Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

"ਸਾਬਕਾ ਸੀਨੀਅਰ ਆਈ ਏ ਐਸ ਅਫਸਰਾਂ ਤਿਲਕ ਰਾਜ ਸਾਰੰਗਲ ਅਤੇ ਗੁਰਪਾਲ ਸਿੰਘ ਭੱਟੀ ਨੇ ਧਰਨੇ ਵਿਚ ਸ਼ਾਮਿਲ ਹੋਏ"

ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਤੀਸਰੇ ਵੀ ਜਾਰੀ

Web Admin

Web Admin

5 Dariya News

ਚੰਡੀਗੜ੍ਹ , 30 Dec 2020

Last updated on: Dec 30, 2020, 00:00 IST

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਤੇ ਦਲਿਤ ਸੰਘਰਸ਼ ਮੋਰਚਾ ਵੱਲੋਂ ਸੈਕਟਰ 25 ਰੈਲੀ ਗਰਾਊਂਡ ਚੰਡੀਗੜ੍ਹ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨੂੰ ਵਜ਼ੀਫਾ ਰਾਸ਼ੀ ਜਾਰੀ ਨਾ ਕਰਕੇ 3 ਲੱਖ ਤੋਂ ਵੱਧ ਵਿਦਿਆਰਥੀਆਂ ਦਾ ਭਵਿੱਖ ਨਾਲ ਖਿਲਵਾੜ ਕਰਨ ਅਤੇ 7 ਲੱਖ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਸਰਟੀਫਿਕੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਵਲੋਂ ਫੇਸਬੁੱਕ ਲਾਈਵ ਪ੍ਰੋਗਰਾਮ ਵਿਚ ਅਪੀਲ ਕਰਨ ਦੇ ਬਾਵਜੂਦ ਜਾਰੀ ਨਹੀਂ ਕਰਨ ਦੇ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ ਤੀਸਰੇ ਵੀ ਜਾਰੀ ਹੈ ਇਸ ਮੌਕੇ ਵਿਸੇਸ਼ ਤੌਰ ਉੱਤੇ ਸਾਬਕਾ ਸੀਨੀਅਰ ਆਈ ਏ ਐਸ ਅਫਸਰਾਂ ਤਿਲਕ ਰਾਜ ਸਾਰੰਗਲ ਅਤੇ ਗੁਰਪਾਲ ਸਿੰਘ ਭੱਟੀ ਨੇ ਧਰਨੇ ਵਿਚ ਸ਼ਾਮਿਲ ਹੋਕੇ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਅਸੀਂ ਜੋ ਜੱਥੇਬੰਦੀਆਂ ਨੇ ਸੰਘਰਸ਼ ਨੂੰ ਅਰੰਭਿਆ ਹੋਇਆ ਹੈ ਅਸੀਂ ਉਸ ਦਾ ਸਮਰਥਨ ਕਰਦੇ ਹਾਂ ਅਤੇ ਹੋਰਨਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨਾਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਲੋੜਵੰਦਾਂ ਨਾਲ ਜੋ ਧੱਕਾ ਅਤੇ ਬੇਇਨਸਾਫ਼ੀ ਹੋ ਰਹੀ ਹੈ।ਧਰਨੇ ਵਿਚ ਸ਼ਾਮਿਲ ਹੋਣ ਉਪਰੰਤ ਨੈਸ਼ਨਲ ਸ਼ਡਿਊਲਡ ਕਾਸਟਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਅਸੀਂ ਇਨ੍ਹਾਂ ਅਫਸਰਾਂ ਦਾ ਧਰਨੇ ਵਿੱਚ ਸ਼ਾਮਿਲ ਹੋਣ ਨਾਲ ਸਮਾਜ ਦਾ ਹੌਸਲਾ ਵਧੇਗਾ ਅਤੇ ਸੰਘਰਸ਼ ਨੂੰ ਹੋਰ ਤਾਕਤ ਮਿਲੇਗੀ।ਧਰਨੇ ਵਿਚ ਸ਼ਾਮਿਲ ਆਗੂਆਂ ਰਾਜੇਸ਼ ਬਾਘਾ ਸਾਬਕਾ ਚੈਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ, ਦਲੀਪ ਸਿੰਘ ਬੂਚੜੇ,ਕ੍ਰਿਪਾਲ ਸਿੰਘ,ਜਸਵਿੰਦਰ ਸਿੰਘ ਰਾਂਹੀ, ਗੁਰਸੇਵਕ ਸਿੰਘ ਮੈਣਮਾਜਰੀ, ਜਸਪਾਲ ਸਿੰਘ,ਰਾਜੀ ਅਤਾਲਾ,ਜਗਸੀਰ ਸਿੰਘ ਆਦ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਲੱਖਾਂ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚ ਸਿੱਖਿਆ ਪ੍ਰਾਪਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਇਹ ਨੀਤੀ ਬਣਾਈ ਗਈ, ਪਰ ਪੰਜਾਬ ਵਿੱਚ ਕਾਲਜ ਅਤੇ ਯੂਨੀਵਰਸਿਟੀਆਂ ਦੀ ਪ੍ਰਬੰਧਕੀ ਕਮੇਟੀਆਂ ਨੇ ਆਪਣੇ ਸੁਆਰਥ ਲਈ ਭ੍ਰਿਸ਼ਟਾਚਾਰ ਦਾ ਅੱਡਾ ਬਣਾ ਦਿੱਤਾ ਜਿਸ ਵਿਚ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲੋਂ ਨਾਲ ਸਿਆਸੀ ਨੇਤਾਵਾਂ ਦੀ ਮਿਲੀ ਭੁਗਤ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਆਖਰੀ ਸਾਹਾਂ ਤੇ ਲਿਆ ਖੜ੍ਹਾ ਕਰ ਦਿੱਤਾ ਹੈ। ਲੱਖਾਂ ਗਰੀਬ ਵਿਦਿਆਰਥੀਆਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਇਨ੍ਹਾਂ ਦਾ ਮਾਨਸਿਕ ਤਨਾਅ ਤੇ ਸ਼ੋਸ਼ਣ ਕਰਨ ਅਤੇ ਵਿੱਦਿਆ ਤੋਂ ਵਾਂਝੇ ਕਰਨ ਲਈ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਕੈਪਟਨ ਸਰਕਾਰ ਗਿਣੀਮਿੱਥੀ ਸ਼ਾਜਿਸ਼ ਤਹਿਤ ਸਿਲਸਿਲਾ ਦੀ ਸ਼ੁਰੂਆਤ ਕਰ ਦਿੱਤਾ ਹੈ। ਕੈਪਟਨ ਸਰਕਾਰ ਦਲਿਤ ਵਿਰੋਧੀ ਹੈ। ਅਸੀਂ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕੀਤੇ ਜਾਣ ਅਤੇ ਇਸ ਦੀ ਸੀਬੀਆਈ ਜਾਂਚ ਕਰਵਾਈ ਜਾਣੀ ਚਾਹੀਦੀ ਹੈ |ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਨੂੰ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਸੰਸਥਾਵਾਂ ਨੇ ਸਾਲ 2020-2021ਦੇ ਵਿੱਦਿਅਕ ਸੈਸ਼ਨ ਵਿਚ ਦਾਖਲਾ ਦੇਣ ਤੋਂ ਇਨਕਾਰਕਰ ਦਿੱਤਾ ਹੈ। ਲੱਖਾਂ ਵਿਦਿਆਰਥੀਆਂ ਦੇ ਜਬਰਦਸਤੀ ਸਰਟੀਫਿਕੇਟ ਅਤੇ ਡਿਗਰੀਆਂ ਨੂੰ ਦੇਣ ਤੋਂ ਕੋਰੀ ਨਾ ਕਰ ਦਿੱਤੀ ਹੈ। 

 

Tags: Rajesh Bagha , Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD