Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜਨਵਰੀ 2021 ਦੀ ਸਮਾਂ-ਸੀਮਾ ਅਨੁਸਾਰ ਖਰੜ ਫਲਾਈਓਵਰ ਪ੍ਰਾਜੈਕਟ ਪੂਰੀ ਤਰ੍ਹਾਂ ਤਿਆਰ

ਫਲਾਈਓਵਰ ਦਾ 98 ਫੀਸਦੀ ਹਿੱਸਾ ਤਿਆਰ : ਵੇਰਕਾ ਚੌਂਕ ਤੋਂ ਖਾਨਪੁਰ-ਲੁਧਿਆਣਾ ਵਾਲਾ ਹਿੱਸਾ ਲੋਕਾਂ ਲਈ ਖੋਲ੍ਹਿਆ

Web Admin

Web Admin

5 Dariya News

ਖਰੜ , 28 Dec 2020

Last updated on: Dec 28, 2020, 00:00 IST

ਖਰੜ ਫਲਾਈਓਵਰ ਪ੍ਰਾਜੈਕਟ ਜਨਵਰੀ 2021 ਦੀ ਆਖਰੀ ਸਮਾਂ-ਸੀਮਾ ਦੇ ਅਨੁਸਾਰ ਪੂਰੀ ਤਰ੍ਹਾਂ ਤਿਆਰ ਹੈ ਜਿਸਦੇ 98% ਹਿੱਸੇ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਇਹ ਹਿੱਸਾ ਅੱਜ ਇੱਥੇ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ।ਇਹ ਜਾਣਕਾਰੀ ਐਸਡੀਐਮ ਖਰੜ ਹਿਮਾਂਸ਼ੂ ਜੈਨ ਨੇ ਦਿੱਤੀ।ਉਨ੍ਹਾਂ ਕਿਹਾ “ਪਾ੍ਰਜੈਕਟ ਦਾ ਕੰਮ ਲਗਭਗ ਪੂਰੀ ਤਰ੍ਹਾਂ ਮੁਕੰਮਲ ਹੋ ਗਿਆ ਹੈ ਅਤੇ ਰੋਪੜ ਵੱਲ ਲਗਭਗ 2% ਹਿੱਸੇ `ਤੇ ਕੰਮ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ ਕਿ ਜਨਵਰੀ 2021 ਤੱਕ ਫਲਾਈਓਵਰ ਦੀ ਉਸਾਰੀ ਮੁਕੰਮਲ ਹੋਣ ਦੀ ਉਮੀਦ ਹੈ।`ਜ਼ਿਕਰਯੋਗ ਹੈ ਕਿ ਤਕਰੀਬਨ 350 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਵਿੱਚ ਵੱਖ-ਵੱਖ ਕਾਰਨਾਂ ਕਰਕੇ ਦੇਰੀ ਹੁੰਦੀ ਰਹੀ ਪਰ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੱਲੋਂ ਲਗਾਤਾਰ ਦਬਾਅ ਬਣਾਉਣ ਅਤੇ ਐਸ.ਡੀ.ਐਮ. ਦੀ ਸਖ਼ਤ ਮਿਹਨਤ ਦੇ ਸਿੱਟੇ ਵਜੋਂ ਇਹ ਪ੍ਰਾਜੈਕਟ ਆਖ਼ਰਕਾਰ ਮੁਕੰਮਲ ਹੋਣ ਕੰਢੇ ਹੈ।ਅਕਤੂਬਰ ਮਹੀਨੇ ਸਭ ਤੋਂ ਪਹਿਲਾਂ ਬਲੌਂਗੀ ਵੱਲ ਦੇ ਹਿੱਸੇ ਨੂੰ ਖੋਲ੍ਹਿਆ ਗਿਆ ਸੀ ਜਿਸ ਤੋਂ ਬਾਅਦ ਬਲੌਂਗੀ ਅਤੇ ਖਰੜ ਟੀ-ਪੁਆਇੰਟ ਦੇ ਵਿਚਕਾਰਲੀ ਸੜਕ ਨੂੰ ਚੌੜਾ ਕੀਤਾ ਗਿਆ ਅਤੇ ਦਸੰਬਰ ਦੇ ਸ਼ੁਰੂ ਵਿਚ ਫਲਾਈਓਵਰ ਦੇ ਦੋ ਹੋਰ ਹਿੱਸਿਆਂ ਅਤੇ ਤਿੰਨ ਛੋਟੇ ਪੁਲਾਂ ਦਾ ਨਿਰਮਾਣ ਕੀਤਾ ਗਿਆ। ਫਲਾਈ ਓਵਰ ਦੀ ਕੁੱਲ ਲੰਬਾਈ ਲਗਭਗ 10 ਕਿਲੋਮੀਟਰ ਹੈ। ਇਸ ਸਮੇਂ ਵੇਰਕਾ ਚੌਕ ਤੋਂ ਖਾਨਪੁਰ - ਲੁਧਿਆਣਾ ਵੱਲ ਦੇ ਮੁਕੰਮਲ ਹੋ ਚੁੱਕੇ ਹਿੱਸੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਜੁਲਾਈ 2019 ਤੋਂ ਦਸੰਬਰ 2020 ਦਰਮਿਆਨ ਸਥਾਪਤ ਮੀਲ ਪੱਥਰਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਐਸਡੀਐਮ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਕਈ ਜ਼ਮੀਨਾਂ ਦਾ ਕਬਜ਼ਾ ਲੈਣਾ ਇਸ ਪ੍ਰਾਜੈਕਟ ਵਿਚ ਇਕ ਵੱਡੀ ਸਮੱਸਿਆ ਸੀ। ਜੁਲਾਈ 2019 ਤੋਂ ਢਹਾਈ ਮੁਹਿੰਮ ਚਲਾਈ ਗਈ ਅਤੇ ਯੁਟੀਲਿਟੀਜ਼, ਡਰੇਨ ਵਰਕ ਅਤੇ ਸਰਵਿਸ ਰੋਡ ਦੀ ਤਬਦੀਲੀ ਲਈ ਪ੍ਰਾਜੈਕਟ ਦੇ ਲਗਭਗ 99% ਹਿੱਸੇ ਨੂੰ ਸਾਫ਼ ਕੀਤਾ ਗਿਆ ਜੋ ਪਹਿਲਾਂ ਸਿਰਫ 40% ਸੀ।ਇਸ ਤੋਂ ਬਾਅਦ ਤੇਜ਼ੀ ਨਾਲ ਕੰਮ ਕਰਦਿਆਂ, ਡਰੇਨ ਦਾ ਕੰਮ (20% ਤੋਂ 100%) ਮੁਕੰਮਲ ਕੀਤਾ ਗਿਆ। ਇਸ ਤੋਂ ਬਾਅਦ ਸਮਾਂਬੱਧ ਢੰਗ ਨਾਲ ਸਰਵਿਸ ਰੋਡਜ਼ ਦੀ ਉਸਾਰੀ ਅਤੇ ਹਾਈ ਟੈਨਸ਼ਨ ਲਾਈਨਾਂ ਦੀ ਤਬਦੀਲੀ ਦਾ ਕੰਮ ਨੇਪਰੇ ਚਾੜ੍ਹਿਆ ਗਿਆ ਜੋ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ। ਕੋਵਿਡ-19 ਦੀ ਚੁਣੌਤੀ ਦੇ ਬਾਵਜੂਦ, ਰੋਪੜ ਤੋਂ ਫਲਾਈ ਐਸ਼ ਅਤੇ ਬਜਰੀ ਦੀ ਨਿਯਮਤ ਸਪਲਾਈ ਯਕੀਨੀ ਬਣਾਈ ਗਈ। ਉਨ੍ਹਾਂ ਦੱਸਿਆ ਕਿ ਫਲਾਈਓਵਰ ਦੇ ਸਿਖਰਲੇ ਢਾਂਚਿਆਂ ਦਾ ਕੰਮ ਹੁਣ ਮੁਕੰਮਲ ਹੋ ਚੁੱਕਿਆ ਹੈ ਅਤੇ ਚੜ੍ਹਾਈ ਵਾਲੀ ਸੜਕ ਦੀ ਵਾੜ ਦਾ ਕੰਮ ਤਕਰੀਬਨ 95% ਮੁਕੰਮਲ ਹੋ ਚੁੱਕਾ ਹੈ।

 

Tags: SDM KHARAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD