Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

1971 ਜੰਗ ਦੇ ਵੀਰ ਸੈਨਿਕਾਂ ਅਤੇ ਵੀਰ ਨਾਰੀਆਂ ਦਾ ਕੀਤਾ ਗਿਆ ਸਨਮਾਨ

Web Admin

Web Admin

5 Dariya News

ਪਟਿਆਲਾ , 29 Dec 2020

Last updated on: Dec 29, 2020, 00:00 IST

ਭਾਰਤ-ਪਾਕਿਸਤਾਨ ਵਿਚਾਲੇ 1971 ਜੰਗ ਦੇ 50 ਸਾਲ ਪੂਰੇ ਹੋਣ 'ਤੇ 'ਸਵਰਨ ਵਿਜੈ ਵਰਸ਼' ਦੇ ਰੂਪ 'ਚ ਮਨਾਉਂਦਿਆਂ ਅੱਜ ਏਰਾਵਤ ਡਵੀਜ਼ਨ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਜਨਰਲ ਆਫ਼ੀਸਰ ਕਮਾਂਡਿੰਗ ਵੱਲੋਂ ਪਟਿਆਲਾ ਤੇ ਇਸ ਦੇ ਨਾਲ ਲੱਗਦੇ ਖੇਤਰਾਂ ਦੇ 1971 ਭਾਰਤ-ਪਾਕਿਸਤਾਨ ਜੰਗ ਨਾਲ ਜੁੜੇ 70 ਸੈਨਿਕਾਂ ਅਤੇ 25 ਵੀਰ ਨਾਰੀਆਂ ਦਾ 'ਯਾਦਵਿੰਦਰ ਆਫ਼ੀਸਰ ਇੰਸਟੀਚਿਊਟ' ਪਟਿਆਲਾ ਵਿਖੇ ਸਨਮਾਨ ਕੀਤਾ ਗਿਆ।ਇਸ ਮੌਕੇ ਵਿਜੈ ਮਸ਼ਾਲ ਸਕੂਲੀ ਵਿਦਿਆਰਥੀਆਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਫੁੱਲ ਦੀ ਵਰਖਾ ਕਰਕੇ ਅਤੇ 'ਭਾਰਤ ਮਾਂ ਕੀ ਜੈ' ਦੇ ਜੈਕਾਰੇ ਨਾਲ ਏਰਾਵਤ ਡਿਵੀਜ਼ਨ ਦੇ ਮੁੱਖ ਦਫ਼ਤਰ ਤੋਂ ਯਾਦਵਿੰਦਰ ਆਫ਼ੀਸਰ ਇੰਸਟੀਚਿਊਟ ਵਿਖੇ ਲਿਆਂਦਾ ਗਿਆ ਅਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਸਮਾਗਮ ਦੌਰਾਨ ਕੇਂਦਰੀ ਵਿਦਿਆਲਿਆ-1 ਅਤੇ ਆਰਮੀ ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਸਮਾਰੋਹ ਦੌਰਾਨ ਸੈਨਾ ਬੈਂਡ ਦੀ ਪ੍ਰਸਤੁਤੀ ਨੇ ਸਭ ਵਿੱਚ ਨਵਾਂ ਜੋਸ਼ ਭਰਿਆ। 1971 ਦੀ ਜੰਗ ਦੀ ਜਿੱਤ ਦੇ 50 ਸਾਲ ਪੂਰੇ ਹੋਣ 'ਤੇ ਸਮਾਰੋਹ ਦੌਰਾਨ ਹਾਜ਼ਰ ਵੈਟਰਨ ਸੈਨਿਕਾਂ ਅਤੇ ਵੀਰ ਨਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਕੀਤਾ ਗਿਆ।ਸਮਾਰੋਹ 'ਚ 1971 ਜੰਗ ਦੌਰਾਨ ਵੀਰਤਾ ਲਈ ਸਨਮਾਨਤ ਸੈਨਿਕਾਂ ਅਤੇ ਭਾਰਤੀ ਹਥਿਆਰਬੰਦ ਸੈਨਾ ਦੀਆਂ ਤਿੰਨੋਂ ਸੈਨਾਵਾਂ ਦੇ ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਇਸ ਮੌਕੇ ਸੰਬੋਧਨ ਕਰਦਿਆ ਏਰਾਵਤ ਡਿਵੀਜ਼ਨ ਦੇ ਜਨਰਲ ਆਫ਼ੀਸਰ ਕਮਾਂਡਿੰਗ ਨੇ ਉਨ੍ਹਾਂ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਦੇਸ਼ ਲਈ ਆਪਣਾ ਬਲੀਦਾਨ ਦਿੱਤਾ ਅਤੇ ਨਾਲ ਹੀ ਹਾਜ਼ਰ ਵੀਰ ਸੈਨਿਕਾਂ ਨੂੰ ਉਨ੍ਹਾਂ ਵੱਲੋਂ ਦਿਖਾਈ ਵੀਰਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਸੈਨਾ ਆਪਣੇ ਬਹਾਦਰੀ ਦੀ ਪਰੰਪਰਾ ਨਾਲ ਇਸ ਤਰ੍ਹਾਂ ਅੱਗੇ ਵਧਦੀ ਰਹੇਗੀ ਅਤੇ ਦੇਸ਼ ਦੀ ਰੱਖਿਆ ਅਤੇ ਦੇਸ਼ ਦੇ ਵਿਰੋਧੀਆਂ ਨਾਲ ਟਾਕਰਾ ਕਰਨ ਲਈ ਹਮੇਸ਼ਾ ਤਿਆਰ ਹੈ।ਇਸ ਉਪਰੰਤ ਵਿਜੈ ਮਸ਼ਾਲ ਨੂੰ ਏਰਾਵਤ ਡਵੀਜ਼ਨ ਦੇ ਜਨਰਲ ਆਫ਼ੀਸਰ ਕਮਾਂਡਿੰਗ ਵੱਲੋਂ ਨਾਭਾ ਮਿਲਟਰੀ ਸਟੇਸ਼ਨ ਦੀ ਟੁਕੜੀ ਨੂੰ ਸੌਂਪ ਦਿੱਤੀ ਗਿਆ ਅਤੇ ਹੁਣ ਅਜਿਹੇ ਸਮਾਗਮ ਉਨ੍ਹਾਂ ਵੱਲੋਂ ਵੀ ਆਯੋਜਿਤ ਕੀਤੇ ਜਾਣਗੇ।

 

Tags: Military

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD