Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਬੁੱਢੇ ਨਾਲੇ ਦੀ ਸਫਾਈ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

7 ਕਾਲਜਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਰੈਲੀ 'ਚ ਵੱਖ-ਵੱਖ ਐਨ.ਜੀ.ਓਜ ਨੇ ਵੀ ਲਿਆ ਹਿੱਸਾ

Web Admin

Web Admin

5 Dariya News

ਲੁਧਿਆਣਾ , 28 Dec 2020

Last updated on: Dec 28, 2020, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਬੁੱਢੇ ਨਾਲੇ ਨੂੰ ਠੋਸ ਰਹਿੰਦ-ਖੂੰਹਦ ਤੋਂ ਮੁਕਤ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਜਾਗਰੂਕਤਾ ਰੈਲੀ ਵਿਚ ਸ਼ਹਿਰ ਦੇ 7 ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਨੂੰ ਚਾਂਦ ਸਿਨੇਮਾ ਨੇੜੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਮੌਕੇ ਵਿਧਾਇਕ ਸ੍ਰੀ ਰਾਕੇਸ਼ ਪਾਂਡੇ, ਸ੍ਰੀ ਸੁਰਿੰਦਰ ਡਾਵਰ ਅਤੇ ਸ੍ਰੀ ਸੰਜੇ ਤਲਵਾੜ, ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਸਮੇਤ ਕੌਂਸਲਰ ਸਹਿਬਾਨ ਵੀ ਹਾਜ਼ਰ ਸਨ।ਸ੍ਰੀ ਭਾਰਤ ਭੂਸ਼ਣ ਆਸ਼{ ਵੱਲੋਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਸ.ਸੀ.ਡੀ. ਸਰਕਾਰੀ ਸਰਕਾਰੀ ਕਾਲਜ, ਸਰਕਾਰੀ ਕਾਲਜ ਫਾਰ ਗਰਲਜ਼, ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਆਰੀਆ ਕਾਲਜ, ਸਰਕਾਰੀ ਆਈ.ਟੀ.ਆਈ., ਐਸ.ਡੀ.ਪੀ. ਕਾਲਜ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀ ਬੁੱਢੇ ਨਾਲੇ ਦਾ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਲੋਕਾਂ ਨੂੰ ਠੋਸ ਕੂੜਾ ਕਰਕਟ ਬੁੱਢੇ ਨਾਲੇ ਵਿੱਚ ਨਾ ਸੁੱਟਣ ਦਾ ਸੁਨੇਹਾ ਦੇਣਗੇ। ਇਹ ਵਿਦਿਆਰਥੀ ਵਸਨੀਕਾਂ ਨੂੰ ਆਪਣੇ ਘਰਾਂ ਵਿਚ ਗਿੱਲਾ ਤੇ ਸੁੱਕਾ ਕੂੜਾ ਵੱਖਰਾ ਕਰਨ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਉਨ੍ਹਾਂ ਬਿਮਾਰੀਆਂ ਬਾਰੇ ਵੀ ਜਾਗਰੂਕ ਕਰਨਗੇ ਜੋ ਕਿ ਨਾਲੇ ਵਿਚ ਪਏ ਕੂੜੇ ਕਰਕਟ ਕਾਰਨ ਫੈਲਦੀਆਂ ਹਨ।ਉਨ੍ਹਾਂ ਸਮੂਹ ਭਾਗੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਬੁੱਢੇ ਨਾਲੇ ਨੂੰ ਬੁੱਢੇ ਦਰਿਆ ਵਿੱਚ ਬਦਲਣ ਲਈ ਯੋਗਦਾਨ ਪਾਉਣ। ਉਨ੍ਹਾਂ ਅੱਗੇ ਦੱਸਿਆ ਕਿ 650 ਕਰੋੜ ਰੁਪਏ ਦੀ ਲਾਗਤ ਵਾਲੇ ਬੁੱਢਾ ਨਾਲਾ ਕਾਇਆ-ਕਲਪ ਪ੍ਰਾਜੈਕਟ ਨਾਲ ਸਬੰਧਤ ਕਾਰਜ ਆਦੇਸ਼ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਜਾਰੀ ਕਰ ਦਿੱਤੇ ਗਏ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਮਹੀਨੇ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਣਗੇ। 

ਉਨ੍ਹਾਂ ਕਿਹਾ ਕਿ ਇਹ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ ਅਤੇ ਬਹੁਤ ਜਲਦ ਹੀ ਬੁੱਢਾ ਨਾਲਾ ਸਾਫ ਪਾਣੀ ਅਤੇ ਕਿਨਾਰਿਆਂ ਦੇ ਸੁੰਦਰੀਕਰਨ ਨਾਲ ਇਕ ਸਾਫ ਸੁਥਰੀ ਦਿੱਖ ਪੇਸ਼ ਕਰੇਗਾ।ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਬੁੱਢੇ ਨਾਲੇ ਦੇ ਲਗਭਗ 14 ਕਿਲੋਮੀਟਰ ਲੰਬੇ ਹਿੱਸੇ ਦੀ ਸਫਾਈ ਉਨ੍ਹਾਂ ਦੇ ਪ੍ਰੋਜੈਕਟਾਂ ਵਿੱਚ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਜਲਦ ਹੀ ਸੁਰੂ ਹੋ ਜਾਵੇਗਾ ਅਤੇ ਇਕ ਵਾਰ ਜਦੋਂ ਇਹ ਚਾਲੂ ਹੋ ਜਾਵੇਗਾ ਤਾਂ ਕਿਸੇ ਵੀ ਵਿਅਕਤੀ ਨੂੰ ਬੁੱਢੇ ਨਾਲੇ ਨੂੰ ਪ੍ਰਦੂਸ਼ਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ-ਕਲਪ ਪ੍ਰਾਜੈਕਟ ਨਾਲ ਜੁੜੇ ਕੰਮ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣਗੇ ਅਤੇ ਇਸ ਪ੍ਰਾਜੈਕਟ ਲਈ ਇਸਤੇਮਾਲ ਹੋਣ ਵਾਲੇ ਜਨਤਕ ਫੰਡਾਂ ਦੇ ਇੱਕ-ਇੱਕ ਪੈਸੇ ਦੀ ਕਿਸੇ ਵੀ ਕੀਮਤ 'ਤੇ ਦੁਰਵਰਤੋਂ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਪ੍ਰਾਜੈਕਟ ਵਿਚ ਵਿਸ਼ੇਸ਼ ਰੁਚੀ ਲੈਣ ਲਈ ਧੰਨਵਾਦ ਕੀਤਾ ਅਤੇ ਸਤਿਗੁਰੂ ਉਦੈ ਸਿੰਘ ਨੂੰ ਇਸ ਪ੍ਰਾਜੈਕਟ ਲਈ ਬਣਾਈ ਗਈ ਟਾਸਕ ਫੋਰਸ ਦੀ ਅਗਵਾਈ ਕਰਨ ਦੀ ਬੇਨਤੀ ਕੀਤੀ।ਮੇਅਰ ਸ੍ਰੀ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਇਸ ਸੰਬੰਧੀ ਪੈਂਫਲੇਟਜ਼ ਵੀ ਮੁਹੱਈਆ ਕਰਵਾਏ ਗਏ ਹਨ ਜੋ ਵਸਨੀਕਾਂ ਵਿੱਚ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਨੂੰ ਨਾਲੇ ਵਿੱਚ ਠੋਸ ਰਹਿੰਦ-ਖੂੰਹਦ ਦਾ ਨਿਪਟਾਰਾ ਨਾ ਕਰਨ ਲਈ ਜਾਗਰੂਕ ਕਰਨ ਸਬੰਧੀ ਬੁੱਢੇ ਨਾਲੇ ਦੇ ਨਾਲ-ਨਾਲ ਕਈ 'ਵਾਲ ਪੇਂਟਿੰਗਜ' ਵੀ ਤਿਆਰ ਕੀਤੀਆਂ ਗਈਆਂ ਹਨ, ਪਰ ਜੇਕਰ ਕੋਈ ਵਿਅਕਤੀ ਇਸਦੀ ਉਲੰਘਣਾ ਕਰਦਾ ਹੈ ਤਾਂ ਉਸਨੂੰ 5 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਇਸ ਮੰਤਵ ਲਈ 24 ਨੋਡਲ ਅਧਿਕਾਰੀ ਅਤੇ 63 ਮਾਰਸ਼ਲ ਨਿਯੁਕਤ ਕੀਤੇ ਗਏ ਹਨ, ਜੋਕਿ 24 ਘੰਟੇ ਬੁੱਢੇ ਨਾਲੇ ਦੀ ਨਿਗਰਾਨੀ ਕਰਨਗੇ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Punjab Pradesh Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD