Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਲੋਕ ਨਿਰਮਾਣ ਮੰਤਰੀ ਨੇ 23.47 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਚੁਗਿੱਟੀ-ਲੱਧੇਵਾਲੀ ਆਰਓਬੀ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ

ਸ਼ਾਹਕੋਟ ਵਿੱਚ 3.71 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਸੜਕ ਜਨਤਾ ਨੂੰ ਕੀਤੀ ਸਮਰਪਿਤ

Web Admin

Web Admin

5 Dariya News

ਜਲੰਧਰ , 29 Dec 2020

Last updated on: Dec 29, 2020, 00:00 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਚੁਗਿੱਟੀ-ਲੱਧੇਵਾਲੀ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ, ਜੋ ਕਿ 23.47 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਵਿਧਾਇਕ ਰਜਿੰਦਰ ਬੇਰੀ, ਵਿਧਾਇਕ ਸੁਸ਼ੀਲ ਰਿੰਕੂ, ਮੇਅਰ ਜਗਦੀਸ਼ ਰਾਜ ਰਾਜਾ ਦੀ ਮੌਜੂਦਗੀ ਵਿੱਚ ਮੰਤਰੀ ਵਿਜੈ ਇੰਦਰ  ਸਿੰਗਲਾ ਨੇ ਆਰਓਬੀ ਦਾ ਨੀਂਹ ਪੱਥਰ ਰੱਖਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲਗਭਗ 27 ਰੇਲਵੇ ਕਰਾਸਿੰਗ 'ਤੇ ਆਰਓਬੀ ਬਣਾਉਣ ਦੇ ਪ੍ਰੋਜੈਕਟਸ 'ਤੇ ਕੰਮ ਚੱਲ ਰਿਹਾ ਹੈ। ਇਨ੍ਹਾਂ ਪ੍ਰੋਜੈਕਟਾਂ ਨਾਲ ਜੁੜੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਚੁਗਿੱਟੀ-ਲੱਧੇਵਾਲੀ ਆਰਓਬੀ ਸਬੰਧੀ ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਿੱਧੇ ਤੌਰ 'ਤੇ ਇਕ ਲੱਖ ਤੋਂ ਜ਼ਿਆਦਾ ਲੋਕਾਂ ਨੂੰ ਲਾਭ ਮਿਲੇਗਾ, ਜੋ ਕਿ ਜਲੰਧਰ-ਪਠਾਨਕੋਟ ਤੇ ਜਲੰਧਰ-ਹੁਸ਼ਿਆਰਪੁਰ ਰੋਡ ਦੇ ਆਸ-ਪਾਸ ਰਹਿੰਦੇ ਹਨ। ਉਨ੍ਹਾਂ ਇਸ ਆਰਓਬੀ ਦਾ ਨਿਰਮਾਣ ਕਾਰਜ ਜਲਦੀ ਤੋਂ ਜਲਦੀ ਸ਼ੁਰੂ ਕਰਵਾਉਣ ਲਈ ਵਿਧਾਇਕ ਰਜਿੰਦਰ ਬੇਰੀ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਸਮੂਹ ਵਿਭਾਗਾਂ ਤੋਂ ਬੇਹੱਦ ਘੱਟ ਸਮੇਂ ਵਿੱਚ ਐਨਓਸੀ ਲੈ ਕੇ ਆਰਓਬੀ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਦੱਸਿਆ ਕਿ 12 ਮੀਟਰ ਚੌੜੇ ਇਸ ਆਰਓਬੀ ਦਾ ਕੰਮ ਲਗਭਗ 18 ਮਹੀਨੇ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ ਅਤੇ ਟੈਂਡਰ ਜਲੰਧਰ ਦੀ ਹੀ ਫਰਮ ਮੈਸਰਜ਼ ਐਸੋਸੀਏਟਿਡ ਇੰਜੀਨੀਅਰ, ਮਕਸੂਦਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਜਲੰਧਰ ਵਿੱਚ 25 ਕਰੋੜ ਰੁਪਏ ਦੀ ਲਾਗਤ ਨਾਲ 58 ਵਿਕਾਜ ਕਾਰਜ ਕਰਵਾਏ ਜਾ ਰਹੇ ਹਨ, ਜੋ ਕਿ ਚੋਣਾਂ ਤੋਂ ਪਹਿਲਾਂ ਖਤਮ ਕਰਕੇ ਪ੍ਰਾਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ। 

ਇਸ ਦੌਰਾਨ ਉਨ੍ਹਾਂ ਦੱਸਿਆ ਕਿ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਤਲਹਣ ਰੋਡ ਦਾ ਪ੍ਰਪੋਜ਼ਲ ਤਿਆਰ ਕਰ ਕੇ ਪੇਸ਼ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਇਸ ਕਾਰਜ ਨੂੰ ਵੀ ਜਲਦੀ ਸ਼ੁਰੂ ਕੀਤਾ ਜਾ ਸਕੇ।ਪੀਡਬਲਿਯੂਡੀ ਮੰਤਰੀ ਨੇ ਇਸ ਸਮਾਗਮ ਦੌਰਾਨ ਪੱਛਮੀ ਹਲਕੇ ਵਿੱਚ ਕਪੂਰਥਲਾ ਰੋਡ ਅਤੇ ਨਾਹਲਾ ਪਿੰਡ ਵਿੱਚ ਨਹਿਰ 'ਤੇ 40 ਲੱਖ ਰੁਪਏ ਨਾਲ ਪੁਲ ਬਣਾਉਣ ਦੀ ਮੰਗ ਨੂੰ ਮਨਜ਼ੂਰੀ ਦਿੰਦਿਆਂ ਕਿਹਾ ਕਿ ਜਲਦੀ ਹੀ ਇਥੇ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹਲਕੇ ਵਿੱਚ ਜਲਦੀ ਹੀ ਦੋ ਨਵੇਂ ਸਕੂਲ ਬਣਾਉਣ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਐਸਡੀਐਮ ਰਾਹੁਲ ਸਿੰਧੂ, ਕਾਂਗਰਸ ਦੇ ਕਾਂਗਰਸੀ ਆਗੂ ਲੀਡਰ ਬਲਦੇਵ ਸਿੰਘ, ਡਿਪਟੀ ਚੀਫ ਇੰਜੀਨੀਅਰ ਇੰਜ. ਹਰਜਿੰਦਰ ਸਿੰਘ ਬਾਂਸਲ, ਅਡੀਸ਼ਨਲ ਸੁਪਰੀਟੈਂਡੈਂਟ ਇੰਜੀਨੀਅਰ ਅਵਤਾਰ ਸਿੰਘ ਤੇ ਹਲਕੇ ਦੇ ਵੱਖ-ਵੱਖ ਕੌਂਸਲਰ ਮੌਜੂਦ ਸਨ।ਓਧਰ, ਹਲਕਾ ਸ਼ਾਹਕੋਟ ਵਿੱਚ 3.75 ਕਿਲੋਮੀਟਰ ਲੰਬੀ ਤੇ ਦਸ ਮੀਟਰ ਚੌੜੀ ਸੜਕ ਜੋ ਕਿ 3.71 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ, ਜਨਤਾ ਨੂੰ ਸਮਰਪਿਤ ਕੀਤੀ। ਇਸ ਸੜਕ ਦਾ ਨਿਰਮਾਣ ਕਾਰਜ ਜੁਲਾਈ ਮਹੀਨੇ ਸ਼ੁਰੂ ਕੀਤਾ ਗਿਆ ਸੀ, ਜੋ ਕਿ ਨਿਰਧਾਰਿਤ ਛੇ ਮਹੀਨੇ ਵਿੱਚ ਪੂਰਾ ਕਰ ਲਿਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਗੋਹੀਰ-ਨਕੋਦਰ-ਮਲਸੀਆਂ ਦੇ ਸ਼ਹਿਰੀ ਇਲਾਕਿਆਂ ਦੀਆਂ ਸੜਕਾਂ ਦੀ ਮੁਰੰਮਤ ਦਾ ਕਾਰਜ ਵੀ ਕੀਤਾ ਜਾ ਚੁੱਕਾ ਹੈ। ਗੋਹੀਰ ਸੜਕ ਦੀ ਮੁਰੰਮਤ 'ਤੇ 51 ਲੱਖ ਰੁਪਏ, ਨਕੋਦਰ ਦੀ ਸੜਕ  ਨੂੰ 77 ਲੱਖ ਰੁਪਏ ਅਤੇ ਮਲਸੀਆਂ ਦੀ ਸ਼ਹਿਰੀ ਸੜਕ ਦੀ ਮੁਰੰਮਤ ਲਈ 42 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਮੌਕੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ ਕਈ ਪ੍ਰਮੁਖ ਸ਼ਖਸੀਅਤਾਂ ਮੌਜੂਦ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Jalandhar , Chaudhary Santokh Singh , Rajinder Beri , Sushil Kumar Rinku

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD