Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ-19 ਵੈਕਸੀਨ ਨੂੰ ਲਗਾਉਣ ਦੇ ਡ੍ਰਾਈ ਰਨ ਦੀ ਸੁ਼ਰੂਆਤ 28 ਅਤੇ 29 ਦਸੰਬਰ ਨੂੰ : ਵਰਿੰਦਰ ਕੁਮਾਰ ਸ਼ਰਮਾ

ਪਹਿਲੇ ਪੜਾਅ ਵਿੱਚ ਜ਼ਿਲ੍ਹਾ ਲੁਧਿਆਣਾ ਦੇ 30,000 ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਲਗਾਈ ਜਾਵੇਗੀ ਵੈਕਸੀਨ

Web Admin

Web Admin

5 Dariya News

ਲੁਧਿਆਣਾ , 26 Dec 2020

Last updated on: Dec 26, 2020, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੋਵਿਡ-19 ਵੈਕਸੀਨ ਨੂੰ ਲਗਾਉਣ ਦੇ ਡ੍ਰਾਈ ਰਨ ਦੀ ਸੁ਼ਰੂਆਤ 28 ਅਤੇ 29 ਦਸੰਬਰ, 2020 ਨੂੰ ਜ਼ਿਲ੍ਹਾ ਲੁਧਿਆਣਾ ਦੇ ਸੱਤ ਸਥਾਨਾਂ 'ਤੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਵੈਕਸੀਨੇਸ਼ਨ ਦੇ ਪਹਿਲੇ ਪੜਾਅ ਲਈ ਪੰਜਾਬ ਸਰਕਾਰ ਵੱਲੋਂ ਚੁਣੇ ਦੋ ਜ਼ਿਲ੍ਹਿਆਂ ਵਿਚੋਂ ਇੱਕ ਲੁਧਿਆਣਾ (ਜਦਕਿ ਦੁਸਰਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ(ਨਵਾਂਸ਼ਹਿਰ)ਹੈ) ਨੂੰ ਚੁਣਿਆ ਹੈ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਇਸ ਡ੍ਰਾਈ ਰਨ ਸਬੰਧੀ ਮੀਟਿੰਗ ਦਾ ਆਯੋਜਨ ਅੱਜ ਸਥਾਨਕ ਬੱਚਤ ਭਵਨ ਵਿਖੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ, ਜੁਆਇੰਟ ਕਮਿਸ਼ਨਰ ਸ੍ਰੀ ਜੇ. ਐਲਚੇਜੀਅਨ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ  ਜਗਰਾਉਂ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਮਰਜੀਤ ਬੈਂਸ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਅਤੇ ਸਾਰੇ ਐਸ.ਡੀ.ਐਮ. ਸਹਿਬਾਨ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਇਹ ਮੁਹਿੰਮ 7 ਥਾਵਾਂ (ਹਰੇਕ ਸਬ ਡਵੀਜ਼ਨ ਵਿੱਚ ਇੱਕ), ਸਿਵਲ ਹਸਪਤਾਲ ਲੁਧਿਆਣਾ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ, ਰਾਏਕੋਟ, ਜਗਰਾਉਂ, ਮਾਛੀਵਾੜਾ, ਖੰਨਾ ਅਤੇ ਪਾਇਲ ਵਿਖੇ ਚਲਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਗਤੀਵਿਧੀ ਦਾ ਉਦੇਸ਼ ਸਿਹਤ ਪ੍ਰਣਾਲੀ ਵਿਚ ਕੋਵਿਡ-19 ਵੈਕਸੀਨੇਸ਼ਨ ਲਈ ਕੀਤੀ ਗਈ ਤਿਆਰੀ ਦੀ ਜਾਂਚ ਕਰਨਾ ਹੈ। ਉਨ੍ਹਾਂ ਕਿਹਾ ਕਿ ਡ੍ਰਾਈ ਰਨ ਕੋਵੀਡ-19 ਵੈਕਸੀਨੇਸ਼ਨ ਪ੍ਰਕਿਰਿਆ ਤਹਿਤ ਪਹਿਲਾਂ-ਪਛਾਣ ਕੀਤੇ ਲਾਭਪਾਤਰੀਆਂ ਦਾ ਟੀਕਾਕਰਣ ਕਰੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਲੁਧਿਆਣਾ ਦੇ 30,000 ਤੋਂ ਵੱਧ ਸਿਹਤ ਕਰਮਚਾਰੀ (ਸਰਕਾਰੀ ਅਤੇ ਨਿੱਜੀ ਦੋਵੇਂ), ਜਿਨ੍ਹਾਂ ਨੇ ਸਰਕਾਰੀ ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕੀਤਾ ਹੈ, ਨੂੰ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ। ਇਸ ਤੋਂ ਬਾਅਦ ਆਂਗਨਵਾੜੀ ਵਰਕਰ, 50 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀ, ਬਿਮਾਰੀ ਤੋਂ ਪੀੜਤ 50 ਸਾਲ ਤੋਂ ਘੱਟ ਉਮਰ ਦੇ ਲੋਕ ਅਤੇ ਹੋਰ ਲੋਕ ਸ਼ਾਮਲ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਵੈਕਸੀਨ ਫਿਲਹਾਲ ਸ਼ੈਲਫ ਤੋਂ ਬਾਹਰ ਨਹੀਂ ਮਿਲੇਗਾ, ਇਸ ਅਧੀਨ ਸਿਰਫ ਉਹ ਵਿਅਕਤੀ ਹੀ ਆਉਣਗੇ, ਜਿਨ੍ਹਾਂ ਨੇ ਆਪਣੇ ਆਪ ਨੂੰ ਸਰਕਾਰੀ ਪੋਰਟਲ 'ਤੇ ਰਜਿਸਟਰਡ ਕਰਵਾ ਲਿਆ ਹੈ। ਉਨ੍ਹਾਂ ਕਿਹਾ ਕਿ ਰਜਿਸਟਰਡ ਹੋਣ 'ਤੇ ਲਾਭਪਾਤਰੀਆਂ ਨੂੰ ਇਕ ਮਿਤੀ ਅਤੇ ਸਥਾਨ ਦੀ ਜਾਣਕਾਰੀ ਦਿੱਤੀ ਜਾਵੇਗੀ ਜਿਥੇ ਉਨ੍ਹਾਂ ਨੂੰ ਕੋਵਿਡ-19 ਵੈਕਸੀਨ ਲਗਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਡਰਾਈ ਰਨ ਨੂੰ ਚਾਰ ਰਾਜਾਂ ਜਿਸ ਵਿੱਚ ਪੰਜਾਬ, ਆਂਧਰਾ ਪ੍ਰਦੇਸ਼, ਅਸਾਮ ਅਤੇ ਗੁਜਰਾਤ ਵਿੱਚ ਚਲਾਉਣ ਦੀ ਤਜਵੀਜ਼ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਭਾਈਵਾਲ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯੂ.ਐਨ.ਡੀ.ਪੀ.) ਅਤੇ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਇਸ ਡ੍ਰਾਈ ਰਨ ਗਤੀਵਿਧੀ ਦਾ ਸਹਿਯੋਗ ਕਰਨਗੇ।

 

Tags: DC Ludhiana , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona , COVAXIN , COVISHIELD , Covid-19 Vaccine , Covid-19 Vaccine in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD