Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਅੱਜ ਕੋਵਿਡ-19 ਵੈਕਸੀਨ ਦਾ ਡ੍ਰਾਈ ਰਨ ਸਫਲਤਾਪੂਰਵਕ ਮੁਕੰਮਲ

ਪਹਿਲੇ ਦੌਰ 'ਚ 30 ਹਜ਼ਾਰ ਤੋਂ ਵੱਧ ਸਿਹਤ ਕਰਮਚਾਰੀਆਂ ਨੂੰ ਦਿੱਤੀ ਜਾਵੇਗੀ ਵੈਕਸੀਨ - ਡਿਪਟੀ ਕਮਿਸ਼ਨਰ

Web Admin

Web Admin

5 Dariya News

ਲੁਧਿਆਣਾ , 29 Dec 2020

Last updated on: Dec 29, 2020, 00:00 IST

ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋ ਅੱਜ ਕੋਵਿਡ-19 ਵੈਕਸੀਨ ਸਬੰਧੀ ਚਲਾਈ ਗਈ ਡ੍ਰਾਈ ਰਨ ਅੱਜ ਸਫਲਤਾਪੂਰਵਕ ਮੁਕੰਮਲ ਹੋ ਗਈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਡ੍ਰਾਈ ਰਨ ਨੂੰ ਸਫਲਤਾਪੂਰਵਕ ਜ਼ਿਲ੍ਹੇ ਵਿੱਚ 7 ਥਾਵਾਂ, ਜਿਸ ਵਿੱਚ ਸਿਵਲ ਹਸਪਤਾਲ ਲੁਧਿਆਣਾ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਤੋਂ ਇਲਾਵਾ ਸਬ ਡਵੀਜ਼ਨਾਂ ਵਿੱਚ ਰਾਏਕੋਟ, ਜਗਰਾਉਂ, ਮਾਛੀਵਾੜਾ, ਖੰਨਾ ਅਤੇ ਪਾਇਲ ਵਿਖੇ ਸਫਲਤਾਪੂਰਵਕ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਟ੍ਰਾਇਲ ਦੇ ਅਧਾਰ 'ਤੇ, ਹਰੇਕ ਸਥਾਨ 'ਤੇ 25 ਹੈਲਥਕੇਅਰ ਵਰਕਰਾਂ, ਜਿਨ੍ਹਾਂ ਨੇ ਸਰਕਾਰੀ ਪੋਰਟਲ 'ਤੇ ਆਪਣਾ ਨਾਮ ਦਰਜ ਕਰਵਾਇਆ ਸੀ, ਨੂੰ 7 ਸਥਾਨਾਂ 'ਤੇ ਬੁਲਾਇਆ ਗਿਆ ਸੀ।ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਲਈ, ਸੂਬੇ ਭਰ ਵਿੱਚੋ਼ 2 ਜ਼ਿਲ੍ਹਿਆਂ, ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਕੋਵਿਡ-19 ਵੈਕਸੀਨੇਸ਼ਨ ਦੇ ਡ੍ਰਾਈ ਰਨ ਲਈ ਚੁਣਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਿਹਤ ਪ੍ਰਣਾਲੀ ਵਿਚ ਕੋਵਿਡ-19 ਵੈਕਸੀਨੇਸ਼ਨ ਲਈ ਕੀਤੀ ਗਈ ਤਿਆਰੀ ਦੀ ਜਾਂਚ ਕਰਨਾ ਸੀ। ਉਨ੍ਹਾਂ ਕਿਹਾ ਕਿ ਡ੍ਰਾਈ ਰਨ ਕੋਵੀਡ-19 ਵੈਕਸੀਨੇਸ਼ਨ ਪ੍ਰਕਿਰਿਆ ਤਹਿਤ ਲਾਭਪਾਤਰੀਆਂ ਦੇ ਟੀਕਾਕਰਣ ਲਈ ਸਫਲਤਾਪੂਰਵਕ ਪਛਾਣ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਲੁਧਿਆਣਾ ਦੇ 30,000 ਤੋਂ ਵੱਧ ਸਿਹਤ ਕਰਮਚਾਰੀ (ਸਰਕਾਰੀ ਅਤੇ ਨਿੱਜੀ ਦੋਵੇਂ), ਜਿਨ੍ਹਾਂ ਨੇ ਸਰਕਾਰੀ ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕੀਤਾ ਹੈ, ਨੂੰ ਕੋਵਿਡ-19 ਵੈਕਸੀਨ ਦਿੱਤੀ ਜਾਵੇਗੀ। ਇਸ ਤੋਂ ਬਾਅਦ ਆਂਗਨਵਾੜੀ ਵਰਕਰ, 50 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀ, ਬਿਮਾਰੀ ਤੋਂ ਪੀੜਤ 50 ਸਾਲ ਤੋਂ ਘੱਟ ਉਮਰ ਦੇ ਲੋਕ ਅਤੇ ਹੋਰ ਲੋਕ ਸ਼ਾਮਲ ਹਨ।ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਵੈਕਸੀਨ ਫਿਲਹਾਲ ਦੁਕਾਨਾਂ ਤੋਂ ਨਹੀਂ ਮਿਲੇਗਾ ਅਤੇ ਸਿਰਫ ਓਹੀ ਵਿਅਕਤੀ ਜ਼ਿਨ੍ਹਾਂ ਵੱਲੋਂ ਆਪਣੇ ਆਪ ਨੂੰ ਸਰਕਾਰੀ ਪੋਰਟਲ 'ਤੇ ਰਜਿਸਟਰਡ ਕਰਵਾਇਆ ਹੋਇਆ ਹੈ ਹੀ ਇਸ ਵੈਕਸੀਨ ਨੂੰ ਲੈ ਸਕਣਗੇ।ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਡਰਾਈ ਰਨ ਨੂੰ ਚਾਰ ਰਾਜਾਂ ਜਿਸ ਵਿੱਚ ਚਲਾਇਆ ਗਿਆ ਜਿਸ ਵਿੱਚ ਪੰਜਾਬ, ਆਂਧਰਾ ਪ੍ਰਦੇਸ਼, ਅਸਾਮ ਅਤੇ ਗੁਜਰਾਤ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਭਾਈਵਾਲ, ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ (ਯ.ਐਨ.ਡੀ.ਪੀ.) ਅਤੇ ਵਿਸ਼ਵ ਸਿਹਤ ਸੰਗਠਨ (ਡਬਲਯੂਐਚ.ਓ.) ਇਸ ਡ੍ਰਾਈ ਰਨ ਵਿੱਚ ਸਹਿਯੋਗ ਕੀਤਾ।ਡ੍ਰਾਈ ਰਨ ਦੇ ਮੁਕੰਮਲ ਹੋਣ ਤੋਂ ਬਾਅਦ, ਡਿਪਟੀ ਕਮਿਸ਼ਨਰ ਵੱਲੋਂ ਸਥਾਨਕ ਬਚਤ ਭਵਨ ਵਿਖੇ ਵੀ ਇਸ ਸੰਬੰਧੀ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਥੇ ਉਨ੍ਹਾਂ ਜ਼ਿਲ੍ਹਾ ਲੁਧਿਆਣਾ ਵਿਚ ਕੋਵਿਡ-19 ਵੈਕਸੀਨ ਦੀ ਡ੍ਰਾਈ ਰਨ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਸਬੰਧਤ ਅਧਿਕਾਰੀਆਂ ਦਾ ਧੰਨਵਾਦ ਕੀਤਾ।

 

Tags: DC Ludhiana , Varinder Sharma , Varinder Kumar Sharma , Ludhiana , Deputy Commissioner Ludhiana , COVAXIN , COVISHIELD , Covid-19 Vaccine , Covid-19 Vaccine in India

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD