Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਿੱਲੇ ਅਤੇ ਸੁੱਕੇ ਕੂੜੇ ਦੇ ਪ੍ਰਬੰਧਨ ਲਈ ਜਾਗਰੂਕਤਾ ਸਮਾਰੋਹ ਦਾ ਆਯੋਜਨ

ਸਮਾਗਮ ਦਾ ਮੁੱਖ ਉਦੇਸ਼ ਜਾਗਰੂਕਤਾ ਪੈਦਾ ਕਰਨ 'ਚ ਵਸਨੀਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ - ਮੇਅਰ ਬਲਕਾਰ ਸਿੰਘ ਸੰਧੂ

Web Admin

Web Admin

5 Dariya News

ਲੁਧਿਆਣਾ , 04 Dec 2020

Last updated on: Dec 04, 2020, 00:00 IST

ਮੇਅਰ ਬਲਕਾਰ ਸਿੰਘ ਸੰਧੂ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਕਰਨਾ ਅਤੇ ਇਸਦਾ ਪ੍ਰਬੰਧਨ ਲੁਧਿਆਣਾ ਅਤੇ ਪੰਜਾਬ ਸੂਬੇ ਲਈ ਅਹਿਮ ਮੁੱਦਾ ਹੈ। ਕੂੜੇ-ਕਰਕਟ ਪ੍ਰਬੰਧਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ ਵੇਸਟ ਕੰਪੈਕਟਰਜ਼ ਲਗਾ ਰਹੀ ਹੈ।ਨਗਰ ਸੁਧਾਰ ਟਰੱਸਟ(ਐਲ.ਆਈ.ਟੀ.) ਨਗਰ ਨਿਗਮ ਲੁਧਿਆਣਾ ਦੇ ਸਹਿਯੋਗ ਨਾਲ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਪੋਰਟੇਬਲ ਕੰਪੈਕਟਰ ਸਥਾਪਤ ਕਰ ਰਹੀ ਹੈ, ਜਿਨ੍ਹਾਂ ਵਿਚ ਸਰਾਭਾ ਨਗਰ, ਰਿਸ਼ੀ ਨਗਰ, ਕਿਚੱਲੂ ਨਗਰ, ਬੀ.ਆਰ.ਐਸ. ਨਗਰ ਅਤੇ ਨੇੜੇ ਕੋਚਰ ਮਾਰਕੀਟ ਇਲਾਕੇ ਸ਼ਾਮਲ ਹਨ। ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਰਹਿਨੁਮਾਈ ਹੇਠ ਅੱਜ ਸਰਾਭਾ ਨਗਰ ਲੁਧਿਅਣਾ ਸਥਿਤ ਪੋਰਟੇਬਲ ਵੇਸਟ ਕੰਪੈਕਟਟਰ ਟ੍ਰਾਂਸਫਰ ਸਟੇਸ਼ਨ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਮੌਕੇ ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਸ੍ਰੀ ਸੰਨੀ ਭੱਲਾ, ਸ੍ਰੀ ਨਰਿੰਦਰ ਸ਼ਰਮਾ, ਸ੍ਰੀ ਜੈ ਪ੍ਰਕਾਸ਼, ਸ੍ਰੀਮਤੀ ਅਮ੍ਰਿਤ ਵਰਸ਼ਾ ਰਾਮਪਾਲ, ਸ੍ਰੀਮਤੀ ਸੀਮਾ ਕਪੂਰ, ਸ੍ਰੀ ਪੰਕਜ ਸ਼ਰਮਾ ਕਾਕਾ, ਸ੍ਰ. ਹਰੀ ਸਿੰਘ ਬਰਾੜ, ਸ੍ਰੀਮਤੀ ਰਾਸ਼ੀ ਹੇਮਰਾਜ ਅਗਰਵਾਲ, ਸ੍ਰ.ਬਲਜਿੰਦਰ ਸਿੰਘ ਬੰਟੀ, ਸ੍ਰੀ ਦਿਲਰਾਜ ਸਿੰਘ, ਸਾਬਕਾ ਕੌਂਸਲਰ ਸ੍ਰੀ ਹੇਮਰਾਜ ਅਗਰਵਾਲ, ਜੁਆਇੰਟ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ, ਜ਼ੋਨਲ ਕਮਿਸ਼ਨਰ ਜ਼ੋਨ-ਸੀ ਸ੍ਰੀ ਨੀਰਜ ਜੈਨ, ਸੀਨੀਅਰ ਕਾਂਗਰਸੀ ਆਗੂ ਸ੍ਰੀ ਸੁਨੀਲ ਕਪੂਰ ਅਤੇ ਕੁਝ ਸਮਾਜਿਕ ਸ਼ਖਸੀਅਤਾਂ ਸਮੇਤ ਡਾ. ਸਤਭੂਸ਼ਣ ਪਾਂਧੀ, ਸ੍ਰੀ ਨਰਿੰਦਰ ਸਿੰਘ ਮੈਸਨ, ਨੰਦਿਨੀ ਗੁਪਤਾ, ਮਨੀਸ਼ਾ ਕਪੂਰ ਅਤੇ ਬਾਲ ਕਲਾਕਾਰ ਧੈਰਿਆ ਟੰਡਨ ਵੀ ਮੌਜੂਦ ਸਨ।ਸ੍ਰੀਮਤੀ ਮਮਤਾ ਆਸ਼ੂ ਨੇ ਦੱਸਿਆ ਕਿ ਲੁਧਿਆਣਾ ਦੇ ਨਾਮਵਰ ਬਲੌਗਰਜ਼ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਨੇ ਵੀ ਸਟੇਸ਼ਨ ਦਾ ਦੌਰਾ ਕੀਤਾ ਅਤੇ ਵਸਨੀਕਾਂ ਨੂੰ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।ਅਖੀਰ ਵਿੱਚ, ਸਾਰੇ ਭਾਗੀਦਾਰਾਂ ਵੱਲੋਂ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ ਕਰ ਕੇ ਇਸ ਮੁਹਿੰਮ ਵਿੱਚ ਆਪਣਾ ਹਿੱਸਾ ਪਾਉਣ ਦਾ ਪ੍ਰਣ ਲਿਆ। ਇਹ ਸਮਾਗਮ ਬੇਹੱਦ ਸਫਲ ਰਿਹਾ ਅਤੇ ਲੋਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

 

Tags: Punjab Congress , Ludhiana , Balkar Singh Sandhu , Ludhiana Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD