Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐੱਸ.ਐੱਸ.ਪੀ. ਬਟਾਲਾ ਵੱਲੋਂ ਮਹਿਲਾ ਹੈਲਪ ਡੈਸਕ ਦਾ ਉਦਘਾਟਨ

ਪੁਲਿਸ ਜ਼ਿਲ੍ਹਾ ਬਟਾਲਾ ਵਿੱਚ 26 ਮਹਿਲਾ ਕਰਮਚਾਰਨਾਂ ਨੂੰ ਪੰਜਾਬ ਪੁਲਿਸ ਮਹਿਲਾ ਮਿੱਤਰ ਵਜੋਂ ਤਾਇਨਾਤ ਕੀਤਾ

Web Admin

Web Admin

5 Dariya News

ਬਟਾਲਾ , 29 Dec 2020

Last updated on: Dec 29, 2020, 00:00 IST

ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਅੱਜ ਜ਼ਿਲ੍ਹਾ ਪੁਲਿਸ ਸਾਂਝ ਕੇਂਦਰ ਵਿਖੇ ਵਿਸ਼ੇਸ਼ ਤੌਰ ’ਤੇ ਸਥਾਪਤ ਕੀਤੇ ਗਏ ਮਹਿਲਾ ਹੈਲਪ ਡੈਸਕ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ. ਹੈੱਡ ਕੁਆਟਰ ਸ. ਗੁਰਪ੍ਰੀਤ ਸਿੰਘ ਗਿੱਲ, ਡੀ.ਐੱਸ.ਪੀ. ਪਰਵਿੰਦਰ ਕੌਰ ਅਤੇ ਸਾਂਝ ਕੇਂਦਰ ਦਾ ਸਟਾਫ ਵੀ ਹਾਜ਼ਰ ਸੀ।ਮਹਿਲਾ ਹੈਲਪ ਡੈਸਕ ਦਾ ਉਦਘਾਟਨ ਕਰਦਿਆਂ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਉੱਪਰ ਹੁੰਦੇ ਜੁਲਮਾਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰ ਅਤੇ ਹਰ ਥਾਣੇ ਵਿੱਚ ਮਹਿਲਾ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ ਜਿਥੇ ਮਹਿਲਾ ਪੁਲਿਸ ਕਰਮਚਾਰਨਾਂ ਵੱਲੋਂ ਔਰਤਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਤੁਰੰਤ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿੱਚ 26 ਮਹਿਲਾ ਪੁਲਿਸ ਕਰਮਚਾਰਨਾਂ ਨੂੰ ‘ਪੰਜਾਬ ਪੁਲਿਸ ਮਹਿਲਾ ਮਿੱਤਰ’ ਵਜੋਂ ਨਿਯੁਕਤ ਕੀਤਾ ਗਿਆ ਹੈ। ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਔਰਤਾਂ ਖਿਲਾਫ ਹੁੰਦੇ ਜੁਲਮਾਂ ਨੂੰ ਰੋਕਣ ਲਈ ਬਟਾਲਾ ਪੁਲਿਸ ਵਚਨਬੱਧ ਹੈ ਅਤੇ ਔਰਤਾਂ ਖਿਲਾਫ ਹੁੰਦੇ ਜੁਲਮਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਔਰਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਤੇ ਮੁਸ਼ਕਲਾਂ ਸੁਣਨ ਲਈ ਹਰ ਥਾਣੇ ਵਿੱਚ ਮਹਿਲਾ ਪੁਲਿਸ ਕਰਮਚਾਰਨਾਂ ਨੂੰ ਲਗਾਇਆ ਗਿਆ ਹੈ ਅਤੇ ਔਰਤਾਂ ਉਨ੍ਹਾਂ ਨੂੰ ਆਪਣਾ ਸਮਝ ਕੇ ਹਰ ਦੁੱਖ ਤਕਲੀਫ ਦੱਸ ਸਕਦੀਆਂ ਹਨ।ਇਸ ਮੌਕੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਬਟਾਲਾ ਸ਼ਹਿਰ ਦੇ ਗਰੀਬ ਤੇ ਲੋੜਵੰਦ ਬੱਚਿਆਂ ਅਤੇ ਵਿਅਕਤੀਆਂ ਨੂੰ ਕੋਟੀਆਂ, ਸਵੈਟਰ ਅਤੇ ਬੂਟ ਜੁਰਾਬਾਂ ਵੀ ਵੰਡੀਆਂ। ਉਨ੍ਹਾਂ ਕਿਹਾ ਕਿ ਕਟਾਕੇ ਦੀ ਠੰਡ ਵਿੱਚ ਸਾਨੂੰ ਲੋੜਵੰਦਾਂ ਦੀ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਸੇਵਾ ਅਤੇ ਅਮਨ-ਕਾਨੂੰਨ ਦੀ ਬਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

Tags: SSP Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD