Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਮ.ਪੀ ਪਰਨੀਤ ਕੌਰ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਿਸਾਨੀ ਸੰਘਰਸ਼ 'ਚ ਫ਼ੌਤ ਹੋਏ ਕਿਸਾਨ ਪਾਲ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਮੂਲੀਅਤ

ਮੋਦੀ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਜੇ ਕਾਨੂੰਨ ਇੰਨੇ ਚੰਗੇ ਹੁੰਦੇ ਤਾਂ ਕਿਸਾਨਾਂ ਨੂੰ ਸੰਘਰਸ਼ ਦੀ ਜ਼ਰੂਰਤ ਨਹੀਂ ਸੀ-ਪਰਨੀਤ ਕੌਰ

Web Admin

Web Admin

5 Dariya News

ਭਾਦਸੋਂ/ਨਾਭਾ/ਪਟਿਆਲਾ , 25 Dec 2020

Last updated on: Dec 25, 2020, 00:00 IST

ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਜੇ ਕਿਸਾਨਾਂ ਲਈ ਬਣਾਏ ਗਏ ਤਿੰਨੇ ਕਾਨੂੰਨ ਇੰਨੇ ਚੰਗੇ ਹੁੰਦੇ ਤਾਂ ਕਿਸਾਨਾਂ ਨੂੰ ਸੰਘਰਸ਼ ਦੀ ਜ਼ਰੂਰਤ ਨਹੀਂ ਸੀ, ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਦੀ ਗੱਲ ਗੰਭੀਰਤਾ ਨਾਲ ਲੈਂਦੇ ਹੋਏ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸ੍ਰੀ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀਬਾੜੀ ਸਬੰਧੀ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਰਾਸ਼ਟਰਪਤੀ ਨੂੰ ਮਿਲਣਗੇ ਗਏ ਸਨ ਪਰ ਸ਼ਾਂਤੀਪੂਰਨ ਤਰੀਕੇ ਨਾਲ ਖੜੇ ਮੈਂਬਰਾਂ ਨਾਲ ਕੀਤਾ ਵਿਵਹਾਰ ਵੀ ਨਿੰਦਣਯੋਗ ਹੈ। ਸ੍ਰੀਮਤੀ ਪਰਨੀਤ ਕੌਰ ਅਤੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਅੱਜ ਪਿੰਡ ਸਹੋਲੀ ਵਿਖੇ ਕਿਸਾਨ ਪਾਲ ਸਿੰਘ ਨਮਿਤ ਅੰਤਿਮ ਅਰਦਾਸ 'ਚ ਸ਼ਿਰਕਤ ਕਰਨ ਪੁੱਜੇ ਹੋਏ ਸਨ, ਜੋ ਕਿ ਸਿੰਘੂ ਬਾਰਡਰ 'ਤੇ ਸੰਘਰਸ਼ ਦੌਰਾਨ ਫ਼ੌਤ ਹੋ ਗਏ ਸਨ।ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਵਾਉਣ ਅਤੇ ਖੇਤੀ ਨਾਲ ਸਬੰਧਤ ਤਿੰਨੇ ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਜੋ ਸ਼ਾਂਤੀਪੂਰਨ ਸੰਘਰਸ਼ ਵਿੱਢਿਆ ਹੋਇਆ ਹੈ ਅਸੀ ਇਸ ਸੰਘਰਸ਼ 'ਚ ਕਿਸਾਨਾਂ ਨਾਲ ਖੜੇ ਹਾਂ ਅਤੇ ਖੜੇ ਰਹਾਂਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇਸ ਕਿਸਾਨੀ ਸੰਘਰਸ਼ 'ਚ ਕਿਸੇ ਕਾਰਨ ਕਰਕੇ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜਖ਼ਮੀ ਹੋਣ ਵਾਲਿਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਪਹਿਲਾਂ ਹੀ ਕੀਤਾ ਹੋਇਆ ਹੈ।ਕਿਸਾਨ ਪਾਲ ਸਿੰਘ ਨੂੰ ਸ਼ਰਧਾਂਜਲੀ ਦਿੰਦੇ ਹੋਏ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਸੰਘਰਸ਼ ਹੁਣ ਜਨ ਅੰਦੋਲਨ ਦਾ ਰੂਪ ਲੈ ਚੁੱਕਿਆ ਹੈ ਅਤੇ ਸਮਾਜ ਦਾ ਹਰੇਕ ਵਰਗ ਇਸ 'ਚ ਸ਼ਮੂਲੀਅਤ ਕਰਕੇ ਅੰਨ ਦਾਤੇ ਦੇ ਨਾਲ ਖੜ੍ਹਾਂ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਕਿਸੇ ਪਾਰਟੀ, ਫਿਰਕੇ ਜਾ ਧਰਮ ਤੋਂ ਉਪਰ ਉਠਕੇ ਆਉਣ ਵਾਲੀਆਂ ਪੀੜ੍ਹੀਆਂ ਦੀ ਹੋਂਦ ਲਈ ਹੈ ਅਤੇ ਇਸ ਲਈ ਹੁਣ ਹਰੇਕ ਵਰਗ ਦੇ ਲੋਕਾਂ ਵੱਲੋਂ ਇਸ ਦਾ ਸਮਰਥਨ ਕੀਤਾ ਜਾ ਰਿਹਾ ਹੈ।ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕਿਸਾਨ ਪਾਲ ਸਿੰਘ ਦੇ ਪਰਿਵਾਰ ਦੀ ਵਿੱਤੀ ਸਹਾਇਤਾ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਗਈ 5 ਲੱਖ ਰੁਪਏ ਦੀ ਰਾਸ਼ੀ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਦੀ ਜੋ ਵੀ ਸੰਭਵ ਮਦਦ ਹੋ ਸਕੇਗੀ ਉਹ ਕੀਤੀ ਜਾਵੇਗੀ।ਇਸ ਮੌਕੇ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਹੰਤ ਹਰਵਿੰਦਰ ਸਿੰਘ ਖਨੋੜਾ, ਮਾਰਕਿਟ ਕਮੇਟੀ ਨਾਭਾ ਦੇ ਚੇਅਰਮੈਨ ਜਗਜੀਤ ਸਿੰਘ ਦੁਲੱਦੀ, ਮਾਰਕਿਟ ਕਮੇਟੀ ਭਾਦਸੋਂ ਦੇ ਚੇਅਰਮੈਨ ਪਰਮਜੀਤ ਸਿੰਘ, ਚੇਅਰਮੈਨ ਨਗਰ ਸੁਧਾਰ ਟਰੱਸਟ ਨਾਭਾ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ  ਇਲਾਕੇ ਦੇ ਪੰਚ ਤੇ ਸਰਪੰਚਾਂ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: Sadhu Singh Dharamsot , Punjab Social Welfare and Minorities , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Parneet Kaur , Preneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD