Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਕੇਦਰੀ ਵਿਧਾਨ ਸਭਾ ਹਲਕੇ ਆਉਦੇ ਸਾਰੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਕਰਵਾਈਆਂ ਜਾਣਗੀਆਂ ਮੁਹੱਈਆ : ਓਮ ਪ੍ਰਕਾਸ਼ ਸੋਨੀ

ਪਿੰਡ ਮੂਲੇਚੱਕ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਸੋਪਿਆਂ 19 ਲੱਖ ਰੁਪਏ ਦਾ ਚੈਕ

Web Admin

Web Admin

5 Dariya News

ਅਮ੍ਰਿਤਸਰ , 26 Dec 2020

Last updated on: Dec 26, 2020, 00:00 IST

ਕੇਦਰੀ ਵਿਧਾਨ ਸਭਾ ਹਲਕੇ ਅਧੀਨ ਆਉਦੇ ਸਾਰੇ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਵਿਕਾਸ ਪੱਖੋ ਕੋਈ ਵੀ ਇਲਾਕਾ ਸੱਖਣਾ ਨਹੀ ਰਹਿਣ ਦਿੱਤਾ ਜਾਵੇਗਾ। ਇਨਾਂ ਸ਼ਬਦਾ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਪਿੰਡ ਮੂਲੇਚੱਕ ਦੀ ਪੰਚਾਇਤਅ ਨੁੰ 19 ਦਾ ਚੈਕ ਵਿਕਾਸ ਕਾਰਜਾਂ ਲਈ ਸੋਪਣ ਸਮੇ ਕੀਤਾ ਅਤੇ ਪਿੰਡ ਦੇ ਗੁਰਦੁਆਰਾ ਗਿਆਨਦਾਸ ਦੀ ਧਰਮਸ਼ਾਲਾ ਬਣਾਉਂਨ ਲਈ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।ਸ੍ਰੀ ਸੋਨੀ ਨੇ ਕਿਹਾ ਕਿ ਕੇਦਰੀ ਵਿਧਾਨ ਸਭਾ ਦੇ ਹਲਕੇ ਵਿਚ ਵਿਕਾਸ ਦੇ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ  ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਹਰ ਹੀਲੇ ਪੂਰ ਕੀਤੇ ਜਾਣਗੇ। ਸ੍ਰੀ ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਸਾਰੀਆਂ ਵਾਰਡਾਂ ਵਿੱਚ ਤੇਜੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਆਉਂਦੇ ਕੁਝ ਮਹੀਨਿਆਂ ਵਿੱਚ ਸਾਰੇ ਵਿਕਾਸ ਕਾਰਜ ਮੁਕੰਮਲ ਕਰ ਦਿੱਤੇ ਜਾਣਗੇ।ਇਸ ਮੌਕੇ ਸ੍ਰੀ ਸੋਨੀ ਵੱਲੋਂ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਵੀ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਸੋਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਜਿਹੜੇ ਵਿਕਾਸ ਦੇ ਕਾਰਜ ਰਹਿ ਗਏ ਹਨ ਨੂੰ ਵੀ ਹਰ ਹੀਲੇ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਸ੍ਰੀ ਸੋਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾਵੇਗਾ।ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸਰਪੰਚ ਸੁਖਵੰਤ ਸਿੰਘ ਰਿੰਕੂ,ਸਾਬਕਾ ਸਰਪੰਚ ਰਾਜਪਾਲ ਸਿੰਘ ਚੋਪੜਾ, ਸਕੱਤਰ ਸਿੰਘ, ਹਰਜੀਤ ਸਿੰਘ, ਸ੍ਰੀ ਪਰਮਜੀਤ ਸਿੰਘ ਚੋਪੜਾ, ਰਤਨ ਸਿੰਘ, ਕਾਲਾ ਸਿੰਘ, ਸਿੰਦਾ ਸਿੰਘ,ਗੁਰਤੇਜ ਸਿੰਘ, ਮੰਗਲ  ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਸੁਖਬੀਰ  ਸਿੰਘ ਨੰਬਰਦਾਰ, ਸੁਖਮੀਤ ਸਿੰਘ ਪ੍ਰਧਾਨ ਸਪਰੋਟਸ ਕਲੱਬ ਤੋਂ ਇਲਾਵਾ ਪਿੰਡ ਵਾਸੀ ਹਾਜਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD