Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ 'ਚ ਤਿੰਨ ਰੋਜ਼ਾ ਸ਼ਹੀਦੀ ਸਭਾ ਧਾਰਮਿਕ ਰਵਾਇਤਾਂ ਨਾਲ ਆਰੰਭ

ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 25 Dec 2020

Last updated on: Dec 25, 2020, 00:00 IST

ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਦੀ ਯਾਦ ਵਿੱਚ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਸ਼ਹੀਦੀ ਸਭਾ ਦੀ ਅੱਜ ਧਾਰਮਿਕ ਰਵਾਇਤਾਂ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭਤਾ ਹੋ ਗਈ। ਇਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ਼ਹੀਦਾਂ ਦੀ ਯਾਦ 'ਚ ਜੁੜੀ ਸ਼ਹੀਦੀ ਸਭਾ ਦੇ ਪਹਿਲੇ ਦਿਨ ਦੇਸ਼-ਵਿਦੇਸ਼ਾਂ ਤੋਂ ਪੁੱਜੇ ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਅੰਤਿਮ ਸਸਕਾਰ ਵਾਲੇ ਪਵਿੱਤਰ ਅਸਥਾਨ 'ਤੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਾਹਿਬ ਦੀ ਅਰਭੰਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਕੀਤੀ ਗਈ।ਸ਼ਹੀਦੀ ਸਭਾ ਦੀ ਅਰੰਭਤਾ ਮੌਕੇ ਗੁਰਦੁਆਰਾ ਜੋਤੀ ਸਰੂਪ ਵਿਖੇ ਨਤਮਸਤਕ ਹੋਣ ਉਪਰੰਤ ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਸੰਗਤ ਨੂੰ ਅਪੀਲ ਕੀਤੀ ਕਿ ਇਸ ਵਾਰ ਸ਼ਹੀਦੀ ਸਭਾ ਮੌਕੇ ਕੋਵਿਡ-19 ਦੀ ਚੁਣੌਤੀ ਦਰਪੇਸ਼ ਹੈ, ਇਸ ਲਈ ਸਮੂਹ ਸੰਗਤ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਮਾਸਕ ਪਾਉਣ ਸਮੇਤ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾਂ ਕਰਨੀ ਯਕੀਨੀ ਬਣਾਵੇ।

ਸ੍ਰੀਮਤੀ ਗਿੱਲ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ 'ਚ ਕੋਵਿਡ ਹੁਣ ਨਵੇਂ ਰੂਪ 'ਚ ਸਾਹਮਣੇ ਆ ਰਿਹਾ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਸ਼ਹੀਦੀ ਸਭਾ 'ਚ ਵੀ ਕੋਵਿਡ-19 ਦੀ ਟੈਸਟਿੰਗ ਕਰਨ ਅਤੇ ਮਾਸਕ ਆਦਿ ਵੰਡਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਡੀ.ਸੀ. ਨੇ ਕਿਹਾ ਕਿ ਜਿਸ ਕਿਸੇ ਨੂੰ ਕੋਵਿਡ ਦੇ ਲੱਛਣ ਨਜ਼ਰ ਆਉਣ ਤਾਂ ਉਹ ਟੈਸਟ ਕਰਵਾਉਣ 'ਚ ਹਿਚਕਿਚਹਾਟ ਨਾ ਦਿਖਾਵੇ, ਕਿਉਂਕਿ ਬਚਾਅ ਵਿੱਚ ਹੀ ਬਚਾਅ ਹੈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਕਰਨੈਲ ਸਿੰਘ ਪੰਜੋਲੀ, ਭਾਈ ਗੁਰਪ੍ਰੀਤ ਸਿੰਘ ਰੰਧਾਵਾ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਅਵਤਾਰ ਸਿੰਘ ਰਿਆ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਸ੍ਰੀ ਜਸਪ੍ਰੀਤ ਸਿੰਘ, ਤਹਿਸੀਲਦਾਰ ਸ. ਗੁਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕਤਰ ਹਰਜੀਤ ਸਿੰਘ ਲਾਲੂ ਘੁੰਮਣ, ਜਨਰਲ ਪ੍ਰਬੰਧਕ ਸ. ਭਗਵੰਤ ਸਿੰਘ ਧੰਗੇੜਾ, ਸ. ਸਤਨਾਮ ਸਿੰਘ ਰਿਆੜ, ਸ. ਅਵਤਾਰ ਸਿੰਘ ਸੈਂਪਲਾ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ ਸਮੇਤ ਹੋਰ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਸੰਗਤ ਹਾਜ਼ਰ ਸੀ।ਸ਼ਹੀਦੀ ਸਭਾ ਦੌਰਾਨ ਆਖੰਡ ਪਾਠ ਸਾਹਿਬ ਦੇ ਭੋਗ 27 ਦਸੰਬਰ ਨੂੰ ਇਸੇ ਅਸਥਾਨ 'ਤੇ ਪਾਏ ਜਾਣਗੇ ਤੇ ਉਸੇ ਦਿਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਵੇਰ ਵੇਲੇ ਨਗਰ ਕੀਰਤਨ ਆਰੰਭ ਹੋਵੇਗਾ, ਜੋ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਦੁਪਿਹਰ ਸਮੇਂ ਪੁੱਜੇਗਾ।

 

Tags: DC Fatehgarh Sahib , Amrit Kaur Gill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD