Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਭੂ ਯਿਸ਼ੂ ਨੇ ਮਾਨਵਤਾ ਦੀ ਭਲਾਈ ਦਾ ਦਿੱਤਾ ਸੰਦੇਸ਼ : ਸੁਖਬਿੰਦਰ ਸਿੰਘ ਸਰਕਾਰੀਆ

ਸਰਕਾਰ ਈਸਾਈ ਭਾਈਚਾਰੇ ਦੇ ਵਿਕਾਸ ਲਈ ਵਚਨਬੱਧ-ਐਮ:ਐਲ:ਏ ਅਜਨਾਲਾ

Web Admin

Web Admin

5 Dariya News

ਅੰਮਿ੍ਰਤਸਰ , 25 Dec 2020

Last updated on: Dec 25, 2020, 00:00 IST

ਅੱਜ ਸੰਤ ਮਾਈਕਲ ਕੈਥੋਲਿਕ ਚਰਚ ਅਜਨਾਲਾ ਵਿਖੇ ਪ੍ਰਭੂ ਯਿਸ਼ੂ ਮਸੀਹ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੁਖਬਿੰਦਰ ਸਿੰਘ ਸਰਕਾਰੀਆ ਸ਼ਹਿਰੀ ਵਿਕਾਸ ਤੇ ਜਲ ਸਰੋਤ ਮੰਤਰੀ ਪੰਜਾਬ ਅਤੇ ਸ੍ਰ ਹਰਪ੍ਰਤਾਪ ਸਿੰਘ ਅਜਨਾਲਾ ਹਲਕਾ ਵਿਧਾਇਕ ਅਜਨਾਲਾ ਨੇ ਸ਼ਿਰਕਤ ਕੀਤੀ ਅਤੇ ਸਮੂਹ ਪੰਜਾਬੀਆਂ ਨੂੰ ਵੱਡੇ ਦਿਨ ਦੀ ਮੁਬਾਰਕਬਾਦ ਦਿੱਤੀ।ਸਮਾਗਮ ਨੂੰ ਸੰਬੋਧਨ ਕਰਦੇ ਹੋਏ  ਸ੍ਰ ਸਰਕਾਰੀਆ ਨੇ ਕਿਹਾ ਕਿ ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਿਰਕਤ ਕੀਤੀ ਜਾਣੀ ਸੀ ਪ੍ਰੰਤੂ ਮੌਸਮ ਦੀ ਖਰਾਬੀ ਕਾਰਨ ਉਹ ਸਮਾਗਮ ਵਿੱਚ ਨਹੀਂ ਪਹੁੰਚ ਸਕੇ। ਉਨਾਂ  ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਉਨਾਂ ਦੀ ਡਿਊਟੀ ਇਸ ਸਮਾਗਮ ਵਿੱਚ ਪਹੁੰਚਣ ਲਈ ਲਗਾਈ ਗਈ ਸੀ। ਉਨਾਂ ਕਿਹਾ ਕਿ ਇਸ ਮੌਕੇ ਮੈਂ ਆਪਣੇ ਆਪ ਨੂੰ ਖੁਸ਼ ਨਸੀਬ ਸਮਝਦਾ ਹਾਂ ਕਿ ਮੈਨੂੰ ਪ੍ਰ੍ਰਭੂ ਯਿਸ਼ੂ ਜੀ ਦੇ ਜਨਮ ਦਿਹਾੜੇ ਸਮਾਗਮ ਵਿੱਚ ਸ਼ਿਰਕਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਸ੍ਰ ਸਰਕਾਰੀਆ ਨੇ ਕਿਹਾ ਕਿ ਪੂਰੇ ਸੰਸਾਰ ਭਰ ਵਿੱਚ ਬੜੀ ਸ਼ਰਧਾ ਭਾਵਨਾ ਨਾਲ ਪ੍ਰਭੂ ਯਿਸ਼ੂ ਮਸੀਹ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪ੍ਰਭੂ ਯਿਸ਼ੂ ਵੱਲੋਂ ਦਰਸਾਏ ਗਏ ਰਸਤੇ ਤੇ ਚੱਲ ਕੇ ਅਸੀਂ ਲੋੜਵੰਦਾਂ ਦੀ ਮਦਦ ਕਰ ਸਕਦੇ ਹਾਂ। ਉਨਾਂ ਕਿਹਾ ਕਿ ਪ੍ਰਭੂ ਯਿਸ਼ੂ ਵੱਲੋਂ ਮਨੁੱਖਤਾ ਲਈ ਕੀਤੇ ਕੰਮਾਂ ਅਤੇ ਉਨਾਂ ਦੀ ਕੁਰਬਾਨੀ ਨੂੰ ਅਸੀਂ ਯਾਦ ਕਰਦੇ ਹਾਂ।ਸ੍ਰ ਸਰਕਾਰੀਆ ਨੇ ਕਿਹਾ ਕਿ ਸਾਡੀ ਪਾਰਟੀ ਧਰਪ ਨਿਰਪੱਖ ਪਾਰਟੀ ਹੈ ਅਤੇ ਅਸੀਂ ਸਾਰੇ ਧਰਮਾਂ ਦਾ ਮਾਣ ਸਤਿਕਾਰ ਕਰਦੇ ਹਾਂ। ਉਨਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸ਼ਗਨ ਸਕੀਮ ਵਿੱਚ ਈਸਾਈ ਭਾਈਚਾਰੇ ਦੀਆਂ ਲੜਕੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਅਤੇ ਪੋਸਟ ਮੈਟਿ੍ਰਕ ਵਜੀਫੇ ਵੀ ਦਿੱਤੇ ਜਾ ਰਹੇ ਹਨ। 

ਉਨਾਂ ਕਿਹਾ ਕਿ ਈਸਾਈ ਭਾਈਚਾਰੇ ਦੀਆਂ ਜੋ ਵੀ ਮੰਗਾਂ ਹਨ ਉਹ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਉਣਗੇ ਅਤੇ ਉਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਸ੍ਰ ਸਰਕਾਰੀਆ ਵੱਲੋਂ ਚੌਗਾਵਾਂ ਤੋਂ ਅਜਨਾਲਾ ਜਾਣ ਵਾਲੀ ਸੜਕ ਦੇ ਨਿਰਮਾਣ ਦਾ ਐਲਾਨ ਵੀ ਕੀਤਾ ਅਤੇ ਕਿਹਾ ਕਿ ਮਾਰਚ ਤੱਕ ਇਹ ਸੜਕ ਨੂੰ ਮੁਕੰਮਲ ਕਰ ਲਿਆ ਜਾਵੇਗਾ।  ਸ੍ਰ ਸਰਕਾਰੀਆ ਨੇ ਕਿਹਾ ਕਿ ਉਹ ਪ੍ਰਭੂ ਯਿਸ਼ੂ ਮਸੀਹ ਜੀ ਦੇ ਚਰਨਾ ਵਿੱਚ ਅਰਦਾਸ ਕਰਦੇ ਹਨ ਕਿ ਪੂਰੀ ਦੁਨੀਆਂ ਵਿੱਚ ਪਿਆਰ ਤੇ ਭਾਈਚਾਰਾ ਬਣਿਆ ਰਹੇ। ਉਨਾਂ ਅੱਗੇ ਕਿਹਾ ਕਿ ਦਿੱਲੀ ਦੀ ਸਰਹੱਦ ’ਤੇ ਜੋ ਅੰਨਦਾਤਾ ਸੰਘਰਸ਼ ਕਰ ਰਹੇ ਹਨ ਪ੍ਰਭੂ ਉਨਾਂ ਦੇ ਸੰਘਰਸ ਨੂੰ ਕਾਮਯਾਬੀ ਬਖਸ਼ਣ ਅਤੇ ਜਾਲਮ ਹਾਕਮ ਸਰਕਾਰ ਕਾਲੇ ਕਾਨੂੰਨਾਂ ਨੂੰ ਵਾਪਸ ਲਵੇ।ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਹਰਪ੍ਰਤਾਪ ਸਿੰਘ ਅਜਨਾਲਾ ਹਲਕਾ ਵਿਧਾਇਕ ਅਜਨਾਲਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਭੂ ਯਿਸ਼ੂ ਜੀ ਵੱਲੋਂ ਦਰਸਾਏ ਰਸਤੇ ਤੇ ਚੱਲਣਾ ਚਾਹੀਦਾ ਹੈ। ਉਨਾਂ ਈਸਾਈ ਭਾਈਚਾਰੇ ਨੂੰ ਪ੍ਰਭੂ ਯਿਸ਼ੂ ਮਸੀਹ ਜੀ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਪੀਰ ਪੈਗੰਬਰ ਅਤੇ ਰਹਿਬਰਾਂ ਨੇ ਸਾਨੂੰ ਪਿਆਰ ਤੇ ਭਾਈਚਾਰਕ ਸਾਂਝ ਬਣਾਉਣ ਦਾ ਸੰਦੇਸ਼ ਦਿੱਤਾ ਜਿਸ ਤੇ ਅੱਜ ਸਾਨੂੰ ਵਿਚਾਰਨ ਦੀ ਲੋੜ ਹੈ। ਉਨਾਂ  ਕਿਹਾ ਕਿ ਸਾਨੂੰ ਪ੍ਰਭੂ ਜੀ ਦੇ ਮਹਾਨ ਦਿਨ ਤੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਉਨਾਂ ਵੱਲੋਂ ਦਰਸਾਏ ਗਏ ਰਸਤੇ ਤੇ ਚੱਲੀਏ। ਸ੍ਰ ਅਜਨਾਲਾ ਨੇ ਕਿਹਾ ਕਿ ਈਸਾਈ ਭਾਈਚਾਰੇ ਨੇ ਹਮੇਸ਼ਾਂ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਕੰਮ ਕੀਤਾ ਹੈ ਅਤੇ ਸਾਡੀ ਸਰਕਾਰ ਈਸਾਈ ਭਾਈਚਾਰੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ। ਇਸ ਮੌਕੇ ਚਰਚ ਦੇ ਫਾਦਰ ਜੌਨ ਵੱਲੋਂ ਸ੍ਰ ਸਰਕਾਰੀਆ ਅਤੇ ਵਿਧਾਇਕ ਅਜਨਾਲਾ ਨੂੰ ਬੁੱਕੇ ਦੇ ਕੇ ਸਨਮਾਨਤ ਵੀ ਕੀਤਾ ਗਿਆ।ਇਸ ਮੌਕੇ ਕੰਵਰ ਪ੍ਰਤਾਪ ਸਿੰਘ ਅਜਨਾਲਾ, ਐਡਵੋਕੇਟ ਬਿ੍ਰਜ ਮੋਹਨ, ਦਵਿੰਦਰ ਸਿੰਘ, ਵਿਜੈ ਤ੍ਰੇਹਨ, ਗੁਰਦੇਵ ਸਿੰਘ ਨਿੱਝਰ, ਪ੍ਰਵੀਨ, ਸ੍ਰੀ ਰੋਹਿਤ ਪੁਰੀ, ਪ੍ਰਧਾਨ ਸ੍ਰੀ ਬਿਕਰਮ ਮਸੀਹ, ਸ੍ਰੀ ਸੁਨੀਲ ਗਿੱਲ, ਸ੍ਰ ਲਖਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾ ਹਾਜ਼ਰ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD