Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ਮੌਕੇ ਉਨ੍ਹਾਂ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ

ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਰਿਆਂ ਨੂੰ ਇੱਕਮੁੱਠ ਹੋ ਕੇ ਕੰਮ ਕਰਨ ਦੀ ਲੋੜ-ਐਸ.ਐਸ.ਪੀ.

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 26 Dec 2020

ਆਜ਼ਾਦੀ ਲਈ ਸ਼ਹੀਦੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ ਅਤੇ ਸ਼ਹੀਦਾਂ ਵੱਲੋਂ ਵਿਖਾਏ ਮਾਰਗ 'ਤੇ ਚੱਲ ਕੇ ਹੀ ਆਪਸੀ ਸਾਂਝ ਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਰੋਜ਼ਾ ਸ਼ਰੀਫ ਨਜ਼ਦੀਕ, ਉਨ੍ਹਾਂ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ।ਐਸ.ਐਸ.ਪੀ. ਨੇ ਕਿਹਾ ਕਿ ਮਹਾਨ ਹਨ ਉਹ ਮਾਵਾਂ ਜਿਨ੍ਹਾਂ ਨੇ ਅਜਿਹੇ ਯੋਧਿਆਂ ਨੂੰ ਜਨਮ ਦਿੱਤਾ ਅਤੇ ਇਨ੍ਹਾਂ ਮਹਾਨ ਯੋਧਿਆਂ ਵੱਲੋਂ ਪਾਏ ਗਏ ਪੂਰਨੇ ਸਾਡੀ ਨੌਜਵਾਨ ਪੀੜ੍ਹੀ ਲਈ ਹਮੇਸ਼ਾਂ ਪ੍ਰੇਰਨਾ ਸਰੋਤ ਬਣੇ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਉਹ ਬਹਾਦਰ ਸੂਰਮੇ ਸਨ ਜਿਨ੍ਹਾਂ ਨੇ ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਦਾ ਬਦਲਾ ਲਿਆ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸਾਡਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਸ਼ਹੀਦਾਂ ਦੇ ਵਿਖਾਏ ਰਸਤੇ 'ਤੇ ਚੱਲ ਕੇ ਇੱਕ ਨਰੋਏ ਸਮਾਜ ਦੀ ਸਿਰਜਣਾ ਕਰੀਏ।ਸ਼੍ਰੀਮਤੀ ਕੌਂਡਲ ਨੇ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਆਪਣੇ ਮਹਾਨ ਸ਼ਹੀਦਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਈਏ ਤਾਂ ਜੋ ਸਾਡੇ ਨੌਜਵਾਨ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਇੱਕ ਅਜਿਹਾ ਦੇਸ਼ ਹੈ ਜਿਥੇ ਕਿ ਵੱਖ-ਵੱਖ ਧਰਮਾਂ ਤੇ ਭਾਸ਼ਾਵਾਂ ਦੇ ਲੋਕ ਰਹਿੰਦੇ ਹਨ ਪ੍ਰੰਤੂ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਦੇਸ਼ 'ਤੇ ਕੋਈ ਭੀੜ ਪਈ ਤਾਂ ਸਾਰਿਆਂ ਨੇ ਇੱਕ ਜੁੱਟ ਹੋ ਕੇ ਦੁਸ਼ਮਣ ਦਾ ਟਾਕਰਾ ਕੀਤਾ।ਜ਼ਿਲ੍ਹਾ ਪੁਲਿਸ ਮੁਖੀ ਨੇ ਇਹ ਵੀ ਕਿਹਾ ਕਿ ਪੰਜਾਬੀ ਹਮੇਸ਼ਾਂ ਆਪਣੀ ਬਹਾਦਰੀ ਲਈ ਜਾਣੇ ਜਾਂਦੇ ਰਹੇ ਹਨ ਅਤੇ ਆਜ਼ਾਦੀ ਦੀ ਲੜਾਈ ਵਿੱਚ ਵੀ ਪੰਜਾਬੀਆਂ ਦਾ ਸਭ ਤੋਂ ਵੱਧ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਹੀ ਦੇਣ ਹੈ। ਇਸ ਲਈ ਸਾਡਾ ਵੀ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਮਹਾਨ ਦੇਸ਼ ਭਗਤਾਂ ਨੂੰ ਹਮੇਸ਼ਾਂ ਯਾਦ ਰੱਖਦੇ ਹੋਏ ਉਨ੍ਹਾਂ ਵੱਲੋਂ ਦਿੱਤੇ ਏਕਤਾ ਦੇ ਸੰਦੇਸ਼ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਈਏ।ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਜਸਪ੍ਰੀਤ ਸਿੰਘ, ਐਸ.ਪੀ. ਹਰਪਾਲ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: SSP Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD