Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ 'ਨੈਸ਼ਨਲ ਐਮਪਲੋਇਬਲਿਟੀ ਐਵਾਰਡ' ਨਾਲ ਸਨਮਾਨਿਤ

ਬੈਚ-2021 ਦੇ ਵਿਦਿਆਰਥੀਆਂ ਦੀਆਂ ਰਿਕਾਰਡਤੋੜ ਪਲੇਸਮੈਂਟਾਂ ਲਈ ਮਿਲਿਆ ਰਾਸ਼ਟਰ ਪੱਧਰੀ ਪੁਰਸਕਾਰ

Web Admin

Web Admin

5 Dariya News

ਘੜੂੰਆਂ , 29 Dec 2020

Last updated on: Dec 29, 2020, 00:00 IST

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੂੰ ਰੁਜ਼ਗਾਰ ਯੋਗਤਾ ਸਬੰਧੀ ਦੇਸ਼ ਦੀ ਪ੍ਰਸਿੱਧ ਮੁਲਾਂਕਣ ਅਤੇ ਸਰਟੀਫ਼ਿਕੇਸ਼ਨ ਅਦਾਰੇ ਐਸਪਾਇਰਿੰਗ ਮਾਈਂਡਜ਼ ਨੇ ਦੇਸ਼ ਦੀਆਂ ਬਿਹਤਰੀਨ ਰੁਜ਼ਗਾਰ ਯੋਗਤਾਵਾਂ ਵਾਲੀ ਸੰਸਥਾਵਾਂ 'ਚ ਸ਼ਮਾਰ ਕਰਦਿਆਂ ਦੇਸ਼ਵਿਆਪੀ ਪੱਧਰ 'ਤੇ ਕੌਮੀ ਪੁਰਸਕਾਰ ਨਾਲ ਨਿਵਾਜਿਆ ਹੈ। ਦੇਸ਼ ਦੇ ਸੱਭ ਤੋਂ ਵੱਡੇ ਇੰਪਲਾਇਬਿਲਟੀ ਟੈਸਟ 'ਐਮਕੈਟ' (ਏ.ਐਮ.ਸੀ.ਏ.ਟੀ) 'ਚ ਬੈਚ-2021 ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਦੇ ਆਧਾਰ 'ਤੇ ਚੰਡੀਗੜ੍ਹ ਯੂਨੀਵਰਸਿਟੀ ਨੂੰ ਰਾਸ਼ਟਰ ਪੱਧਰ 'ਤੇ ਚੋਟੀ ਦੇ 10 ਇੰਜੀਨੀਅਰਿੰਗ ਸੰਸਥਾਨਾਂ 'ਚ ਸ਼ਾਮਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐਸਪਾਇਰਿੰਗ ਮਾਈਂਡਜ਼ ਦੀ ਪਹਿਲੀ ਸੂਚੀ 'ਚ ਇਸ ਵਕਾਰੀ ਪੁਰਸਕਾਰ ਲਈ ਕੌਮੀ ਅਤੇ ਰਾਜ ਪੱਧਰ 'ਤੇ ਵੱਖ-ਵੱਖ ਸੰਸਥਾਵਾਂ ਦੇ ਰੋਜ਼ਗਾਰ ਯੋਗਤਾ ਸਬੰਧੀ ਪ੍ਰਦਰਸ਼ਨ ਦੇ ਆਧਾਰ 'ਤੇ 54 ਸਿੱਖਿਅਕ ਸੰਸਥਾਵਾਂ ਨੂੰ ਚੁਣਿਆ ਗਿਆ ਹੈ ਅਤੇ ਚੰਡੀਗੜ੍ਹ ਯੂਨੀਵਰਸਿਟੀ ਰਾਸ਼ਟਰੀ ਪੱਧਰ 'ਤੇ ਚੋਟੀ ਦੀਆਂ 10 ਸੰਸਥਾਵਾਂ 'ਚ ਸ਼ੁਮਾਰ ਹੋਈ ਹੈ। ਕੌਮਾਂਤਰੀ ਪੱਧਰ 'ਤੇ ਐਮਕੈਟ ਦੇ ਆਧਾਰ 'ਤੇ ਦੇਸ਼ ਅਤੇ ਰਾਜਾਂ ਦੀਆਂ ਵਿਦਿਅਕ ਸੰਸਥਾਵਾਂ ਨੂੰ ਬੈਚ-2021 ਦੇ 'ਨੈਸ਼ਨਲ ਰੁਜ਼ਗਾਰ ਯੋਗਤਾ ਐਵਾਰਡ' ਲਈ ਚੁਣਿਆ ਗਿਆ ਹੈ।ਇਸ ਸਬੰਧੀ ਐਸਪਾਇਰਿੰਗ ਮਾਈਂਡਜ਼ ਦੇ ਐਸੋਸੀਏਟ ਵਾਈਸ ਪ੍ਰੈਜ਼ੀਡੈਂਟ ਜਸਮੀਤ ਸਿੰਘ ਸੇਠੀ ਨੇ ਕਿਹਾ ਕਿ ਐਸਪਾਇਰਿੰਗ ਮਾਈਂਡਜ਼ ਵੱਲੋਂ ਦੇਸ਼ਵਿਆਪੀ ਪੱਧਰ 'ਤੇ ਭਾਰਤ ਦੀਆਂ ਵਿਦਿਅਕ ਸੰਸਥਾਵਾਂ ਦੇ ਰੁਜ਼ਗਾਰ ਪ੍ਰਬੰਧਾਂ ਬਾਰੇ ਕੀਤੇ ਵਿਸ਼ੇਸ਼ ਸਰਵੇਖਣ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦਾ ਪ੍ਰਦਰਸ਼ਨ ਬੇਮਿਸਾਲ ਪਾਇਆ ਗਿਆ ਹੈ, ਜਿਸ ਸਦਕਾ 'ਵਰਸਿਟੀ ਨੂੰ ਬਿਹਤਰੀਨ ਰੁਜ਼ਗਾਰ ਪ੍ਰਬੰਧ ਸਿਰਜਣ ਲਈ ਬੈਚ-2021 ਦੇ ਕੌਮੀ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਹ ਵਕਾਰੀ ਪੁਰਸਕਾਰ ਐਸਪਾਇਰਿੰਗ ਮਾਈਂਡਜ਼ ਵੱਲੋਂ ਸਾਲ 2012 'ਚ ਸ਼ੁਰੂ ਕੀਤਾ ਗਿਆ ਸੀ, ਜੋ ਫੈਕਲਟੀ ਜਾਂ ਸੰਸਥਾ ਦੇ ਬੁਨਿਆਦੀ ਢਾਂਚੇ ਦੇ ਆਧਾਰ 'ਤੇ ਨਹੀਂ ਬਲਕਿ ਸਿਰਫ਼ ਐਮਕੈਟ ਟੈਸਟ 'ਚ ਵਿਦਿਆਰਥੀਆਂ ਦੇ ਅਸਲ ਪ੍ਰਦਰਸ਼ਨ ਦੇ ਆਧਾਰ 'ਤੇ ਦਿੱਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਸਮੁੱਚੇ ਭਾਰਤ 'ਚ ਆਯੋਜਿਤ ਕੀਤੀ ਜਾਂਦੀ ਇਸ ਕੰਪਿਊਟਰ ਆਧਾਰਿਤ ਪ੍ਰੀਖਿਆ ਨੂੰ 700 ਤੋਂ ਵੱਧ ਬਹੁਕੌਮੀ ਕੰਪਨੀਆਂ ਵੱਲੋਂ ਮਾਨਤਾ ਪ੍ਰਦਾਨ ਕੀਤੀ ਗਈ ਹੈ ਜਦਕਿ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 20 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਐਮਕੈਟ ਦੀ ਪ੍ਰੀਖਿਆ ਸਫ਼ਲਤਾਪੂਰਵਕ ਦਿੱਤੀ ਹੈ।ਇਸ ਸਬੰਧੀ ਬੋਲਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਚੰਡੀਗੜ੍ਹ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਅਤੇ ਰੁਜ਼ਗਾਰ ਜਾਂ ਤਕਨੀਕੀ ਹੁਨਰ ਵਿਕਾਸ ਲਈ ਸ਼ਾਨਕਾਰ ਮੌਕੇ ਪ੍ਰਦਾਨ ਕਰਵਾਉਣ ਲਈ ਚੋਟੀ ਦੀਆਂ 10 ਵਿਦਿਅਕ ਸੰਸਥਾਵਾਂ 'ਚ ਸ਼ੁਮਾਰ ਕੀਤੀ ਗਈ ਹੈ ਅਤੇ ਐਸਪਾਇਰਿੰਗ ਮਾਈਂਡਜ਼ ਵੱਲੋਂ 'ਵਰਸਿਟੀ ਨੂੰ ਸਾਲ 2016, 2017 ਅਤੇ 2018 ਦੌਰਾਨ ਵੀ ਨੈਸ਼ਨਲ ਰੁਜ਼ਗਾਰ ਯੋਗਤਾ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਬੈਚ-2020 ਲਈ ਦੇਸ਼-ਵਿਦੇਸ਼ ਦੀਆਂ ਚੋਟੀ ਦੀਆਂ 691 ਕੰਪਨੀਆਂ ਵੱਲੋਂ 6617 ਵਿਦਿਆਰਥੀਆਂ ਨੂੰ ਚੰਗੇ ਤਨਖਾਹ ਪੈਕੇਜ਼ 'ਤੇ ਨੌਕਰੀ ਲਈ ਚੁਣਿਆ ਗਿਆ, ਜਿਸ ਤੋਂ ਭਲੀਭਾਂਤ ਸਿੱਧ ਹੁੰਦਾ ਹੈ ਕਿ 'ਵਰਸਿਟੀ ਆਪਣੇ ਵਿਦਿਆਰਥੀਆਂ ਨੂੰ ਪੂਰੀ ਤਰ੍ਹਾਂ ਇੰਡਸਟਰੀ ਦੀਆਂ ਮੰਗਾਂ ਅਤੇ ਪੱਧਰ ਦੇ ਮੁਤਾਬਕ ਤਿਆਰ ਕਰਨ 'ਚ ਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਿਖਲਾਈ ਪ੍ਰੋਗਰਾਮਾਂ ਜ਼ਰੀਏ 'ਵਰਸਿਟੀ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਕਤੀਆਂ ਅਤੇ ਕਮਜ਼ੋਰੀਆਂ ਬਾਰੇ ਸਹੀ ਅਤੇ ਵਿਸਥਾਰਪੂਰਣ ਮਾਰਗ ਦਰਸ਼ਨ ਪ੍ਰਦਾਨ ਕਰਦੀ ਹੈ, ਜਿਸ ਨਾਲ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਹੁਨਰ ਦੇ ਪਾੜੇ ਦੇ ਵਿਸ਼ਲੇਸ਼ਣ ਦੇ ਨਾਲ ਨਾਲ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਨੌਕਰੀਆਂ ਦੀ ਲੋੜੀਂਦੀ ਯੋਗਤਾ ਸਮਝ ਆਉਂਦੀ ਹੈ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu. CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD