Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਸਦੀਪ ਨਿੱਕੂ, ਹਰਮੀਤ ਸਿੰਘ ਪਠਾਣਮਾਜਰਾ ਅਤੇ ਬਸਪਾ ਆਗੂ ਗੁਰਪ੍ਰੀਤ ਸਿੰਘ ਸਿੱਧੂ 'ਆਪ' ਚ' ਹੋਏ ਸ਼ਾਮਲ

ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਹੋਏ ਸ਼ਾਮਲ

Web Admin

Web Admin

5 Dariya News

ਚੰਡੀਗੜ੍ਹ , 28 Dec 2020

Last updated on: Dec 28, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ 'ਚ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਵੱਡੇ ਆਗੂਆਂ ਨੇ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ 'ਚ ਕਾਂਗਰਸੀ ਵਿਧਾਇਕ ਰਣਦੀਪ ਕਾਕਾ ਦੇ ਭਰਾ ਤੇ ਕਾਂਗਰਸੀ ਆਗੂ ਜਸਦੀਪ ਸਿੰਘ ਨਿੱਕੂ ਵੀ ਸ਼ਾਮਲ ਹਨ।ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਸਮੇਤ ਹਰ ਤਬਕੇ  ਦੇ ਹੱਕ ਵਿੱਚ ਸਿੱਧੇ ਤੌਰ 'ਤੇ ਖੜ੍ਹਨ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਕੁਨਬਾਂ ਲਗਾਤਾਰ ਵਧਦਾ ਜਾ ਰਿਹਾ ਹੈ। ਪਾਰਟੀ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ,ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ, ਪ੍ਰਿੰਸੀਪਲ ਬੁੱਧਰਾਮ,  ਪ੍ਰੋ ਬਲਜਿੰਦਰ ਕੌਰ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ, ਰੁਪਿੰਦਰ ਕੌਰ ਰੂਬੀ, ਅਮਰਜੀਤ ਸਿੰਘ ਸੰਦੋਆ, ਪਾਰਟੀ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸਕੱਤਰ ਗਗਨਦੀਪ ਸਿੰਘ ਚੱਢਾ ਆਦਿ ਦੀ ਹਾਜ਼ਰੀ ਵਿੱਚ ਕਾਂਗਰਸ ਆਗੂ ਜਸਦੀਪ ਸਿੰਘ ਨਿੱਕੂ, ਅਕਾਲੀ ਆਗੂ ਹਰਮੀਤ ਸਿੰਘ ਪਠਾਣਮਾਜਰਾ ਅਤੇ ਗੁਰਪ੍ਰੀਤ ਸਿੰਘ ਸਿੱਧੂ ਨੇ ਪਾਰਟੀ ਨੀਤੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਅੱਜ 'ਆਪ' 'ਚ ਸ਼ਾਮਲ ਹੋਏ।ਜਰਨੈਲ ਸਿੰਘ ਅਤੇ ਭਗਵੰਤ ਮਾਨ ਨੇ ਪਾਰਟੀ 'ਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਆਗੂਆਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। 

ਉਨ੍ਹਾਂ ਉਮੀਦ ਪ੍ਰਗਟਾਈ ਕਿ 'ਆਪ' ਪਰਿਵਾਰ 'ਚ ਆਏ ਆਗੂ ਪਾਰਟੀ ਵੱਲੋਂ ਲਗਾਈ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ।ਜਸਦੀਪ ਸਿੰਘ ਨਿੱਕੂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੋੜਿਆ ਹੋਇਆ ਹੈ। ਉਨ੍ਹਾਂ ਦੇ ਭਰਾ ਰਣਦੀਪ ਕਾਕਾ ਅਮਲੋਹ ਤੋਂ ਵਿਧਾਇਕ ਹਨ।  ਪ੍ਰੰਤੂ ਮੌਜੂਦਾ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਨਕਾਮੀਆਂ ਕਰਕੇ ਉਨ੍ਹਾਂ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਜੋ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਲਈ ਕਰ ਰਹੀ ਹੈ ਉਸ ਤੋਂ ਪ੍ਰਭਾਵਿਤ ਹੋ ਕੇ ਇਸ 'ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਦਿੱਤੀ ਜਾਵੇਗੀ ਉਸ ਨੂੰ ਨਿਭਾਉਣਗੇ।ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਜੋ ਆਮ ਆਦਮੀ ਪਾਰਟੀ ਦੀ ਦਿੱਲੀ ਦੀ ਕੇਜਰੀਵਾਲ ਸਰਕਾਰ ਵੱਲੋਂ ਕਿਸਾਨਾਂ ਲਈ ਕੰਮ ਕੀਤਾ ਜਾ ਰਿਹਾ ਹੈ, ਉਹ ਸ਼ਲਾਘਾਯੋਗ ਹੈ। ਇਸ ਲਈ ਅੱਜ ਉਹ ਆਪ ਵਿੱਚ ਸ਼ਾਮਲ ਹੋਏ ਹਨ ਜੋ ਕਿਸਾਨਾਂ ਨਾਲ ਹਰ ਫਰੰਟ ਉੱਤੇ ਡਟੀ ਹੋਈ ਹੈ। ਉਨ੍ਹਾਂ ਕਿਹਾ ਕਿ 'ਪਾਰਟੀ ਵੱਲੋਂ ਜੋ ਵੀ ਡਿਊਟੀ ਦਿੱਤੀ ਜਾਵੇਗੀ ਉਸ ਨੂੰ ਤਨਦੇਹੀ ਨਾਲ ਨਿਭਾਉਣਗੇ।ਹਰਮੀਤ ਸਿੰਘ ਪਠਾਣਮਾਜਰਾ ਪਿਛਲੇ ਲੰਬੇ ਸਮੇਂ ਤੋਂ ਜ਼ਿਲ੍ਹਾ ਪਟਿਆਲਾ ਦੇ ਵਿਧਾਨ ਸਭਾ ਹਲਕਾ ਸੰਨੌਰ ਤੋਂ ਰਾਜਨੀਤਿਕ ਤੌਰ ਉੱਤੇ ਸਰਗਰਮ ਹਨ। ਉਨ੍ਹਾਂ 2017 ਵਿੱਚ ਅਜ਼ਾਦ ਤੌਰ ਉੱਤੇ ਵਿਧਾਨ ਸਭਾ ਚੋਣ ਵੀ ਲੜੀ ਜਿਨ੍ਹਾਂ ਨੇ 12000 ਤੋਂ ਵੱਧ ਵੋਟਾਂ ਲਈਆਂ ਸਨ। ਸਾਲ 2019 ਵਿੱਚ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।ਬਹੁਜਨ ਸਮਾਜ ਪਾਰਟੀ ਵੱਲੋਂ 2009 ਦੀਆਂ ਲੋਕ ਸਭਾ ਚੋਣਾਂ ਵਿੱਚ ਫਰੀਦਕੋਟ ਤੋਂ ਕਨਵੀਨਰ ਰਹੇ ਗੁਰਪ੍ਰੀਤ ਸਿੰਘ ਸਿੱਧੂ ਵੀ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਉਹ ਦਿੱਲੀ ''ਚ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਪਾਰਟੀ ਵੱਲੋਂ ਜੋ ਵੀ ਡਿਊਟੀ ਲਗਾਈ ਜਾਵੇਗੀ ਉਹ ਨਿਭਾਉਣਗੇ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Harpal Singh Cheema , Jarnail Singh , Sarabjit Kaur Manuke , Kultar Singh Sandhwan , Aman Arora , Gurmeet Singh Meet Hayer , Principal Budhram , Prof Baljinder Kaur , Jai Kishan Singh Rodi , Kulwant Singh Pandori , Rupinder Kaur Ruby , Amarjit Singh Sandoya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD