Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਅੰਗਦ ਸਿੰਘ ਵੱਲੋਂ ਰਾਹੋਂ ਵਿਖੇ ਬੱਸ ਸਟੈਂਡ ਦੇ ਸ਼ੈੱਡ ਸਮੇਤ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ

ਕਿਹਾ, ਰਾਹੋਂ ਨੂੰ ਬਣਾਇਆ ਜਾਵੇਗਾ ਨਮੂਨੇ ਦਾ ਸ਼ਹਿਰ

Web Admin

Web Admin

5 Dariya News

ਰਾਹੋਂ/ਨਵਾਂਸ਼ਹਿਰ , 29 Dec 2020

Last updated on: Dec 29, 2020, 00:00 IST

ਵਿਧਾਇਕ ਅੰਗਦ ਸਿੰਘ ਨੇ ਪੁਰਾਤਨ ਤੇ ਇਤਿਹਾਸਕ ਸ਼ਹਿਰ ਰਾਹੋਂ ’ਚ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ ਅੱਜ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ, ਜਿਨਾਂ ਵਿਚ 9.13 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਬੱਸ ਸਟੈਂਡ ਦਾ ਸ਼ੈੱਡ ਵੀ ਸ਼ਾਮਿਲ ਹੈ। ਇਸ ਦੌਰਾਨ ਉਨਾਂ ਵਾਰਡ ਨੰ: 8 ਵਿਚ 5.93 ਲੱਖ ਰੁਪਏ, ਵਾਰਡ ਨੰ: 10 ਵਿਚ 1.66 ਲੱਖ ਰੁਪਏ ਅਤੇ ਮੁਹੱਲਾ ਸਤਗੁਰੂ ਨਗਰ ਵਿਖੇ 2 ਲੱਖ ਦੀ ਲਾਗਤ ਵਾਲੇ ਇੰਟਰਲਾਕਿੰਗ ਟਾਈਲਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਤੋਂ ਇਲਾਵਾ 7.89 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਵੱਖ-ਵੱਖ ਗਲੀਆਂ ਦੇ ਕੰਮਾਂ ਦਾ ਵੀ ਸ਼ੁੱਭ ਆਰੰਭ ਕੀਤਾ। ਇਸੇ ਤਰਾਂ ਉਨਾਂ ਗੁਰਦੁਆਰਾ ਕਲਗੀਧਰ ਚੌਕ ਨੇੜੇ ਬਰਮ ਬਣਾਉਣ ਦੇ ਕੰਮ ਦੀ ਵੀ ਸ਼ੁਰੂਆਤ ਕੀਤੀ।ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਨਵਾਂਸ਼ਹਿਰ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਉਣ ਤੋਂ ਬਾਅਦ ਹੁਣ ਉਨਾਂ ਵੱਲੋਂ ਰਾਹੋਂ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਇਥੇ ਲੋੜੀਂਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ’ਤੇ ਮੁਕੰਮਲ ਕਰਨ ਦਾ ਬੀੜਾ ਚੁੱਕਿਆ ਗਿਆ ਹੈ ਅਤੇ ਸਾਰੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣਗੇ।ਇਸ ਮੌਕੇ ਜ਼ਿਲਾ ਪ੍ਰੀਸ਼ਦ ਦੇ ਚੇਅਰਪਰਸਨ ਹਰਮੇਸ਼ ਕੌਰ, ਈ. ਓ ਰਾਜੀਵ ਸਰੀਨ, ਚੌਧਰੀ ਹਰਬੰਸ ਲਾਲ, ਅਮਰਜੀਤ ਸਿੰਘ, ਬਿੱਟਾ, ਹਰਸ਼ ਜੋਸ਼ੀ, ਬੌਬੀ ਚੋਪੜਾ, ਕਾਲੀ ਲੋਂਗੀਆ, ਅਸ਼ੋਕ ਕੁਮਾਰ, ਮਨਦੀਪ ਰਾਣਾ, ਸਾਬਕਾ ਐਮ. ਸੀ ਬਿਮਲਾ, ਮਨੂੰ ਪੰਡਿਤ, ਬੰਟੀ, ਬਿੰਦਰ, ਸੁਰਜੀਤ ਕੁਮਾਰ, ਰਾਜੂ ਚੋਪੜਾ, ਸ਼ੀਤਲ ਚੋਪੜਾ, ਲਾਡੀ ਬਾਜਵਾ, ਹਰਵਿੰਦਰ ਸਿੰਘ, ਰਣਧੀਰ ਸਿੰਘ, ਮਾਸਟਰ ਬੂਟਾ ਰਾਮ, ਡਾ. ਸਰਦੂਲ ਸਿੰਘ, ਸਵਰਨ ਕੌਰ, ਸਰੂਪ ਸਿੰਘ ਬਡਵਾਲ, ਅਜੇ ਕੁਮਾਰ, ਅਮਰੀਕ ਸਿੰਘ ਪਾਹਵਾ, ਹਰਵਿੰਦਰ ਸਿੰਘ ਕਾਹਲੋਂ, ਐਡਵੋਕੇਟ ਗੁਰਪਾਲ ਸਿੰਘ ਕਾਹਲੋਂ, ਸੰਨੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। 

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD