ਕੈਬਨਿਟ ਮੰਤਰੀ ਓ ਪੀ ਸੋਨੀ ਵੱਲੋਂ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 57 ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨਾਂ ਡੈਮ ਗੰਜ ਸਥਿਤ ਬਾਬਾ ਬੇਰੀ ਵਾਲਾ ਦੇ ਦਰਬਾਰ ਪਹੁੰਚ ਕੇ ਮੱਥਾ ਟੇਕਿਆ ਅਤੇ ਇਥੋਂ ਦੀ ਧਰਮਸ਼ਾਲਾ ਕਮੇਟੀ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਵੀ ਦਿੱਤਾ। ਉਨਾਂ ਕਿਹਾ ਕਿ ਧਰਮਸ਼ਾਲਾ ਦਾ ਕੰਮ ਪੂਰਾ ਕਰਵਾਉਣ ਲਈ ਇਹ ਸਹਾਇਤਾ ਦਿੱਤੀ ਗਈ ਹੈ ਅਤੇ ਲੋੜ ਪਈ ਤਾਂ ਹੋਰ ਪੈਸਾ ਵੀ ਦਿੱਤਾ ਜਾਵੇਗਾ। ਇਸ ਮੌਕੇ ਸ੍ਰੀ ਸਰਬਜੀਤ ਸਿੰਘ ਲਾਟੀ, ਸ੍ਰੀ ਗੁਰਦੇਵ ਸਿੰਘ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਸੁਨੀਲ ਕੁਮਾਰ ਕਾਉਂਟੀ, ਸ੍ਰੀ ਸੁਰਿੰਦਰ ਕੁਮਾਰ, ਸ੍ਰੀ ਅਮਿਤ ਕੁਮਾਰ, ਸ੍ਰੀ ਸੱਤੂ ਪਹਿਲਵਾਨ, ਸ੍ਰੀ ਜੀਨੂੰ ਅਰੋੜਾ, ਮਾਸਟਰ ਦਵਿੰਦਰ, ਸ੍ਰੀ ਰਾਕੇਸ਼ ਸਹਿਦੇਵ, ਸ੍ਰੀ ਚੇਤਨ ਸਹਿਦੇਵ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।