Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਸੰਸਦ ਮੈਂਬਰ ਮੁਹੰਮਦ ਸਦੀਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ

ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਟੇਕ‌ਿਆ ਮੱਥਾ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 26 Dec 2020

Last updated on: Dec 26, 2020, 00:00 IST

ਸਰਬੰਸਦਾਨੀ  ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਫਰੀਦਕੋਟ ਤੋਂ ਸੰਸਦ ਮੈਂਬਰ  ਮੁਹੰਮਦ ਸਦੀਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਸਮਤਕ ਹੋਏ। ਇਸ ਮੌਕੇ ਹਲਕਾ ਬਸੀ ਪਠਾਣਾ ਦੇ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ. ਵੀ ਉਨ੍ਹਾਂ ਨਾਲ ਮੌਜੂਦ ਸਨ।ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ  ਮੁਹੰਮਦ ਸਦੀਕ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮਾਨਵਤਾ ਦੀ ਭਲਾਈ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਲਾਮਿਸਾਲ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਾਤ-ਪਾਤ ਤੇ ਧਰਮ ਦੇ ਨਾਮ 'ਤੇ ਗਰੀਬਾਂ ਅਤੇ ਮਜ਼ਲੂਮਾਂ 'ਤੇ ਹੁੰਦੇ ਜੁਲਮ ਦੇ ਟਾਕਰੇ ਹਿਤ ਕੁਰਬਾਨੀਆਂ ਕੀਤੀਆਂ, ਇਸ ਲਈ ਸਾਨੂੰ ਵੀ ਗੁਰੂ ਸਾਹਿਬ ਵੱਲੋਂ ਦਰਸਾਏ ਰਾਹ 'ਤੇ ਚੱਲਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਪ੍ਰਤੀ ਜੋ ਰਵੱਈਆ ਅਪਣਾਇਆ ਹੋਇਆ ਹੈ ਬਹੁਤ ਹੀ ਮਾੜਾ ਹੈ ਇਸ ਅੱਤ ਦੀ ਠੰਢ ਵਿੱਚ ਬਜੁਰਗ ਬੀਬੀਆਂ ਬੱਚੇ ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ ਸੜਕਾਂ ਤੇ ਬੈਠੇ ਹਨ ਕੇਂਦਰ ਸਰਕਾਰ ਨੂੰ ਆਪਣਾ ਰਵੱਈਆ ਬਦਲ ਕੇ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰਨਾ ਚਾਹੀਦਾ ਹੈ।ਇਸ ਮੌਕੇ ਹਲਕਾ ਬਸੀ ਪਠਾਣਾ ਦੇ ਵਿਧਾਇਕ ਸ.ਗੁਰਪ੍ਰੀਤ ਸਿੰਘ ਜੀ ਪੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਸਦੀਆਂ ਤੋਂ ਲੋਕਾਂ ਨੂੰ ਸੰਘਰਸ ਲਈ ਪ੍ਰੇਰਦੀਆਂ ਆ ਰਹੀਆਂ ਹਨ ਅਤੇ ਪ੍ਰੇਰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚ‌ਿਆਂ ਨੂੰ ਇਨ੍ਹਾਂ ਮਹਾਨ ਸਹ਼ੀਦਾਂ ਬਾਰੇ ਦੱਸ ਕੇ ਹੱਕ ਸੱਚ ਤੇ ਰਾਹ ਤੇ ਚੱਲਣ ਲਈ ਸਦਾ ਪ੍ਰੇਰਿਤ ਕਰਦੇ ਰਹਿਣਾ ਚਾਹੀਦਾ ਹੈ।

 

Tags: Mohd Saddiq , Gurpreet Singh GP , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD