Friday, 19 April 2024

 

 

ਖ਼ਾਸ ਖਬਰਾਂ ਜ਼ਿਲ੍ਹਾ ਬਰਨਾਲਾ ‘ਚ 40 ਥਾਵਾਂ ਉੱਤੇ ਸਰਫੇਸ ਫੀਡਰ ਦਾ ਇਸਤਮਾਲ ਕਰਦਿਆਂ ਲਗਾਈ ਗਈ ਕਣਕ, ਡਿਪਟੀ ਕਮਿਸ਼ਨਰ 'ਸੇਫ਼ ਸਕੂਲ ਵਾਹਨ ਪਾਲਿਸੀ' ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈਕੇ ਕਿਸੇ ਵੀ ਪੱਧਰ ਉਤੇ ਸਮਝੌਤਾ ਨਹੀਂ: ਡਿਪਟੀ ਕਮਿਸ਼ਨਰ ਫਾਇਰ ਸੇਫ਼ਟੀ ਸਬੰਧੀ ਜਾਣਕਾਰੀ ਹੋਣਾ ਅਤੀ ਜਰੂਰੀ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ NSS PEC ਨੇ PGIMER ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਡੀਸੀ ਵਿਨੀਤ ਕੁਮਾਰ ਦੀ ਹਾਜ਼ਰੀ ਵਿੱਚ ਹਸਤਾਖਰ ਮੁਹਿੰਮ ਦੀ ਹੋਈ ਸ਼ੁਰੂਆਤ ਸਿਵਲ ਸਰਜਨ ਨੇ ਹੀਟ ਐਡਵਾਈਜ਼ਰੀ ਸਬੰਧੀ ਮੀਟਿੰਗ ਕੀਤੀ ਪਰਾਲੀ ਸਾੜੇ ਬਿਨਾਂ ‘ਸਰਫੇਸ ਸੀਡਰ’ ਨਾਲ ਬੀਜੀ ਕਣਕ ਦੇ ਖੇਤ ਦਾ ਮੌਕਾ ਵੇਖਣ ਪੁੱਜੇ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਖਾਸਾ ਸ਼ਰਾਬ ਫੈਕਟਰੀ ਦੀ ਅਚਨਚੇਤ ਚੈਕਿੰਗ ਡਿਪਟੀ ਕਮਿਸ਼ਨਰ ਨੇ ਭਗਤਾਂਵਾਲਾ ਮੰਡੀ ਵਿਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਬਾਇਓਮੈਡ ਲੈਬ ਸਾਇੰਸ ਦਿਵਸ ਸਬੰਧੀ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਮਹਿਕਮੇ ਦੇ ਕੰਮ ਕਾਜ ਦੀ ਮਹੀਨਾਵਾਰ ਸਮੀਖਿਆ ਲਈ ਬੈਠਕ ਨਰਮੇ ਦੀ ਫਸਲ ਦੀ ਪੁਨਰ ਸੁਰਜੀਤੀ ਲਈ ਉਪਰਾਲੇ ਕਰਨ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕੀ ਕਣਕ ਹੀ ਲਿਆਉਣ ਦੀ ਅਪੀਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਆਰੰਭ ਹੋਏ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵੀਡੀਓ ਹੈਲਪਲਾਈਨ ਨੰਬਰ 83605-83697 ਜਾਰੀ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ‘ਸੇਫ ਸਕੂਲ ਵਾਹਨ ਪਾਲਿਸੀ’- ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਸਕੂਲ ਬੱਸਾਂ ਦਾ ਹੋਇਆ ਚਲਾਨ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਤਹਿਤ ਸਬ ਡਵੀਜਨ ਤਪਾ ਦੇ ਸਕੂਲਾਂ ਦੀਆਂ ਵੈਨਾਂ/ਬੱਸਾਂ ਦੀ ਕੀਤੀ ਗਈ ਚੈਕਿੰਗ ਐਲਪੀਯੂ ਦੇ ਸਾਲਾਨਾ 'ਵਨ ਇੰਡੀਆ-2024' ਕਲਚਰਲ ਫੈਸਟ 'ਚ ਭਾਰਤੀ ਸੱਭਿਆਚਾਰ ਦਾ ਸ਼ਾਨਦਾਰ ਪ੍ਰਦਰਸ਼ਨ

 

ਸਰਹੱਦ ਪਾਰਲੇ ਅਤਿਵਾਦ ਨੂੰ ਠੱਲਣ ਲਈ ਮੁੱਖ ਮੰਤਰੀ ਦੀ ਅਗਵਾਈ ’ਚ ਸਥਾਪਤ ਹੋਵੇਗਾ ਐਸ.ਪੀ.ਵੀ.

ਸਰਹੱਦ ਪਾਰਲੇ ਅਤਿਵਾਦ ਨੂੰ ਠੱਲਣ ਲਈ ਮੁੱਖ ਮੰਤਰੀ ਦੀ ਅਗਵਾਈ ’ਚ ਸਥਾਪਤ ਹੋਵੇਗਾ ਐਸ.ਪੀ.ਵੀ.

Web Admin

Web Admin

5 Dariya News

ਚੰਡੀਗੜ੍ਹ , 30 Dec 2020

ਸਰਹੱਦੀ ਸੂਬੇ ਵਿੱਚ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਆਪਣੀ ਪੁਲਿਸ ਬਲ ਦੀ ਅਤਿਵਾਦ ਰੋਕੂ ਸਮਰੱਥਾ ਨੂੰ ਵਧਾਉਣ ਅਤੇ ਸਰਹੱਦ ਪਾਰਲੇ ਅਤਿਵਾਦ ਨੂੰ ਠੱਲਣ ਲਈ ਵਿਸ਼ੇਸ਼ ਉਦੇਸ਼ ਵਾਹਨ (ਐਸ.ਪੀ.ਵੀ.) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।ਪੰਜਾਬ ਪੁਲਿਸ ਲਈ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਪੁਨਰਗਠਨ ਦੇ ਹਿੱਸੇ ਵਜੋਂ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨਾਂ ਕੋਲ ਗ੍ਰਹਿ ਵਿਭਾਗ ਵੀ ਹੈ, ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਆਬਕਾਰੀ ਵਿਭਾਗ ਵੱਲੋਂ ਸਥਾਪਤ ਕੀਤੇ ਈ.ਟੀ.ਟੀ.ਐਸ.ਏ. ਦੀ ਤਰਜ਼ ’ਤੇ ਐਸ.ਪੀ.ਵੀ. ਸਥਾਪਤ ਕਰਨ ਦੀ ਮਨਜ਼ੂਰੀ ਦੇ ਦਿੱਤੀ। ਮੁੱਖ ਮੰਤਰੀ ਜੋ ਮੰਤਰੀ ਇੰਚਾਰਜ ਹੋਣ ਦੇ ਨਾਤੇ ਐਸ.ਵੀ.ਪੀ. ਦੇ ਚੇਅਰਮੈਨ ਹੋਣਗੇ, ਨੂੰ ਜਲਦੀ ਤੋਂ ਜਲਦੀ ਐਸ.ਪੀ.ਵੀ. ਸਥਾਪਤ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਅਧਿਕਾਰਤ ਕਰ ਦਿੱਤਾ।ਪੁਲਿਸ ਪ੍ਰਬੰਧਨ ਦੇ ਨਾਲ-ਨਾਲ ਅਪਰਾਧ ਰੋਕਣ ਅਤੇ ਪਤਾ ਲਗਾਉਣ ਵਿੱਚ ਤਕਨਾਲੋਜੀ ਦੀ ਵਧਦੀ ਮਹੱਤਤਾ ਦੇ ਮੱਦੇਨਜ਼ਰ ਇਹ ਫੈਸਲਾ ਕੀਤਾ ਗਿਆ ਕਿ ਪੁਲਿਸ ਦੀਆਂ ਲੋੜਾਂ ਅਨੁਸਾਰ ਐਸ.ਪੀ.ਵੀ. ਨੂੰ ਪੁਲਿਸ ਦੀਆਂ ਤਕਨੀਕਾਂ ਦੇ ਵੱਖ-ਵੱਖ ਮੋਹਰੀ ਖੇਤਰਾਂ ਵਿੱਚ ਮਾਹਿਰਾਂ ਅਤੇ ਸਲਾਹਕਾਰਾਂ ਦੀ ਨਿਯੁਕਤੀ ਕਰਨ ਲਈ ਲਚਕਤਾ ਦੇਣ ਦਾ ਫੈਸਲਾ ਕੀਤਾ ਗਿਆ।ਡੀ.ਜੀ.ਪੀ. ਦਿਨਕਰ ਗੁਪਤਾ ਅਨੁਸਾਰ ਐਸ.ਪੀ.ਵੀ. ਸੂਬੇ ਵਿੱਚ ਆਨਲਾਈਨ ਇੰਟੈਲੀਜੈਂਸ ਸਾਂਝਾ ਪਲੇਟਫਾਰਮ ਦੇ ਵਿਕਾਸ ਅਤੇ ਤਾਇਨਾਤੀ ਤੋਂ ਇਲਾਵਾ ਸੀਨੀਅਰ ਪੁਲਿਸ/ਸਿਵਲ ਅਧਿਕਾਰੀਆਂ ਦਾ ਸਾਂਝਾ ਸੰਚਾਰ ਨੈਟਵਰਕ ਸਥਾਪਤ ਕਰਨ ਉਤੇ ਕੰਮ ਕਰੇਗੀ। ਇਹ ਹਥਿਆਰਾਂ, ਅਸਲਾ ਲਾਇਸੈਂਸ ਧਾਰਕਾਂ, ਅਸਲਾ ਡੀਲਰਾਂ, ਵਾਹਨਾਂ, ਸ਼ੱਕੀਆਂ, ਪਾਸਪੋਰਟ ਆਦਿ ਦਾ ਡਾਟੇ ਬਾਰੇ ਸਟੇਟਗਰਿੱਡ ਸਥਾਪਤ ਕਰਨ ਉਤੇ ਵੀ ਕੰਮ ਕਰੇਗਾ।

ਇਸ ਤੋਂ ਇਲਾਵਾ ਐਸ.ਪੀ.ਵੀ. ਨੂੰ ਰੀਅਲਟਾਈਮ ਕ੍ਰਾਈਮ ਸੈਂਟਰ ਦੀ ਸਿਰਜਣਾ ਲਈ ਵਾਹਨ ਵਜੋਂ ਵਿਚਾਰਿਆ ਗਿਆ ਜਿਸ ਵਿੱਚ ਅੰਕੜੇ ਵਿਸ਼ਲੇਸ਼ਕ ਨੂੰ ਖੋਜਣਾ ਸ਼ਾਮਲ ਹੈ ਅਤੇ ਮੌਜੂਦਾ ਡਾਟਾਬੇਸ ਦਾ ਏਕੀਕਰਨ ਸ਼ਾਮਲ ਹੈ ਤਾਂ ਕਿ ਸੂਬਾ ਪੁਲਿਸ ਦੇ ਹੋਰ ਵਧੇਰੇ ਸਰਗਰਮ ਹੁੰਦੇ ਅਤੇ ਕਾਰਜਸ਼ੀਲ ਉਦੇਸ਼ਾਂ ਲਈ ਇਜਾਜ਼ਤ ਦੇਣ ਵਾਸਤੇ ਇਜਾਜ਼ਤ ਦਿੱਤੀ ਜਾ ਸਕੇ। ਇਸ  ਢੁੱਕਵੀਂ ਜਾਣਕਾਰੀ ਦੇ ਭੰਡਾਰਨ, ਖਰੜਿਆਂ ਦਾ ਮਿਲਾਨ, ਵਿਸ਼ਲੇਸ਼ਣ, ਸਾਂਝਾ ਕਰਨ ਅਤੇ  ਅੰਕੜਿਆਂ ਦੀ ਮੁੜ ਪ੍ਰਾਪਤੀ ਲਈ ਪ੍ਰਭਾਵੀ ਅਤੇ ਕਾਰਗਰ ਹੱਲ ਦਾ ਜਿੰਮਾ ਸੌਂਪਿਆ ਜਾਵੇਗਾ। ਸੂਬੇ ਦਾ ਜੀ.ਆਈ.ਐਸ. ਮੈਪਿੰਗ ਐਸ.ਪੀ.ਵੀ. ਲਈ ਇਕ ਹੋਰ ਮੁੱਖ ਏਜੰਡਾ ਹੈ।ਐਸ.ਪੀ.ਵੀ. ਦੀ ਸਥਾਪਨਾ ਦਾ ਫੈਸਲਾ ਸੂਬੇ ਵਿੱਚ ਪਾਕਿਸਤਾਨ ਆਧਾਰਿਤ ਤਾਕਤਾਂ ਵੱਲੋਂ ਅਤਿਵਾਦ ਮੁੜ ਸੁਰਜੀਤ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਜੋ ਇਸ ਸਾਲ ਹੋਈਆਂ ਗਿ੍ਰਫਤਾਰੀਆਂ ਅਤੇ ਬਰਾਮਦਗੀਆਂ ਦੀ ਘਟਨਾਵਾਂ ਤੋਂ ਦੇਖਿਆ ਜਾ ਸਕਦਾ ਹੈ। 28 ਦਸੰਬਰ ਤੱਕ ਪੰਜਾਬ ਵਿੱਚ 66 ਅਤਿਵਾਦੀ ਗਿ੍ਰਫਤਾਰ ਹੋਏ ਅਤੇ ਸਾਲ 2020 ਵਿੱਚ 12 ਗ੍ਰੋਹ ਕਾਬੂ ਕੀਤੇ ਗਏ। ਇਕ ਜਨਵਰੀ, 2020 ਤੋਂ 7 ਡਰੋਨਾ ਕਾਬੂ ਕੀਤੇ ਗਏ ਜਦੋਂ ਕਿ 21 ਹੈਂਡ ਗ੍ਰਨੇਡ, ਚਾਰ ਰਾਈਫਲਾਂ (2 ਏ.ਕੇ.46/ਏ.ਕੇ.56 ਸਮੇਤ) ਅਤੇ 28 ਰਿਵਾਲਵਰ/ਪਿਸਤੌਲ/ਮਾਊਜਰ ਬਰਾਮਦ ਕੀਤੇ ਗਏ ਹਨ।ਮੰਤਰੀ ਮੰਡਲ ਦੀ ਅੱਜ ਹੋਈ ਵਰਚੁਅਲ ਮੀਟਿੰਗ ਦੌਰਾਨ ਪੁਲਿਸ ਵਿਭਾਗ ਦੇ ਅਤਿਵਾਦ ਦਾ ਟਾਕਰਾ ਕਰਨ ਦੀ ਸਮਰੱਥਾ ਵਧਾਉਣ ਲਈ 01 ਕਮਾਂਡੋ ਬਟਾਲੀਅਨ ਦੀ ਉਮਰ ਹੱਦ ਘਟਾਉਣ ਦੀ ਪ੍ਰਵਾਨਗੀ ਦਿੱਤੀ ਹੈ ਅਤੇ ਖਾਲੀ ਅਸਾਮੀਆਂ ਆਰਮਡ ਕਾਡਰ ਵਿੱਚੋਂ ਮੌਜੂਦਾ ਮਨੁੱਖੀ ਸ਼ਕਤੀ ਦੀ ਮੁੜ ਤਾਇਨਾਤੀ ਅਤੇ ਨਵੇਂ ਭਰਤੀ ਕਾਂਸਟੇਬਲਾਂ ਰਾਹੀਂ ਭਰ ਕੇ ਉਚੇ ਸਰੀਰਕ ਮਾਪਦੰਡਾਂ ਨਾਲ ਨੌਜਵਾਨ ਅਤੇ ਸਿੱਧੇ ਭਰਤੀ ਹੋਏ ਕਾਂਸਟੇਬਲਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਅਤੇ ਇਨਾਂ ਬਟਾਲੀਅਨਾਂ ਵਿੱਚ ਸ਼ਾਮਲ ਕੀਤਾ ਜਾਵੇਗਾ।ਇਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਮੌਜੂਦਾ ਦੋ ਆਰਮਡ ਪੁਲਿਸ ਬਟਾਲੀਅਨਾਂ ਨੂੰ ਆਰਮਡ ਕਾਡਰ ਦੇ ਪ੍ਰਵਾਨਿਤ ਨਫਰੀ ਨਾਲ ਪੰਜਾਬ ਰੈਪਿਡ ਐਕਸ਼ਨ ਬਟਾਲੀਅਨਜ਼ ਵਜੋਂ ਮੁੜ ਮਨੋਨੀਤ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਇਨਾਂ ਵਿੱਚ ਖਾਲੀ ਅਸਾਮੀਆਂ ਵਿਰੁੱਧ ਨਵੇਂ ਭਰਤੀ ਹੋਏ ਕਾਂਸਟੇਬਲਾਂ ਅਤੇ ਆਰਮਡ ਪੁਲਿਸ ਵਿੱਚੋਂ ਮੌਜੂਦਾ ਮਨੁੱਖੀ ਸ਼ਕਤੀ ਦੀ ਪੁਨਰ ਤਾਇਨਾਤੀ ਰਾਹੀਂ ਭਰੀਆ ਜਾਣਗੀਆਂ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD