Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸੰਸਦ ਦਾ ਵਿਸ਼ੇਸ਼ ਇਜਲਾਸ ਸੱਦ ਕੇ ਮਿੰਟਾਂ 'ਚ ਹੱਲ ਹੋ ਸਕਦਾ ਹੈ ਕਿਸਾਨਾਂ ਦਾ ਮਸਲਾ : ਭਗਵੰਤ ਮਾਨ

ਸਰਕਾਰ ਦੀ ਨੀਅਤ ਸਾਫ਼ ਹੋਵੇ ਤਾਂ 7-7 ਘੰਟੇ ਲੰਬੀਆਂ ਮੀਟਿੰਗਾਂ ਦੀ ਜ਼ਰੂਰਤ ਨਹੀਂ ਹੁੰਦੀ

Web Admin

Web Admin

5 Dariya News

ਚੰਡੀਗੜ੍ਹ , 04 Dec 2020

Last updated on: Dec 04, 2020, 00:00 IST

ਕੇਂਦਰ ਸਰਕਾਰ ਵੱਲੋਂ ਥੋਪੇ ਗਏ ਖੇਤੀ ਬਾਰੇ ਕਾਲੇ ਕਾਨੂੰਨ ਨੂੰ ਰੱਦ ਕਰਾਉਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਕੇ ਫ਼ਸਲਾਂ ਦੀ ਐਮਐਸਪੀ ਉੱਤੇ ਖ਼ਰੀਦ ਨੂੰ ਕਾਨੂੰਨੀ ਗਰੰਟੀ ਦੇਵੇਂ ਅਤੇ ਸਾਰੇ ਕਾਲੇ ਕਾਨੂੰਨ ਰੱਦ ਕਰੇ।  ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਬਜਾਏ ਸਰਕਾਰ ਨੇ ਅੜੀਅਲ ਅਤੇ ਗੈਰ-ਮਨੁੱਖੀ ਰਵੱਈਆ ਅਪਣਾਇਆ ਹੋਇਆ ਹੈ, ਜੋ ਅਤਿ ਨਿੰਦਣਯੋਗ ਹੈ। ਲੱਖਾਂ ਅੰਦੋਲਨਕਾਰੀ ਕਿਸਾਨ ਠੰਢੀਆਂ ਰਾਤਾਂ 'ਚ ਖੁੱਲ੍ਹੇ ਅਸਮਾਨ ਹੇਠ ਬੈਠੇ ਹਨ। ਜਿੰਨਾ 'ਚ ਬਜ਼ੁਰਗ, ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਅਣਹੋਣੀਆਂ ਕਾਰਨ ਮੌਤਾਂ ਵੀ ਹੋਣ ਲੱਗੀਆਂ ਹਨ।ਸ਼ੁੱਕਰਵਾਰ ਨੂੰ ਭਗਵੰਤ ਮਾਨ ਇੱਥੇ ਮੀਡੀਆ ਦੇ ਰੂਬਰੂ ਹੋਏ। ਉਨ੍ਹਾਂ ਕਿਹਾ ਕਿ ਮੈਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਵੀ ਪੱਤਰ ਲਿਖ ਕੇ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਇਸੇ ਤਰਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰਾਂ ਨੇ ਵੀ ਵਿਸ਼ੇਸ਼ ਸੈਸ਼ਨ ਮੰਗਿਆ ਹੈ, ਕਿਉਂਕਿ ਮਸਲੇ ਦਾ ਇੱਕ ਮਾਤਰ ਹੱਲ ਐਮਐਸਪੀ 'ਤੇ ਖ਼ਰੀਦ ਨੂੰ ਕਾਨੂੰਨੀ ਗਰੰਟੀ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਹੀ ਹੈ।ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕਿਸਾਨ ਆਗੂਆਂ ਨਾਲ 7-7 ਘੰਟੇ ਮੀਟਿੰਗਾਂ ਕਰਕੇ ਮਸਲੇ ਨੂੰ ਲਟਕਾ ਰਹੀ ਹੈ। ਜੇਕਰ ਸਰਕਾਰ ਦੀ ਨੀਅਤ ਖੋਟੀ ਨਾ ਹੁੰਦੀ ਤਾਂ ਇਹ ਮਸਲਾ ਸਿਰਫ਼ ਸਾਢੇ 7 ਮਿੰਟ ਵਿਚ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜੀਐਸਟੀ ਸਮੇਂ ਪਾਰਲੀਮੈਂਟ ਰਾਤ ਨੂੰ ਖੁੱਲ ਸਕਦੀ ਹੈ ਤਾਂ ਹੁਣ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਵੀ ਖੋਲ੍ਹਿਆ ਜਾ ਸਕਦਾ ਹੈ।ਸੰਸਦ ਮੈਂਬਰ ਨੇ ਕਿਹਾ ਕਿ ਅਸਲ ਵਿਚ ਭਾਜਪਾ ਨੂੰ ਇਹ ਗ਼ਲਤ ਫਹਿਮੀ ਹੈ ਕਿ 5-7 ਦਿਨ ਗੱਲਬਾਤ ਕਰਕੇ ਅੰਦੋਲਨ ਨੂੰ ਲਮਕਾਇਆ ਜਾਵੇ ਤਾਂ ਕਿਸਾਨ ਥੱਕ ਕੇ ਵਾਪਸ ਚਲੇ ਜਾਣਗੇ। ਮਾਨ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਬੜੀ ਸਿੱਧੀ ਅਤੇ ਸਪੱਸ਼ਟ ਹੈ। ਮੀਟਿੰਗ-ਦਰ-ਮੀਟਿੰਗ ਪਿੱਛੇ ਸਰਕਾਰ ਦੇ ਮਨਸੂਬੇ ਬੇਹੱਦ ਸ਼ੱਕੀ ਹਨ। ਸਰਕਾਰ ਸਭ ਕੁੱਝ ਸਮਝਦੇ ਹੋਏ ਵੀ ਹਕੀਕਤ ਤੋਂ ਭੱਜ ਰਹੀ ਹੈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਮਸਲੇ ਦੌਰਾਨ ਅਮਰਿੰਦਰ ਸਿੰਘ ਦੀ ਭੂਮਿਕਾ ਬੇਹੱਦ ਸ਼ੱਕੀ ਅਤੇ ਸਵਾਲੀਆ ਰਹੀ ਹੈ। ਇੰਜ ਜਾਪਦਾ ਹੈ ਕਿ ਜਿਵੇਂ ਕੈਪਟਨ ਭਾਜਪਾ ਦੇ ਮੁੱਖ ਮੰਤਰੀ ਹੋਣ। ਬੀਤੇ ਕੱਲ੍ਹ ਕਿਸਾਨਾਂ ਦੀ ਬੈਠਕ ਤੋਂ ਪਹਿਲਾਂ ਕੈਪਟਨ ਵੱਲੋਂ ਅਮਿਤ ਸ਼ਾਹ ਨਾਲ ਇਕੱਲਿਆਂ ਕੀਤੀ ਗਈ ਬੈਠਕ ਨੇ ਇਸ ਸ਼ੱਕ ਨੂੰ ਹੋਰ ਪੁਖ਼ਤਾ ਕਰ ਦਿੱਤਾ ਹੈ। ਕੈਪਟਨ ਅਚਾਨਕ ਦਿੱਲੀ ਆਏ ਅਤੇ ਸਿਰਫ਼ ਅਮਿਤ ਸ਼ਾਹ ਦੇ ਦਰਬਾਰ ਵਿਚ ਹਾਜ਼ਰੀ ਲਗਵਾ ਕੇ ਚਲੇ ਗਏ। ਨਾ ਅੰਦੋਲਨਕਾਰੀ ਕਿਸਾਨਾਂ ਕੋਲ ਆਏ ਅਤੇ ਨਾ ਹੀ ਆਪਣੀ ਹਾਈਕਮਾਨ ਨੂੰ ਮਿਲੇ। ਇੱਥੋਂ ਤੱਕ ਕਿ ਬੈਠਕ ਉਪਰੰਤ ਮੀਡੀਆ ਸਾਹਮਣੇ ਬੇਹੱਦ ਕਮਜ਼ੋਰ ਸਟੈਂਡ ਰੱਖਿਆ।ਜੇਕਰ ਨੀਅਤ ਸਾਫ਼ ਹੁੰਦੀ ਤਾਂ ਕੈਪਟਨ ਨਾ ਕੇਵਲ ਵਿਰੋਧੀ ਧਿਰਾਂ ਸਗੋਂ ਦੂਜੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ 'ਤੇ ਦਬਾਅ ਬਣਾਉਂਦੇ। ਮਾਨ ਮੁਤਾਬਿਕ ਇਹ ਵੀ ਹੋ ਸਕਦਾ ਹੈ ਕਿ ਕੈਪਟਨ ਨੂੰ ਮੋਦੀ ਸਰਕਾਰ ਨੇ ਈਡੀ ਕੋਲ ਚੱਲ ਰਹੇ ਕੇਸਾਂ ਦੇ ਨਾਂਅ 'ਤੇ ਧਮਕਾਇਆ ਹੋਵੇ, ਕਿਉਂਕਿ ਕੇਂਦਰ ਸਰਕਾਰ ਕੋਲ ਕੈਪਟਨ ਅਮਰਿੰਦਰ ਸਿੰਘ ਅਤੇ ਪਰਿਵਾਰ ਦੀਆਂ ਬਹੁਤ ਸਾਰੀਆਂ ਕਮਜ਼ੋਰੀਆਂ ਹਨ।  ਇਸੇ ਦਬਾਅ ਹੇਠ ਕੈਪਟਨ ਭਾਜਪਾ ਨਾਲ ਮਿਲ ਕੇ ਕਿਸਾਨੀ ਅੰਦੋਲਨ ਨੂੰ ਕੌਮੀ ਸੁਰੱਖਿਆ ਨਾਲ ਜੋੜ ਕੇ ਕਮਜ਼ੋਰ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਕਿਸਾਨ ਅੰਦੋਲਨ ਨੂੰ 'ਤਾਰਪੀਡੋ' ਕਰਨ ਲਈ ਇਕੱਲੇ ਪੰਜਾਬ ਦਾ ਅੰਦੋਲਨ ਕਿਹਾ ਜਾ ਰਿਹਾ ਹੈ। ਅੰਦੋਲਨ ਸਾਰੇ ਦੇਸ਼ ਦੇ ਕਿਸਾਨਾਂ ਅਤੇ ਲੋਕਾਂ ਦਾ ਸਾਂਝਾ ਹੈ। ਪੰਜਾਬ ਸਿਰਫ਼ ਉਸੇ ਤਰਾਂ ਅਗਵਾਈ ਕਰ ਰਿਹਾ ਹੈ ਜਿਵੇਂ ਦੇਸ਼ ਦੀ ਆਜ਼ਾਦੀ ਦੇ ਅੰਦੋਲਨ ਵਿਚ ਕੀਤੀ ਸੀ।ਮਾਨ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਵੱਲੋਂ ਵਿਰੋਧੀ ਪਾਰਟੀਆਂ ਨੂੰ ਇਕੱਠੇ ਕਰਨ ਦੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਅਕਾਲੀ ਹੁਣ ਡਰਾਮੇਬਾਜ਼ੀ ਕਰ ਰਹੇ ਹਨ, ਜੇਕਰ ਪ੍ਰਕਾਸ਼ ਸਿੰਘ ਬਾਦਲ ਕਿਸਾਨਾਂ ਲਈ ਐਨੇ ਗੰਭੀਰ ਹੁੰਦੇ ਤਾਂ ਐਨਡੀਏ ਦਾ ਹਿੱਸਾ ਰਹਿੰਦੇ ਹੋਏ ਇਹ ਕਾਨੂੰਨ ਬਣਨ ਹੀ ਨਾ ਦਿੰਦੇ ਤੇ ਨਾ ਹੁਣ ਐਵਾਰਡ ਵਾਪਸ ਕਰਨਾ ਪੈਦਾ ਅਤੇ ਨਾ ਹੀ ਇਹ ਦਿਨ ਦੇਖਣੇ ਪੈਂਦੇ।ਇੱਕ ਸਵਾਲ ਦੇ ਜਵਾਬ ਵਿਚ ਮਾਨ ਨੇ ਕਿਹਾ ਕਿ ਜਦੋਂ ਤੋਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਸਟੇਡੀਅਮਾਂ ਨੂੰ ਜੇਲ੍ਹਾਂ ਵਿਚ ਤਬਦੀਲ ਕਰਨ ਤੋਂ ਕੋਰੀ ਨਾ ਕੀਤੀ ਹੈ ਉਦੋਂ ਤੋਂ ਹੀ ਭਾਜਪਾ, ਕਾਂਗਰਸ ਝੂਠੇ ਦੋਸ਼ ਲਗਾ ਕੇ ਨਿੰਦ ਰਹੀਆਂ ਹਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , MSP , #FarmLaws , Farm Laws , #FarmerBills , Farmer Bills , #FarmersProtest , Farmers Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD