Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਕਾਸ ਕਾਰਜਾਂ ’ਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ : ਗੁਰਪ੍ਰੀਤ ਸਿੰਘ ਕਾਂਗੜ

37455 ਲਾਭਪਾਤਰੀਆਂ ਨੂੰ ਆਟਾ-ਦਾਲ ਸਕੀਮ ਅਧੀਨ ਸਮਾਰਟ ਕਾਰਡਾਂ ਦੀ ਕੀਤੀ ਵੰਡ

Web Admin

Web Admin

5 Dariya News

ਫ਼ੂਲ (ਬਠਿੰਡਾ) , 28 Dec 2020

Last updated on: Dec 28, 2020, 00:00 IST

ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਅੰਦਰ ਵਿਕਾਸ ਕਾਰਜਾਂ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨਾਂ ਗੱਲਾਂ ਦਾ ਪ੍ਰਗਟਾਵਾਂ ਮਾਲ ਤੇ ਪੁਨਰਵਾਸ ਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਫ਼ੂਲ ਵਿਖੇ ਵੱਖ-ਵੱਖ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਉਨਾਂ ਨਾਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਮੁੱਖ਼ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਵਿਚ ਲਗਾਤਾਰ ਵਿਕਾਸ ਕਾਰਜਾਂ ਦੀਆਂ ਨਵੀਆਂ ਲੀਹਾਂ ਪਾਈਆਂ ਜਾ ਰਹੀਆਂ ਹਨ। ਇਨਾਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿਛਲੇ ਲੰਮੇ ਸਮੇਂ ਤੋਂ ਫ਼ੂਲ ਵਾਸੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਲੋਕਾਂ ਦੀ ਸਹੂਲਤ ਲਈ ਫ਼ੂਲ ਵਿਖੇ ਸੇਵਾ ਕੇਂਦਰ ਸ਼ੁਰੂ ਕੀਤਾ ਗਿਆ ਹੈ। ਉਨਾਂ ਇਹ ਵੀ ਕਿਹਾ ਕਿ ਜ਼ਿਲੇ ਦੇ ਪਿੰਡ ਮਹਿਰਾਜ ਦੀ ਸਮੱਸਿਆ ਨੂੰ ਦੇਖਦੇ ਹੋਏ 13.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਵਿਚ ਨਵਾਂ ਸੀਵਰੇਜ ਪਾਇਆ ਜਾਵੇਗਾ।ਕੈਬਨਿਟ ਮੰਤਰੀ ਸ. ਕਾਂਗੜ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੀ ਹਿਤੈਸ਼ੀ ਸਰਕਾਰ ਹੈ। 

ਇਨਾਂ ਦੇ ਹੱਕਾਂ ਤੇ ਹਿੱਤਾਂ ਲਈ ਕੋਈ ਵੀ ਕੁਰਬਾਨੀ ਕਰਨ ਤੋਂ ਕਦੇ ਪਿਛੇ ਨਹੀਂ ਹਟੇਗੀ। ਇਸ ਮੌਕੇ ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲਈ ਕਿਸਾਨ ਪਹਿਲਾਂ ਹਨ ਤੇ ਰਾਜਨੀਤੀ ਬਾਅਦ ਵਿਚ ਹੈ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਕਾਂਗੜ ਵਲੋਂ 5 ਕਰੋੜ ਦੀ ਲਾਗਤ ਨਾਲ ਫੂਲ ਵਿਖੇ ਬਨਣ ਵਾਲੇ ਤਹਿਸੀਲ ਕੰਪਲੈਕਸ ਦੇ ਨੀਂਹ ਪੱਥਰ ਤੋਂ ਇਲਾਵਾ ਸੇਵਾ ਕੇਂਦਰ ਦਾ ਉਦਘਾਟਨ ਵੀ ਕੀਤਾ। ਇਸ ਤੋਂ ਇਲਾਵਾ ਬਾਰ ਰੂਮ ਦੇ ਨਵੀਨੀਕਰਨ ਤੇ ਕੋਰੀਡੋਰ ਲਈ 9 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਅਜੀਤਪਾਲ ਸਿੰਘ ਮੰਡੇਰ ਨੂੰ ਭੇਂਟ ਕੀਤਾ।ਇਸ ਦੌਰਾਨ ਸ. ਕਾਂਗੜ ਵਲੋਂ 37455 ਲਾਭਪਾਤਰੀਆਂ ਨੂੰ ਆਟਾ-ਦਾਲ ਸਕੀਮ ਅਧੀਨ ਸਮਾਰਟ ਕਾਰਡਾਂ ਦੀ ਵੰਡ ਕੀਤੀ ਗਈ। ਉਨਾਂ ਵਲੋਂ ਵੱਖ-ਵੱਖ ਘਟਨਾਵਾਂ ਦੌਰਾਨ ਹਾਦਸਾ ਗ੍ਰਸਤ ਹੋਏ 4 ਕਿਸਾਨਾਂ ਤੇ ਮਜ਼ਦੂਰਾ ਨੂੰ 4.60 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਵੀ ਭੇਂਟ ਕੀਤੇ ਗਏ। ਇਸ ਦੌਰਾਨ ਉਨਾਂ ਵਲੋਂ ਕਿਸਾਨਾਂ ਦੀ ਸਹੂਲਤ ਲਈ ਆਯੂਸ਼ਮਾਨ ਸਿਹਤ ਬੀਮਾ ਸਕੀਮ ਦੀ ਸ਼ੁਰੂਆਤ ਕਰਦਿਆਂ 4 ਲਾਭਪਾਤਰੀਆਂ ਨੂੰ ਯੋਜਨਾ ਕਾਰਡਾਂ ਦੀ ਵੰਡ ਵੀ ਕੀਤੀ ਗਈ।ਇਸ ਮੌਕੇ ਐਸ.ਡੀ.ਐਮ. ਫ਼ੂਲ ਸ਼੍ਰੀ ਨਵਦੀਪ ਕੁਮਾਰ, ਤਹਿਸੀਲਦਾਰ ਸ਼੍ਰੀ ਰਾਕੇਸ਼ ਕੁਮਾਰ, ਬੀ.ਡੀ.ਪੀ.ਓ ਸ਼੍ਰੀ ਧਰਮਪਾਲ ਸ਼ਰਮਾ, ਡੀ.ਐਸ.ਪੀ. ਜਸਬੀਰ ਸਿੰਘ, ਸਕੱਤਰ ਮਾਰਕਿਟ ਕਮੇਟੀ ਸ਼੍ਰੀ ਬਲਕਾਰ ਸਿੰਘ ਤੋਂ ਇਲਾਵਾ ਸ਼੍ਰੀ ਇੰਦਰਜੀਤ ਸਿੰਘ ਢਿੱਲੋਂ, ਸ਼੍ਰੀ ਸੰਜੀਵ ਧੀਗੜਾ, ਸ਼੍ਰੀ ਰਿੰਕੂ ਸ਼ਰਮਾ ਅਤੇ ਸ਼੍ਰੀ ਸੁਨੀਲ ਬਿੱਟਾ ਆਦਿ ਕਾਂਗਰਸੀਆਂ ਆਗੂਆਂ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Gurpreet Singh Kangar , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD