਸ਼ ਆਉਂਦੀ ਸੀ ,ਲੇਕਿਨ  ਹੁਣ ਐੱਨ ਸੀ ਸੀ ਸਕੂਲ ਪੱਧਰ ਤੇ ਸ਼ੁਰੂ ਹੋਣਾ ਇਨ੍ਹਾਂ ਲਈ ਵਰਦਾਨ ਸਾਬਿਤ ਹੋਵੇਗਾ। ਉਨ੍ਹਾਂ ਨੇ ਐੱਨ ਸੀ ਸੀ ਦੇ ਅਧਿਕਾਰੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ।ਮੰਚ ਸੰਚਾਲਨ ਦੀ ਜਿੰਮੇਵਾਰੀ ਸੁਬੇਦਾਰ ਹਰਪਾਲ ਸਿੰਘ ਅਤੇ  ਪ੍ਰਮਿੰਦਰ ਸਿੰਘ ਸੋਢੀ ਨੇ ਬਾਖੁਬੀ ਨਿਭਾਈ । ਇਸ ਮੌਕੇ ਸਕੂਲ ਸਟਾਫ ਸੁਖਵਿੰਦਰ ਸਿੰਘ ਲੈਕਚਰਾਰ, ਪਰਮਿੰਦਰ ਸਿੰਘ ਸੋਢੀ, ਸ੍ਰੀਮਤੀ ਗੀਤਾ, ਸ੍ਰੀ ਰਜੇਸ਼ ਕੁਮਾਰ ,ਸ਼੍ਰੀਮਤੀ ਮਹਿਮਾ ਕਸ਼ਅਪ,  ਵਿਜੈ ਭਾਰਤੀ,  ਪ੍ਰਿਤਪਾਲ ਸਿੰਘ ਸਟੇਟ ਅਵਾਰਡੀ,  ਸੰਦੀਪ ਕੁਮਾਰ,  ਸਰੁਚੀ ਮਹਿਤਾ, ਅਮਰਜੀਤ ਕੌਰ, ਸ੍ਰੀ ਅਰੁਨ ਕੁਮਾਰ, ਮੀਨਾਕਸ਼ੀ ਸ਼ਰਮਾ, ਦਵਿੰਦਰ ਕੁਮਾਰ, ਸੂਚੀ ਜੈਨ ,ਪ੍ਰਵੀਨ ਬਾਲਾ, ਬਲਜੀਤ ਕੌਰ ਅਤੇ  ਗੁਰਪਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ  ।

 

Tags: Mix Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD