Wednesday, 15 May 2024

 

 

ਖ਼ਾਸ ਖਬਰਾਂ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ

 

ਪੰਜਾਬ ਯੂਥ ਵਿਕਾਸ ਬੋਰਡ ਵੱਲੋਂ 7 ਜਨਵਰੀ ਤੋਂ ''ਯੂਥ ਆਫ ਪੰਜਾਬ'' ਮੁਹਿੰਮ ਦੀ ਹੋਵੇਗੀ ਸ਼ੁਰੂਆਤ

ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਵੰਡੀਆਂ ਜਾਣਗੀਆਂ ਖੇਡ ਕਿੱਟਾਂ - ਸੁਖਵਿੰਦਰ ਸਿੰਘ ਬਿੰਦਰਾ

Web Admin

Web Admin

5 Dariya News

ਲੁਧਿਆਣਾ , 29 Dec 2020

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ਼੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਰਾਜ ਵਿੱਚ ''ਯੂਥ ਆਫ ਪੰਜਾਬ'' ਮੁਹਿੰਮ ਦੀ ਸੂਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਨੂੰ ਮੁਫਤ ਖੇਡ ਕਿੱਟਾਂ ਵੰਡੀਆਂ ਜਾਣਗੀਆਂ।ਸ਼੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇੱਥੇ ਸਥਾਨਕ ਬੱਚਤ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੁਹਿੰਮ ਸਰਕਾਰੀ ਤੌਰ 'ਤੇ 7 ਜਨਵਰੀ, 2021 ਨੂੰ ਲੁਧਿਆਣਾ ਤੋਂ ਸ਼ੁਰੂ ਕੀਤੀ ਜਾਵੇਗੀ, ਜਿੱਥੇ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰੀ ਖੇਤਰਾਂ ਦੇ ਯੂਥ ਕਲੱਬਾਂ ਨੂੰ ਸਪੋਰਟਸ ਕਿੱਟਾਂ ਨੌਜਵਾਨਾਂ ਨੂੰ ਵੰਡਣ ਲਈ ਸੌਂਪੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇੱਕ ਹੋਰ ਸਮਾਗਮ 28 ਜਨਵਰੀ, 2021 ਨੂੰ ਹੋਵੇਗਾ, ਜਿੱਥੇ ਲੁਧਿਆਣਾ ਦੇ ਦਿਹਾਤੀ ਇਲਾਕਿਆਂ ਦੇ ਯੂਥ ਕਲੱਬਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦੋਵੇਂ ਸਮਾਗਮ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਆਯੋਜਿਤ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਸ਼੍ਰੀ ਸੰਦੀਪ ਕੁਮਾਰ ਵੀ ਸ਼ਾਮਿਲ ਸਨ।ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸੈਂਕੜੇ ਯੂਥ ਕਲੱਬ ਇਨ੍ਹਾਂ ਦੋਵਾਂ ਸਮਾਗਮਾਂ ਵਿੱਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕਈ ਉਦਯੋਗਿਕ ਘਰਾਣਿਆਂ ਜਿਵੇਂ ਕਿ ਹੀਰੋ ਈਕੋਟੈਕ, ਏਵਨ ਸਾਈਕਲਜ਼, ਕੰਗਾਰੂ ਉਦਯੋਗਾਂ, ਹਾਈਵੇਅ ਉਦਯੋਗਾਂ, ਕੇ.ਜੇ. ਫਾਰਜਿੰਗ ਆਦਿ ਇਸ ਮੁਹਿੰਮ ਦੇ ਸਬੰਧ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦਾ ਸਹਿਯੋਗ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਹਰੇਕ ਖੇਡ ਕਿੱਟ ਵਿੱਚ ਕ੍ਰਿਕਟ, ਵਾਲੀਬਾਲ ਅਤੇ ਫੁੱਟਬਾਲ ਦੀਆਂ ਕਿੱਟਾਂ ਸ਼ਾਮਿਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਖੇਡ ਕਿੱਟ ਨੂੰ ਹਰੇਕ ਖੇਤਰ ਵਿੱਚ 70-80 ਨੌਜਵਾਨਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ, ਕਿਉਂਕਿ ਇਸ ਕਿੱਟ ਵਿੱਚ ਟੀਮ ਦੀਆਂ ਪੂਰੀਆਂ ਖੇਡ ਕਿੱਟਾਂ ਸ਼ਾਮਿਲ ਹਨ।ਸ਼੍ਰੀ ਬਿੰਦਰਾ ਨੇ ਦੱਸਿਆ ਕਿ ਜੇ ਕੋਈ ਵੀ ਯੂਥ ਕਲੱਬ ਜਿਸ ਨੇ ਖੇਡਾਂ ਦੇ ਖੇਤਰ ਵਿੱਚ ਜਾਂ ਕਿਸੇ ਸਮਾਜਿਕ ਕੰਮ ਲਈ ਜਾਂ ਕੋਵਿਡ ਦੌਰਾਨ ਕੰਮ ਕੀਤਾ ਹੈ ਤਾਂ ਈਮੇਲ ਆਈ.ਡੀ.  [email protected]  ਜਾਂ ਫੋਨ ਨੰਬਰ 95772-00003 'ਤੇ ਇਨ੍ਹਾਂ ਕੰਮਾਂ ਦੀਆਂ ਸਹਾਇਤਾ ਵਾਲੀਆਂ ਫੋਟੋਆਂ/ਦਸਤਾਵਜ਼ਾਂ ਦੇ ਨਾਲ ਅਰਜ਼ੀ ਦੇ ਸਕਦਾ ਹੈ ਅਤੇ ਅਪਲਾਈ ਕਰਨ ਵਾਲੇ ਅਰਜ਼ੀਕਰਤਾ ਵੱਲੋਂ ਦਿੱਤੇ ਪ੍ਰਮਾਣ ਪੱਤਰਾਂ ਦੀ ਜਾਂਚ ਕਰਨ ਉਪਰੰਤ ਉਨ੍ਹਾਂ ਨੂੰ ਮੁਫਤ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।ਸ਼੍ਰੀ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਰਾਜ ਦੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਕਿਉਂਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸਨੇ ਕਈ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਰਾਜ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੇ ਹੋਰ ਸਮਾਗਮ ਕੀਤੇ ਜਾਣਗੇ।

 

Tags: Sukhwinder Singh Bindra , Punjab Youth Development Board , Mission Fateh , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD