Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਕੋਵਿਡ-19 ਟੀਕਾਕਰਨ ਦੇ ਡਰਾਈ ਰਨ ਅਭਿਆਸ ਦੇ ਪਹਿਲੇ ਦਿਨ ਲਾਭਪਾਤਰੀਆਂ ਦਾ ਡਾਟਾ ਅਪਲੋਡ ਕੀਤਾ : ਸਿਵਲ ਸਰਜਨ

ਟੀਕਾਕਰਨ ਲਈ ਬਣਾਏ ਗਏ ਕੋ-ਵਿਨ ਮੋਬਾਈਲ ਐਪ ਦੀ ਸਥਿਤੀ ਨੂੰ ਪਰਖਿਆ ਜਾਵੇਗਾ

Web Admin

Web Admin

5 Dariya News

ਨਵਾਂਸ਼ਹਿਰ , 28 Dec 2020

ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਜੀ ਦੀ ਯੋਗ ਅਗਵਾਈ ਹੇਠ ਅੱਜ ਕੋਵਿਡ-19 ਵੈਕਸੀਨ ਲਈ ਡਰਾਈ ਰਨ ਦੀ ਸ਼ੁਰੂਆਤ ਕੀਤੀ ਗਈ।ਸਿਵਲ ਸਰਜਨ ਡਾ. ਰਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਕੋਵਿਡ-19 ਟੀਕਾਕਰਨ ਦੇ ਡਰਾਈ ਰਨ ਅਭਿਆਸ ਅਧੀਨ ਕੋਵਿਡ-19 ਟੀਕਾਕਰਨ ਪੋਰਟਲ ਉੱਤੇ ਲਾਭਪਾਤਰੀਆਂ ਦਾ ਸਾਰਾ ਡਾਟਾ ਅਪਲੋਡ ਕਰ ਦਿੱਤਾ ਗਿਆ ਹੈ।ਕੋ-ਵਿਨ ਪੋਰਟਲ ਵਿਚ ਜ਼ਿਲ੍ਹੇ ਦੇ ਪੰਜ ਸਥਾਨਾਂ ਉੱਤੇ ਡਰਾਈ ਰਨ ਅਭਿਆਸ ਲਈ ਟੀਕਾਕਰਨ ਸੈਸ਼ਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਸੈਸ਼ਨ ਸਾਈਟ ਉੱਤੇ 25-25 ਲਾਭਪਾਤਰੀਆਂ ਨੂੰ ਟੀਕੇ ਲਾਉਣ ਦੀ ਪ੍ਰਕਿਰਿਆ ਨੂੰ ਜਾਂਚਿਆ ਜਾਵੇਗਾ। ਇਨ੍ਹਾਂ ਸੈਸ਼ਨਾਂ ਸਬੰਧੀ ਸੁਪਰਵਾਈਜਰ ਅਤੇ ਲਾਭਪਾਤਰੀਆਂ ਨੂੰ ਕੋ-ਵਿਨ ਪੋਰਟਲ ਰਾਹੀਂ ਮੈਸੇਜ ਭੇਜੇ ਗਏ ਹਨ। ਸੈਸ਼ਨ ਦੌਰਾਨ ਲਾਭਪਾਤਰੀ ਦੇ ਪਹੁੰਚਣ ਉੱਤੇ ਉਸ ਦੀ ਪੋਰਟਲ ਅਨੁਸਾਰ ਸ਼ਨਾਖਤ ਕੀਤੀ ਜਾਵੇਗੀ ਅਤੇ ਸ਼ਨਾਖਤ ਹੋਣ ਉੱਤੇ ਟੀਕਾਕਰਨ ਦੀ ਪ੍ਰਕਿਰਿਆ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡਰਾਈ ਰਨ ਵਿਚ ਕੋਲਡ ਸਟੋਰੇਜ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ, ਵੈਕਸੀਨ ਲਈ ਟਰਾਂਸਪੋਟੇਸ਼ਨ ਦੀਆਂ ਤਿਆਰੀਆਂ ਨੂੰ ਜਾਂਚਣਾ, ਸੈਸ਼ਨ ਦੌਰਾਨ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ, ਵੈਕਸੀਨੇਟਰਾਂ ਤੇ ਹੋਰ ਸਟਾਫ ਦੀ ਭੂਮਿਕਾ ਨਿਸ਼ਚਤ ਕਰਨਾ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਕੋਰੋਨਾ ਵੈਕਸੀਨ ਦੇ ‘ਡ੍ਰਾਈ ਰਨ’ ਲਈ ਪੰਜਾਬ ਦੇ ਦੋ ਜ਼ਿਲ੍ਹਿਆਂ ਨੂੰ ਚੁਣਿਆ ਹੈ, ਜਿਨ੍ਹਾਂ ਵਿਚ ਨਵਾਂਸ਼ਹਿਰ ਵੀ ਸ਼ਾਮਲ ਹੈ। ਇਸ ਪਰਖ ਦੌਰਾਨ ਕੋਰੋਨਾ ਵੈਕਸੀਨ ਲਾਉਣ ਲਈ ਬਣਾਏ ਗਏ ਕੋ-ਵਿਨ ਮੋਬਾਈਲ ਐਪ ਦੀ ਸਥਿਤੀ ਨੂੰ ਵੀ ਵੇਖਿਆ ਜਾਵੇਗਾ, ਜੋ ਵੈਕਸੀਨ ਨਾਲ ਜੁੜੇ ਕਈ ਪੱਖਾਂ, ਜਾਣਕਾਰੀ ਤੇ ਜ਼ਰੂਰੀ ਡਾਟਾ ਨੂੰ ਆਨਲਾਈਨ ਜੋੜੇਗਾ।ਉਨ੍ਹਾਂ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਵਿੱਚ 5 ਥਾਵਾਂ ਦੀ ਪਛਾਣ ਕੀਤੀ ਹੈ, ਜਿਨਾਂ ਵਿੱਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ, ਸੀ.ਐਚ.ਸੀ. ਮੁਕੰਦਪੁਰ, ਸ਼ਹਿਰੀ ਪਹੁੰਚ ਵਜੋਂ  ਪੀ.ਐਚ.ਸੀ. ਜਾਡਲਾ, ਦਿਹਾਤੀ ਪਹੁੰਚ ਵਜੋਂ ਸਬ ਸੈਂਟਰ ਉਸਮਾਨਪੁਰ ਅਤੇ ਨਿੱਜੀ ਫੈਸਿਲਟੀ ਵਜੋਂ ਆਈ.ਵੀ. ਹਸਪਤਾਲ ਸ਼ਾਮਲ ਹਨ।

 

Tags: Civil Surgeon SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD