Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਥਾਣਾ ਅਰਬਨ ਅਸਟੇਟ ਬਣਿਆ ਜ਼ਿਲ੍ਹੇ ਦਾ ਪਹਿਲਾਂ ਮਾਡਰਨ ਪੁਲਿਸ ਥਾਣਾ

ਹੋਰਨਾਂ ਥਾਣਿਆਂ ਨੂੰ ਵੀ ਬਣਾਇਆ ਜਾਵੇਗਾ ਮਾਡਰਨ : ਆਈ.ਜੀ. ਪਟਿਆਲਾ ਰੇਂਜ

Web Admin

Web Admin

5 Dariya News

ਪਟਿਆਲਾ , 29 Dec 2020

Last updated on: Dec 29, 2020, 00:00 IST

ਆਮ ਲੋਕਾਂ ਨੂੰ ਪੁਲਿਸ ਥਾਣਿਆਂ 'ਚ ਕੰਮ ਕਰਵਾਉਣ ਲਈ ਆਉਣ ਸਮੇਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪੁਲਿਸ ਦਾ ਲੋਕਾਂ ਨਾਲ ਰਾਬਤਾ ਹੋਰ ਵਧੇਰੇ ਦੋਸਤਾਨਾ ਬਣਾਉਣ ਦੇ ਮਕਸਦ ਨਾਲ ਪਟਿਆਲਾ ਜ਼ਿਲ੍ਹੇ ਦੇ ਅਰਬਨ ਅਸਟੇਟ ਥਾਣੇ ਨੂੰ ਜ਼ਿਲ੍ਹੇ ਦਾ ਪਹਿਲਾਂ ਮਾਡਰਨ ਪੁਲਿਸ ਥਾਣਾ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ ਅੱਜ ਸ਼ਾਮ ਆਈ.ਜੀ. ਪਟਿਆਲਾ ਰੇਂਜ ਸ. ਜਤਿੰਦਰ ਸਿੰਘ ਔਲਖ ਨੇ ਕੀਤਾ।  ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਪਟਿਆਲਾ ਸ੍ਰੀ ਵਿਕਰਮ ਜੀਤ ਦੁੱਗਲ, ਐਸ.ਪੀ. ਸਿਟੀ ਸ੍ਰੀ ਵਰੁਣ ਸ਼ਰਮਾ, ਡੀ.ਐਸ.ਪੀ. ਸਿਟੀ-2 ਸ੍ਰੀ ਸੌਰਭ ਜਿੰਦਲ ਵੀ ਮੌਜੂਦ ਸਨ।ਇਸ ਮੌਕੇ ਆਈ.ਜੀ. ਪਟਿਆਲਾ ਰੇਂਜ ਸ. ਜਤਿੰਦਰ ਸਿੰਘ ਔਲਖ ਨੇ ਪਟਿਆਲਾ ਪੁਲਿਸ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆ ਕਿਹਾ ਇਸ ਨਾਲ ਜਿਥੇ ਆਮ ਪਬਲਿਕ ਦਾ ਪੁਲਿਸ ਨਾਲ ਰਾਬਤਾ ਹੋਰ ਚੰਗਾ ਹੋਵੇਗਾ, ਉਥੇ ਹੀ ਥਾਣੇ 'ਚ ਬਣਾਏ ਹੈਲਪ ਡੈਸਕ ਰਾਹੀਂ ਆਮ ਲੋਕਾਂ ਨੂੰ ਆਪਣੀਆਂ ਦਰਖਾਸਤਾਂ ਅਤੇ ਮੁਕੱਦਮਿਆਂ ਨਾਲ ਸਬੰਧਤ ਸੂਚਨਾ ਪ੍ਰਾਪਤ ਕਰਨ ਵਿੱਚ ਹੋਰ ਵੀ ਜ਼ਿਆਦਾ ਸਹੂਲਤ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ਨਾਲ ਲਗਾਏ ਗਏ ਐਲ.ਈ.ਡੀ. 'ਤੇ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਮੁਲਾਜ਼ਮਾਂ ਦੇ ਨਾਲ-ਨਾਲ ਆਮ ਪਬਲਿਕ ਨੂੰ ਵੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਥਾਣੇ ਨੂੰ ਇਕ ਮਾਡਲ ਥਾਣੇ ਵਜੋਂ ਬਣਾਇਆ ਗਿਆ ਹੈ ਅਤੇ ਇਥੇ ਕੰਮ ਕਰ ਰਹੇ ਸਟਾਫ਼ ਪਾਸੋਂ ਫੀਡਬੈਕ ਪ੍ਰਾਪਤ ਕਰਕੇ ਇਸ 'ਚ ਹੋਰ ਸੁਧਾਰ ਲਿਆਕੇ ਇਸ ਨੂੰ ਹੋਰਨਾਂ ਥਾਣਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਇਸ ਥਾਣੇ 'ਚ ਆਮ ਪਬਲਿਕ ਵੱਲੋਂ ਦਿੱਤੀਆਂ ਦਰਖਾਸਤਾਂ ਅਤੇ ਮੁਕੱਦਮਿਆਂ ਦਾ ਰਿਕਾਰਡ ਡਿਜੀਟਲ ਤਰੀਕੇ ਨਾਲ ਰੱਖਿਆ ਜਾਵੇਗਾ ਤਾਂ ਜੋ ਆਮ ਪਬਲਿਕ ਵੱਲੋਂ ਦਰਖਾਸਤ ਜਾਂ ਮੁਕੱਦਮੇ ਸਬੰਧੀ ਮੰਗੀ ਗਈ ਸੂਚਨਾ ਤੁਰੰਤ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਵੀਜ਼ਨ 2021 ਤਹਿਤ ਮਾਡਰਨ ਥਾਣਾ ਬਣਾਉਣ ਵੱਲ ਇਹ ਪਹਿਲਾਂ ਕਦਮ ਹੈ ਅਤੇ ਆਉਣ ਵਾਲੇ ਸਾਲ 'ਚ ਇਸ ਦੀ ਤਰਜ਼ 'ਤੇ ਹੋਰਨਾਂ ਥਾਣਿਆਂ ਨੂੰ ਵੀ ਮਾਡਰਨ ਬਣਾਇਆ ਜਾਵੇਗਾ।ਇਸ ਮੌਕੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਕੇ ਬਣਾਏ ਗਏ ਇਸ ਮਾਡਰਨ ਥਾਣੇ 'ਚ ਹੈਲਪ ਡੈਸਕ, ਐਲ.ਈ.ਡੀ. ਤੋਂ ਇਲਾਵਾ ਲੋਕਾਂ ਦੇ ਸੁਝਾਅ ਪ੍ਰਾਪਤ ਕਰਨ ਲਈ ਥਾਣੇ ਦੇ ਬਾਹਰ ਸੁਝਾਅ ਬਾਕਸ ਵੀ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਥਾਣੇ 'ਚ ਜੂਵੇਨਾਈਲ ਲਈ ਇਕ ਸਪੈਸ਼ਲ ਜੂਵੇਨਾਈਲ ਰੂਮ ਤਿਆਰ ਕੀਤਾ ਗਿਆ ਕਿਉਂਕਿ ਜੇਕਰ ਕਿਸੇ ਵੀ ਦਰਖਾਸਤ ਜਾ ਤਫਤੀਸ਼ ਲਈ ਕੋਈ ਜੁਵੇਨਾਈਲ ਥਾਣੇ ਆਉਂਦਾ ਹੈ ਤਾਂ ਉਸਨੂੰ ਉਥੇ ਘਰ ਵਰਗਾਂ ਮਾਹੌਲ ਲੱਗੇ। ਉਨ੍ਹਾਂ ਦੱਸਿਆ ਕਿ ਥਾਣੇ 'ਚ ਤਫ਼ਤੀਸ਼ੀ ਅਫ਼ਸਰਾਂ ਦੇ ਕਮਰਿਆਂ 'ਚ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਦਿੱਤੀਆਂ ਗਈ ਹਨ ਅਤੇ ਇਕ ਰਿਕਰੀਏਸ਼ਨ ਰੂਮ ਵੀ ਤਿਆਰ ਕੀਤਾ ਗਿਆ ਹੈ ਜਿਸ 'ਚ ਯੋਗਾ ਅਤੇ ਕੈਰਮ ਬੋਰਡ ਵਰਗੀਆਂ ਖੇਡਾਂ ਖੇਡੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਥਾਣੇ 'ਚ ਲਾਇਬਰੇਰੀ ਸਥਾਪਤ ਕੀਤੀ ਗਈ ਹੈ ਅਤੇ ਥਾਣੇ ਦੇ ਮੁਲਾਜ਼ਮਾਂ ਲਈ ਨਵੇਂ ਸਿਰੇ ਤੋਂ ਮੈਸ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਥਾਣੇ ਦੀ ਤਰਜ਼ 'ਤੇ ਹੋਰਨਾਂ ਥਾਣਿਆਂ ਨੂੰ ਵੀ ਮਾਡਰਨ ਕੀਤਾ ਜਾਵੇਗਾ।

 

Tags: SSP Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD