Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਬੀਜੇਪੀ ਅਕਾਲੀ ਦਲ ਨੂੰ ਲੱਗਾ ਇੱਕ ਹੋਰ ਝਟਕਾ, ਪਿੰਡ ਕਟੋਰਾ ਦੇ ਲਗਭਗ 20 ਪਰਿਵਾਰ ਬੀਜੇਪੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸਾਮਲ ਹੋਏ

Web Admin

Web Admin

5 Dariya News

ਫਿਰੋਜ਼ਪੁਰ , 25 Dec 2020

Last updated on: Dec 25, 2020, 00:00 IST

ਫਿਰੋਜ਼ਪੁਰ ਵਿੱਚ ਬੀਜੇਪੀ ਪਾਰਟੀ ਨੂੰ ਇੱਕ ਹੋਰ ਝਟਕਾ ਲਗਾ ਹੈ ਪਹਿਲਾਂ ਕੋਠੀ ਰਾਏ ਸਾਹਿਬ ਤੋਂ ਬੀਜੇਪੀ, ਅਕਾਲੀ ਦਲ ਪਾਰਟੀ ਛੱਡ ਕੇ ਲਗਭਗ 80 ਪਰਿਵਾਰਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ ਤੇ ਹੁਣ ਸ੍ਰ. ਲਖਵਿੰਦਰ ਸਿੰਘ ਠੇਕੇਦਾਰ ਤੇ ਮੌਜੂਦਾ ਸਰਪੰਚ ਅਤੇ ਚੇਅਰਮੈਨ ਦੀ ਅਗਵਾਈ ਵਿੱਚ ਫਿਰੋਜ਼ਪੁਰ ਦੇ ਪਿੰਡ ਕਟੋਰਾ ਦੇ ਲਗਭਗ 20 ਪਰਿਵਾਰ ਹੋਰ ਬੀਜੇਪੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸਾਮਲ ਹੋਏ ਹਨ ।ਬੀਜੇਪੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ 20 ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਹਾਜਰੀ ਵਿੱਚ ਕਾਂਗਰਸ ਵਿੱਚ ਸਾਮਲ ਹੋਏ ਹਨ। ਉਨ੍ਹਾ ਕਿਹਾ ਕਿ ਜਿਸ ਤਰ੍ਹਾਂ ਵਿਧਾਇਕ ਪਿੰਕੀ ਵੱਲੋਂ ਬਿਨਾਂ ਪੱਖਪਾਤ ਦੇ ਹਲਕੇ ਵਿੱਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ, ਉਨਾਂ ਦੀ ਸੋਚ ਨੂੰ ਦੇਖਦਿਆਂ ਅਜਿਹੇ ਵਿਧਾਇਕ ਦਾ ਮਿਲਣਾ ਸਾਡੇ ਲਈ ਫਖਰ ਦੀ ਗੱਲ ਹੈ। ਉਨਾਂ ਕਿਹਾ ਕਿ ਵਿਧਾਇਕ ਪਿੰਕੀ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਉਨਾਂ ਦਾ ਸਮਰਥਨ ਕਰਨ ਲਈ ਅਸੀਂ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਾਂ। ਵਿਧਾਇਕ ਪਿੰਕੀ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸੁਖਦੇਵ ਸਿੰਘ, ਅਨੂਪ ਸਿੰਘ, ਗੁਰਬਖਸ ਸਿੰਘ, ਕਸਮੀਰ ਸਿੰਘ, ਜਗੀਰ ਸਿੰਘ, ਸੁਰਜੀਤ ਸਿੰਘ, ਗੁਰਦੇਵ ਸਿੰਘ, ਸੁਖਵੰਤ ਸਿੰਘ, ਜੀਵਨ ਸਿੰਘ, ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਬਲਵਿੰਦਰ ਸਿੰਘ ਅਤੇ ਜਗਜੀਤ ਸਿੰਘ ਸਮੇਤ 20 ਪਰਿਵਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਆਪ ਜੀ ਨੂੰ ਨਾਲ ਲੈ ਕੇ ਹਲਕੇ ਨੂੰ ਖ਼ੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨ੍ਹਾਂ ਪੱਖ ਪਾਤ ਦੇ ਵਿਕਾਸ ਕਾਰਜਾ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਤੇ ਭਾਜਪਾ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਤੇ ਕਾਂਗਰਸ ਪਾਰਟੀ ਵਿੱਚ ਆਪਣਾ ਵਿਸ਼ਵਾਸ ਦਿਖਾ ਰਹੇ ਹਨ।   

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD