Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਮ ਆਦਮੀ ਪਾਰਟੀ ਸੂਬੇ ਭਰ ਵਿੱਚ ਨਿਗਮ ਚੋਣਾਂ ਆਪਣੇ ਚੋਣ ਨਿਸ਼ਾਨ ’ਤੇ ਲੜੇਗੀ

ਪੂਰੀ ਤਾਕਤ ਨਾਲ ਚੋਣਾਂ ਲੜ ਕੇ ਅਕਾਲੀ ਕਾਂਗਰਸੀਆਂ ਨੂੰ ਕਰਾਂਗੇ ਬਾਹਰ: ਜਰਨੈਲ ਸਿੰਘ

Web Admin

Web Admin

5 Dariya News

ਚੰਡੀਗੜ੍ਹ , 28 Dec 2020

Last updated on: Dec 28, 2020, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਆਉਣ ਵਾਲੀਆਂ ਨਗਰ ਨਿਗਮਾਂ ਅਤੇ ਮਿਊਸ਼ਪਲ ਕਮੇਟੀਆਂ ਦੀਆਂ ਚੋਣਾਂ ਆਪਣੇ ਚੋਣ ਨਿਸ਼ਾਨ ‘ਝਾੜੂ’ ਉੱਤੇ ਲੜੇਗੀ। ਇਹ ਐਲਾਨ ਅੱਜ ਇਥੇ ਪਾਰਟੀ ਹੈੱਡਕੁਆਟਰ ਉੱਤੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਾਂਝੇ ਤੌਰ ਉੱਤੇ ਕੀਤਾ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਰੋਧੀ ਧਿਰ ਦੇ ਉਪ ਨੇਤਾ ਸਰਵਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਅਮਨ ਅਰੋੜਾ, ਗੁਰਮੀਤ ਸਿੰਘ ਮੀਤ ਹੇਅਰ, ਪ੍ਰਿੰਸੀਪਲ ਬੁੱਧਰਾਮ,  ਪ੍ਰੋ ਬਲਜਿੰਦਰ ਕੌਰ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ, ਰੁਪਿੰਦਰ ਕੌਰ ਰੂਬੀ, ਅਮਰਜੀਤ ਸਿੰਘ ਸੰਦੋਆ, ਪਾਰਟੀ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸਕੱਤਰ ਗਗਨਦੀਪ ਸਿੰਘ ਚੱਢਾ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।ਜਰਨੈਲ ਸਿੰਘ ਨੇ ਕਿਹਾ ਕਿ ‘ਆਪ’ ਵੱਲੋਂ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਸਾਰੀਆਂ ਦੀਆਂ ਸਾਰੀਆਂ ਸੀਟਾਂ ਪੂਰੀ ਤਾਕਤ ਨਾਲ ਲੜੇਗੀ। ਇਹ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ਉਤੇ ਹੀ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿੱਚ ਬਦਲਾਅ ਦੇ ਲਈ ਲੋਕਾਂ ਵਾਸਤੇ ਇਹ ਸ਼ੁਨਿਹਰੀ ਮੌਕਾ ਹੈ ਕਿ ਉਹ ਇਸ ਵਾਰ ਲੋਕਾਂ ਲਈ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਆਪਣਾ ਕੌਂਸਲਰ ਚੁਣਨ। ਉਨ੍ਹਾਂ ਚੋਣਾਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਦਬਾਅ ਦੇ ਆਪਣੀ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਕਿਸੇ ਸਰਕਾਰ ਦਾ ਦਬਾਅ ਮੰਨਣ ਦੀ ਕੋਈ ਜ਼ਰੂਰਤ ਨਹੀਂ ਹੈ, ਕਿਉਂਕਿ ਇਕ ਸਾਲ ਬਾਅਦ ਇਹ ਕਾਂਗਰਸ ਦੀ ਸਰਕਾਰ ਬਦਲ ਜਾਵੇਗੀ।ਭਗਵੰਤ ਮਾਨ ਨੇ ਕਿਹਾ ਕਿ ਨਗਰ ਨਿਗਮਾਂ, ਮਿਊਂਸਪਲ ਕਮੇਟੀਆਂ ਵਿੱਚ ਕਰੋੜਾਂ ਰੁਪਏ ਦੇ ਘਪਲੇ ਕੀਤੇ ਜਾਂਦੇ ਹਨ। ਅਜਿਹੇ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਲਈ ਜ਼ਰੂਰੀ ਹੈ ਕਿ ਇਕ ਪੜ੍ਹੇ ਲਿਖੇ ਤੇ ਯੋਗ ਵਿਅਕਤੀਆਂ ਨੂੰ ਆਪਣਾ ਪ੍ਰਤੀਨਿੱਧ ਚੁਣਿਆ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਚੋਣ ਨਿਸ਼ਾਨ ‘ਝਾੜੂ’ ਨਾਲ ਗਲੀ ਮੁਹੱਲੇ ’ਚੋਂ ਰਾਜਨੀਤਿਕ ਅਤੇ ਕੂੜੇ ਦੀ ਗੰਦਗੀ ਨੂੰ ਸਾਫ ਕੀਤਾ ਜਾਵੇਗਾ। ਕਿਸਾਨ ਅੰਦੋਲਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਮੀਦ ਕਰਦੇ ਹਾਂ ਕਿ ਛੇਤੀ ਹੀ ਕੇਂਦਰ ਦੀ ਤਾਨਾਸ਼ਾਹ ਮੋਦੀ ਸਰਕਾਰ ਦੀ ਧੋਣ ’ਚ ਅੜੇ ਹੋਇਆ ਆਕੜ ਵਾਲਾ ਕਿੱਲਾ ਛੇਤੀ ਹੀ ਨਿਕਲੇ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਕਿਸਾਨ ਆਪਣੀਆਂ ਹੱਕ ਪੈ ਰਹੇ ਕੜਾਕੇ ਦੀ ਠੰਢ ’ਚ ਸੜਕਾਂ ਉੱਤੇ ਅੰਦੋਲਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਸੈਂਟਰਲ ਹਾਲ ’ਚ ਪ੍ਰਧਾਨ ਮੰਤਰੀ ਮੋਦੀ ਸਾਹਮਣੇ ਕਿਸਾਨਾਂ ਦੀ ਆਵਾਜ਼ ਉਠਾਕੇ ਆਪਣਾ ਇਕ ਫਰਜ਼ ਨਿਭਾਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਜਿੱਥੇ ਵੀ ਪ੍ਰਧਾਨ ਮੰਤਰੀ ਮੋਦੀ ਦਾ ਸਾਹਮਣਾ ਹੋਵੇਗਾ ਉਥੇ ਹੀ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ ਜਾਵੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Harpal Singh Cheema , Jarnail Singh , Sarabjit Kaur Manuke , Kultar Singh Sandhwan , Aman Arora , Gurmeet Singh Meet Hayer , Principal Budhram , Prof Baljinder Kaur , Jai Kishan Singh Rodi , Kulwant Singh Pandori , Rupinder Kaur Ruby , Amarjit Singh Sandoya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD