Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਉਣ ਵਾਲੇ ਦਿਨਾਂ 'ਚ ਸੰਘਰਸ਼ ਹੋਵੇਗਾ ਹੋਰ ਤੇਜ਼, ਭਾਰਤੀ ਕਿਸਾਨ ਯੂਨੀਅਨ ਪੰਜਾਬ ਪ੍ਰਧਾਨ ਦੀ ਕੇਂਦਰ ਨੂੰ ਵੰਗਾਰ

5 Dariya News

ਸਿੰਘੂ ਬਾਰਡਰ , 26 Dec 2020

Last updated on: Dec 26, 2020, 00:00 IST

ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਭਰਵੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਸ. ਫੁਰਮਾਨ ਸਿੰਘ ਸੰਧੂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਗੱਲ-ਬਾਤ ਦਾ ਝੂਠਾ ਦਿਖਾਵਾ ਕਰਕੇ ਲੋਕ ਕਚਹਿਰੀ ਵਿੱਚ ਆਪਣੀ ਮਾਸੂਮੀਅਤ ਅਤੇ ਝੂਠੀ ਫਰਾਖਦਿਲੀ ਦਾ ਅਸਫਲ ਮੁਜ਼ਾਹਰਾ ਕਰ ਰਹੀ ਹੈ। ਸਰਕਾਰ ਇਹ ਭਰਮ ਭੁਲੇਖਾ ਪੈਦਾ ਕਰਨ ਦੀ ਚਾਲ ਖੇਡ ਰਹੀ ਕਿ ਸ਼ਾਇਦ ਕਿਸਾਨ ਹੀ ਜ਼ਿਦ ਕਰ ਰਹੇ ਹਨ ਜਦ ਕਿ ਸੱਚ ਤਾਂ ਇਹ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਘਸਿਆਰੇ ਬਨਾਉਣ ਦੀ ਜ਼ਿਦ ਫੜੀ ਹੋਈ ਹੈ। ਨੌਜੁਆਨ ਕਿਸਾਨ ਨੇਤਾ ਨੇ ਕਿਹਾ ਕਿ ਹੁਣ ਤੱਕ ਹੋਈਆਂ ਮੀਟਿੰਗਾਂ ਵਿੱਚ ਸਰਕਾਰ ਕਿਸਾਨ ਆਗੂਆਂ ਦੇ ਤਰਕ ਅਤੇ ਦਲੀਲਾਂ ਸਾਹਮਣੇ ਗੋਡੇ ਟੇਕ ਚੁੱਕੀ ਹੈ,  ਕਿਸਾਨ ਆਗੂਆਂ ਵੱਲੋਂ ਗੱਲ-ਬਾਤ ਰਾਹੀਂ ਸਾਬਤ ਕੀਤਾ ਜਾ ਚੁੱਕਿਆ ਹੈ ਕਿ ਇਹ ਕਾਲੇ ਕਨੂੰਨ ਕਿਸਾਨ ਮਾਰੂ ਹਨ। ਸਰਕਾਰ ਕਿਸੇ ਵੀ ਪੱਧਰ ਤੇ ਇਹ ਸਾਬਤ ਨਹੀਂ ਕਰ ਸਕੀ ਕਿ ਇਹ ਕਨੂੰਨ ਕਿਸਾਨਾਂ ਦੇ ਫਾਇਦੇ ਵਿੱਚ ਹਨ। ਸਰਕਾਰ ਆਪਣੀ ਗਲਤੀ ਦਾ ਅਹਿਸਾਸ ਹੋ ਜਾਣ ਦੇ ਬਾਵਜੂਦ ਵੀ ਸਿਰਫ ਸੋਧਾਂ ਦੀ ਪੇਸ਼ਕਸ਼ ਕਰ ਰਹੀ ਹੈ। ਜੇਕਰ ਸਰਕਾਰ ਦੀ ਬਦਨੀਤੀ ਨਾਂ ਹੁੰਦੀ ਤਾਂ ਉਹ ਕਾਲੇ ਕਨੂੰਨ ਵਾਪਿਸ ਲੈਣ ਦਾ ਐਲਾਣ ਕਰ ਦੇਂਦੀ।  

ਸਰਕਾਰ ਸਿਰਫ ਸਾਜਿਸ਼ਾਂ ਦੀ ਖਿਚੜੀ ਪਕਾ ਰਹੀ ਹੈ ਜਿਸ ਤੋਂ ਕਿਸਾਨ ਭਲੀ-ਭਾਂਤ ਵਾਕਿਫ ਹਨ।ਕਿਸਾਨ ਨੇਤਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਸੰਘਰਸ਼ ਹੋਰ ਤੇਜ ਹੋਵੇਗਾ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ। ਹਰ ਪਿੰਡ ਵਿੱਚੋਂ ਕਿਸਾਨਾਂ ਦੇ ਜਥੇ ਵਹੀਰਾਂ ਘੱਤ ਕੇ ਚੱਲ ਰਹੇ ਹਨ ਅਤੇ ਬਹੁਤ ਜਲਦੀ ਮੋਰਚਿਆਂ ਤੇ ਕਿਸਾਨਾਂ ਦੀ ਗਿਣਤੀ ਦੁੱਗਣੀ ਹੋ ਜਾਵੇਗੀ।ਉਹਨਾਂ ਹੋਰ ਕਿਹਾ ਕਿ ਵੱਡੇ ਸੰਘਰਸ਼ ਦੇ ਬਾਵਜੂਦ ਕਿਸਾਨਾਂ ਵੱਲੋਂ ਦਿਖਾਈ ਜਾ ਰਹੀ ਸਦਭਾਵਨਾਂ ਨੇ ਨਵੀਂ ਮਿਸਾਲ ਪੈਦਾ ਕੀਤੀ ਹੈ ਜਿਸ ਤੋਂ ਸਰਕਾਰ ਨੂੰ ਵੀ ਸਬਕ ਲੈ ਲੈਣਾ ਚਾਹੀਦਾ ਹੈ ਹਠਧਰਮੀ ਛੱਡ ਕੇ ਕਾਲੇ ਕਾਨੂੰਨ ਵਾਪਿਸ ਲੈਣ ਵਿੱਚ ਹੋਰ ਦੇਰ ਨਹੀਂ ਕਰਨੀ ਚਾਹੀਦੀ। ਮਾਮਲਾ ਨਿਬੇੜਣ ਲਈ ਸਰਕਾਰ ਕੋਲ ਇਹੀ ਇੱਕ ਰਸਤਾ ਬਚਿਆ ਹੈ। ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਕੌਮੀ ਜਨਰਲ ਸਕੱਤਰ ਸ. ਬਲਵੰਤ ਸਿੰਘ ਬਹਿਰਾਮਕੇ ਨੇ ਕਿਹਾ ਕਿ ਨੌਜੁਆਨਾਂ ਅਤੇ ਬੀਬੀਆਂ ਦੀ ਸ਼ਮੂਲੀਅਤ ਨੇ ਸੰਘਰਸ਼ ਨੂੰ ਨਵੀਂ ਸ਼ਕਤੀ ਦਿੱਤੀ ਹੈ। ਕਿਸਾਨਾਂ ਦੇ ਪੂਰੇ ਦੇ ਪੂਰੇ ਪਰਿਵਾਰ ਸੰਘਰਸ਼ ਵਿੱਚ ਪੁੱਜ ਰਹੇ ਹਨ। ਲੋਕਾਂ ਵਿੱਚ ਵੱਡਾ ਉਤਸ਼ਾਹ ਹੈ। ਸਿਰਫ ਕਿਸਾਨ ਹੀ ਨਹੀਂ ਹਰ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਨੇ ਕਿਸਾਨ ਸੰਘਰਸ਼ ਨੂੰ ਕੌਮੀ ਲੋਕ ਲਹਿਰ ਬਣਾ ਦਿੱਤਾ ਹੈ। ਸਰਕਾਰ ਨੂੰ ਕੰਧ ਤੇ ਲਿਖਿਆਂ ਪੜ੍ਹ ਲੈਣਾ ਚਾਹੀਦਾ ਹੈ ਅਤੇ ਅੜੀ ਛੱਡ ਤੇ ਜਿੰਨੀ ਜਲਦੀ ਹੋ ਸਕੇ ਕਾਲੇ ਕਾਨੂੰਨ ਵਾਪਿਸ ਲੈ ਲੈਣੇ ਚਾਹੀਦੇ ਹਨ।

 

Tags: Protest , Agitation , #TakeBackFarmLaws , #IndiaSupportFarmerProtest , Agitation , Demonstration , MSP , #FarmLaws , Farm Laws , #FarmerBills , Farmer Bills , #FarmersProtest , Farmers Protest , Bharatiya Kisan Union , BKU , APMC , Farmer Protest , #FarmerProtest , #StandWithFarmersChallenge , #Tractor2Twitter , Singhu Border , Farmers Stir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD