Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪੰਜਾਬ 'ਚ 32 ਕਿਸਾਨ-ਜਥੇਬੰਦੀਆਂ ਵੱਲੋਂ 84ਵੇਂ ਦਿਨ ਵੀ ਪੱਕੇ-ਧਰਨੇ ਜਾਰੀ/ਦਿੱਲੀ ਲਈ ਹਜ਼ਾਰਾਂ ਦੀ ਗਿਣਤੀ 'ਚ ਕਾਫ਼ਲੇ ਰਵਾਨਾ

Web Admin

Web Admin

5 Dariya News

ਬੁਢਲਾਡਾ(ਮਾਨਸਾ) , 25 Dec 2020

Last updated on: Dec 25, 2020, 00:00 IST

ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਕੇਂਦਰ-ਸਰਕਾਰ ਦੇ ਤਿੰਨ-ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਸਬੰਧੀ ਆਰਡੀਨੈਂਸ ਖ਼ਿਲਾਫ਼ 84ਵੇਂ ਦਿਨ ਵੀ ਪੰਜਾਬ ਭਰ 'ਚ ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ-ਮਾਲਜ਼ ਅਤੇ ਭਾਜਪਾ ਆਗੂਆਂ ਦੀਆਂ ਰਿਹਾਇਸ਼ਾਂ ਸਮੇਤ ਵੱਖ-ਵੱਖ 60 ਥਾਵਾਂ 'ਤੇ ਪੱਕੇ-ਧਰਨੇ ਜਾਰੀ ਰਹੇ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਦਿੱਲੀ 'ਚ 500 ਕਿਸਾਨ-ਜਥੇਬੰਦੀਆਂ ਦੇ 'ਸੰਯੁਕਤ ਕਿਸਾਨ ਮੋਰਚੇ' ਵੱਲੋਂ ਜਾਰੀ ਮੋਰਚਿਆਂ 'ਚ ਪੰਜਾਬ ਦੇ ਲੋਕਾਂ ਦੀ ਸ਼ਮੂਲੀਅਤ ਲਗਾਤਾਰ ਵਧ ਰਹੀ ਹੈ। ਹਰ ਰੋਜ਼ ਹਜ਼ਾਰਾਂ ਦੀ ਗਿਣਤੀ 'ਚ ਕਾਫ਼ਲੇ ਪਹੁੰਚ ਰਹੇ ਹਨ। ਨੌਜਵਾਨਾਂ ਅਤੇ ਔਰਤਾਂ ਵੱਲੋਂ ਪਿੰਡਾਂ 'ਚ ਵਿੱਚ ਮਾਰਚ ਕਰਦਿਆਂ ਹਰ ਪਰਿਵਾਰ 'ਚੋੰ ਘੱਟੋ-ਘੱਟ ਇੱਕ ਮੈਂਬਰ ਨੂੰ ਜਰੂਰ ਦਿੱਲੀ ਮੋਰਚੇ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਜਗਮੋਹਨ ਸਿੰਘ ਪਟਿਆਲਾ ਨੇ ਜਲੰਧਰ ਸਮੇਤ ਹੋਰ ਕੁੱਝ ਥਾਵਾਂ 'ਤੇ ਕਿਸਾਨਾਂ ਦੇ ਰੋਸ-ਪ੍ਰਦਰਸ਼ਨਾਂ ਦੌਰਾਨ ਪੁਲਿਸ ਵੱਲੋਂ ਲਾਠੀਚਾਰਜ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਭਾਜਪਾ ਲੋਕ-ਰੋਹ ਨੂੰ ਸਮਝੇ ਅਤੇ ਕਾਲੇ-ਕਾਨੂੰਨ ਵਾਪਿਸ ਕਰਵਾਉਣ ਲਈ ਪ੍ਰਧਾਨਮੰਤਰੀ ਨਰਿੰਦਰ ਮੋਦੀ 'ਤੇ ਦਬਾਅ ਬਣਾਵੇ। ਜਥੇਬੰਦੀਆਂ ਵੱਲੋਂ ਕਾਰਪੋਰੇਟ-ਘਰਾਣਿਆਂ ਦੇ ਬਾਈਕਾਟ ਦੇ ਸੱਦੇ ਤਹਿਤ ਅੰਬਾਨੀ ਦੇ ਰਿਲਾਇੰਸ-ਜੀਓ ਸਿੰਮ ਪੋਰਟ ਕਰਵਾਉਣ ਲਈ ਪੰਜਾਬ ਦੇ ਪੇਂਡੂ-ਖੇਤਰਾਂ 'ਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੰਦੋਲਨ ਦੇ ਪਸਾਰ ਹਿੱਤ 10 ਲੱਖ ਹਿੰਦੀ, 10 ਲੱਖ ਪੰਜਾਬੀ ਅਤੇ 5 ਲੱਖ ਅੰਗਰੇਜ਼ੀ ਕਿਤਾਬਚੇ ਕਾਲੇ-ਕਾਨੂੰਨਾਂ ਸਬੰਧੀ ਦੇਸ਼ ਭਰ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਵੰਡੇ ਜਾਣਗੇ। ਉਹਨਾਂ ਦੱਸਿਆ ਕਿ 26-27 ਦਸੰੰਬਰ ਨੂੰ ਦਿੱਲੀ-ਮੋਰਚਿਆਂ 'ਚ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਕਿਸਾਨ ਨਿਧੀ ਯੋਜਨਾ ਕਿਸਾਨਾਂ ਨਾਲ ਵੱਡਾ ਧੋਖਾ : ਜਗਮੋਹਨ ਸਿੰਘ ਪਟਿਆਲਾ : ਇਹ ਕੇਂਦਰ ਸਰਕਾਰ ਦਾ ਕਿਸਾਨੀ ਸਿਰ ਕੋਈ ਅਹਿਸਾਨ ਨਹੀਂ, ਇਹ ਲੋਕਾਂ ਦੀ ਹੱਡ ਭੰਨਵੀ ਕਿਰਤ ਕਮਾਈ ਦਾ ਪੈਸਾ ਹੈ। ਖੇਤਾਂ ਵਿੱਚ ਪਸੀਨਾ ਵਹਾਉਣ, ਸੱਪਾਂ ਦੀਆਂ ਸਿਰੀਆਂ ਮਿੱਧ ਕੇ ਮੁਲਕ ਦਾ ਢਿੱਡ ਭਰਨ ਵਾਲੇ ਕਿਸਾਨਾਂ ਨੂੰ ਪੰਜ ਸੌ ਰੁ ਪ੍ਰਤੀ ਮਹੀਨਾ ਦੇਣਾ ਅਪਮਾਨ ਨਹੀਂ ਤਾਂ ਹੋਰ ਕੀ ਹੈ? ਕਿਸਾਨ ਮੰਗਤਾ ਨਹੀਂ, ਅੰਨਦਾਤਾ ਹੈ, ਉਹ ਪੰਜ ਸੌ ਰੁ. ਦੀ ਇੱਛਾ ਨਾਲੋਂ ਆਪਣੀ ਪੁੱਤਾਂ ਧੀਆਂ ਵਾਂਗ ਪਾਲੀ ਫ਼ਸਲ ਦਾ ਪੂਰਾ ਮੁੱਲ ਮੰਗਦਾ ਹੈ। ਕਿਸਾਨ ਦੀ ਫ਼ਸਲ ਪਹਿਲਾਂ ਅੱਧੇ ਮੁੱਲ ਤੇ ਲੁੱਟ ਲਵੋ ਤੇ ਮਗ਼ਰੋਂ ਪੰਜ ਸੌ ਰੁ. ਦੀ ਖੈਰਾਤ ਵਜੋਂ ਮੋੜਕੇ ਉਸ ਕਿਸਾਨ ਸਿਰ ਅਹਿਸਾਨ ਕਰੋ, ਇਹ ਕਿੱਥੋਂ ਦਾ ਇਨਸਾਫ ਹੈ? ਕਾਰਪੋਰੇਟ ਘਰਾਣਿਆਂ ਲਈ ਹਰ ਸਾਲ ਕਈ ਕਈ ਲੱਖ ਕਰੋੜਾਂ ਰੁਪਏ ਦੀਆਂ ਛੋਟਾਂ ‌‌ਦਿਤੀਆਂ ਜਾਂਦੀਆਂ ਹਨ, ਅਸਲ ਵਿੱਚ ਮੁਲਕ ਦੇ ਹਾਕਮਾਂ ਦੇ ਹਾਥੀ ਦੇ ਦੰਦ ਖਾਣ ਦੇ ਹੋਰ ਵਿਖਾਉਣ ਦੇ ਹੋਰ ਹਨ। ਖਾਣ ਪੀਣ ਨੂੰ ਭਾਗ ਭਰੀ, ਡੰਡੇ ਖਾਣ ਨੂੰ ਰਿੱਛ। ਖੂਨ ਪਸੀਨਾ ਵਹਾਉਣ ਵਾਲੇ ਕਿਸਾਨ ਕਰਜ਼ੇ ਅਤੇ ਮਜ਼ਦੂਰ ਭੁੱਖ ਨਾਲ ਮਰਨ ਲਈ ਮਜਬੂਰ ਹਨ।      

 

Tags: Protest , Agitation , #TakeBackFarmLaws , #IndiaSupportFarmerProtest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , APMC , Farmer Protest , #FarmerProtest , #StandWithFarmersChallenge , #Tractor2Twitter , Singhu Border , Farmers Stir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD