Wednesday, 24 April 2024

 

 

ਖ਼ਾਸ ਖਬਰਾਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ ਵਿਸ਼ਵ ਟੀਕਾਕਰਨ ਦਿਵਸ ਮੌਕੇ ਸਿਹਤ ਵਿਭਾਗ ਵਲੋ ਪੋਸਟਰ ਕੀਤੀ ਜਾਰੀ ਸਕੂਲੀ ਵਿਦਿਆਰਥੀਆਂ ਨੂੰ ਲੋਕਤੰਤਰ ਦੇ ਵੱਡੇ ਤਿਉਹਾਰ ਚੋਣਾਂ ਨਾਲ ਜੋੜਿਆ ਜਾਵੇ- ਸ਼ੌਕਤ ਅਹਿਮਦ ਪਰੇ ਭਾਜਪਾ ਉਮੀਦਵਾਰ ਸੰਜੇ ਟੰਡਨ 'ਤੇ ਮਨੀਸ਼ ਤਿਵਾੜੀ ਦੀ ਟਿੱਪਣੀ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਦਿੱਤਾ ਜਵਾਬ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਤੇ ਐੱਸ.ਐੱਸ.ਪੀ ਵਲੋਂ ਪੋਲਿੰਗ ਬੂਥਾਂ ਦੀ ਚੈਕਿੰਗ

 

ਕੈਬਨਿਟ ਵੱਲੋਂ ਮਹਿਲਾ-ਮੁਖੀ ਪਰਿਵਾਰਾਂ ਦੇ ਸਸ਼ਕਤੀਕਰਨ ਲਈ ਮਾਤਾ ਤਿ੍ਰਪਤਾ ਮਹਿਲਾ ਯੋਜਨਾ ਲਾਗੂ ਕਰਨ ਨੂੰ ਮਨਜ਼ੂਰੀ

7.96 ਲੱਖ ਮਹਿਲਾ-ਮੁਖੀ ਪਰਿਵਾਰਾਂ ਨੂੰ ਮਿਲੇਗਾ ਲਾਭ

Web Admin

Web Admin

5 Dariya News

ਚੰਡੀਗੜ੍ਹ , 30 Dec 2020

ਸੂਬੇ ਵਿੱਚ ਮਹਿਲਾ-ਮੁਖੀ ਪਰਿਵਾਰਾਂ ਦੇ ਸਸ਼ਕਤੀਕਰਨ ਦੀ ਕੋਸ਼ਿਸ਼ ਵਜੋਂ ਪੰਜਾਬ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਮਾਤਾ ਤਿ੍ਰਪਤਾ ਮਹਿਲਾ ਯੋਜਨਾ ਨੂੰ ਲਾਗੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।ਗੌਰਤਲਬ ਹੈ ਕਿ ਪੰਜਾਬ ਵਿਚ 54,86,851 ਪਰਿਵਾਰ  (ਜਨਗਣਨਾ 2011) ਹਨ ਜਿਨਾਂ ਵਿਚੋਂ 7,96,030 ਪਰਿਵਾਰਾਂ ਦੀਆਂ ਮੁਖੀ ਮਹਿਲਾਵਾਂ ਹਨ। ਇਸ ਨਵੀਂ ਨੀਤੀ ਦਾ ਉਦੇਸ਼ ਪੰਜਾਬ ਵਿਚ ਮਹਿਲਾ-ਮੁਖੀ ਪਰਿਵਾਰਾਂ (ਡਬਲਿਊ.ਐਚ.ਐਚ.) ਜਿੱਥੇ ਪਰਿਵਾਰ ਵਿੱਚ ਕਮਾਉਣ ਅਤੇ ਫੈਸਲੇ ਲੈਣ ਵਾਲੀ ਇਕੱਲੀ ਮਹਿਲਾ (ਬਾਲਗ) ਹੈ, ਦਾ ਸਸ਼ਕਤੀਕਰਨ ਕਰਨਾ ਹੈ। ਇਹ ਅਨੁਮਾਨ ਲਗਾਇਆ ਗਿਆ ਹੈ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਵਾਸਤੇ ਪ੍ਰਸਾਰ ਅਤੇ ਪਹੁੰਚ ਪੋ੍ਰਗਰਾਮਾਂ ਲਈ ਸਾਲ 2021-22 ਤੋਂ ਆਈ.ਈ.ਸੀ. ਦੀਆਂ ਗਤੀਵਿਧੀਆਂ ਲਈ 5 ਕਰੋੜ ਰੁਪਏ ਸਮੇਤ ਸਾਲਾਨਾ 177.1 ਕਰੋੜ ਰੁਪਏ ਦੀ ਵਾਧੂ ਵਿਵਸਥਾ ਦੀ ਲੋੜ ਹੋਵੇਗੀ।ਇਸ ਯੋਜਨਾ ਤਹਿਤ ਪਰਿਵਾਰ ਦਾ ਮੁਖੀ ਇੱਕ ਵਿਧਵਾ/ਇਕੱਲੀ ਰਹਿ ਰਹੀ ਮਹਿਲਾ/ਪਰਿਵਾਰ ਤੋਂ ਅਲੱਗ ਰਹਿ ਰਹੀ ਮਹਿਲਾ/ਤਲਾਕਸ਼ੁਦਾ ਔੌਰਤ/ਅਣਵਿਆਹੀ ਮਹਿਲਾ ਹੋਣੀ ਚਾਹੀਦੀ ਹੈ ਅਤੇ ਉਹ ਪਰਿਵਾਰ ਵਿੱਚ ਕਮਾਉਣ ਵਾਲੀ ਇਕੱਲੀ ਮੈਂਬਰ ਹੋਣੀ ਚਾਹੀਦੀ ਹੈ।ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਅਨੁਸਾਰ ਸੂਬਾ ਸਰਕਾਰ ਦੀ ਇਹ ਵਿਲੱਖਣ ਪਹਿਲ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਮੌਜੂਦਾ/ਚੱਲ ਰਹੀਆਂ ਸਰਕਾਰੀ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਉਣ ’ਤੇ ਕੇਂਦਰਿਤ ਹੋਵੇਗੀ। ਇਸ ਮਹਿਲਾ ਪੱਖੀ ਪਹਿਲ ਦਾ ਮੁੱਖ ਉਦੇਸ਼ ਸੂਬੇ ਦੇ ਸਾਰੇ ਲੋੜਵੰਦ ਮਹਿਲਾ-ਮੁਖੀ ਪਰਿਵਾਰਾਂ ਤੱਕ ਪਹੁੰਚ ਕਰਨਾ ਹੈ ਤਾਂ ਜੋ ਇਨਾਂ ਪਰਿਵਾਰਾਂ ਨੂੰ ਸੇਵਾਵਾਂ/ਲਾਭ ਮੁਹੱਈਆ ਕਰਵਾਏ ਜਾ ਸਕਣ ਅਤੇ ਜ਼ਿੰਦਗੀ ਦੇ ਹਰੇਕ ਖੇਤਰ ਵਿੱਚ ਸਿਹਤ ਸੰਭਾਲ, ਸਿੱਖਿਆ, ਰੁਜ਼ਗਾਰ, ਸੁਰੱਖਿਆ ਅਤੇ ਮਾਣ ਸਨਮਾਨ ਦੇ ਸਬੰਧ ਵਿੱਚ ਉਨਾਂ ਦੇ ਅਧਿਕਾਰਾਂ ਨੂੰ ਯਕੀਨੀ ਬਣਾਇਆ ਜਾ ਸਕੇ।ਬੁਲਾਰੇ ਨੇ ਕਿਹਾ ਕਿ ਇਹ ਸਕੀਮ ਉਨਾਂ ਪਹਿਲੂਆਂ ਅਤੇ ਜ਼ਰੂਰਤਾਂ ਨੂੰ ਕਵਰ ਕਰਨ ਲਈ ਨਵੀਂ ਪਹਿਲਕਦਮੀਆਂ ਅਤੇ ਪ੍ਰੋਗਰਾਮ ਵੀ ਸ਼ੁਰੂ ਕਰੇਗੀ ਜਿਨਾਂ ਨੂੰ ਹੁਣ ਤੱਕ ਕਿਸੇ ਵੀ ਮੌੌਜੂਦਾ ਕੇਂਦਰੀ/ਰਾਜ ਸਪਾਂਸਰ ਸਕੀਮ ਜਾਂ ਮਹਿਲਾਵਾਂ/ਲੜਕੀਆਂ ’ਤੇ ਕੇਂਦਰਿਤ ਯੋਜਨਾ ਤਹਿਤ ਢੁੱਕਵੇਂ ਢੰਗ ਨਾਲ ਕਵਰ ਨਹੀਂ ਕੀਤਾ ਗਿਆ ਹੈ।ਮਹਿਲਾਵਾਂ ਦੇ ਸਸ਼ਕਤੀਕਰਨ ਦਾ ਭਾਵ ਜਾਗਰੂਕਤਾ, ਸਿੱਖਿਆ, ਸਿਖਲਾਈ ਅਤੇ ਹਰ ਜਗਾਂ ਬਰਾਬਰ ਮੌਕੇ ਪ੍ਰਦਾਨ ਕਰਕੇ ਮਹਿਲਾਵਾਂ ਦਾ ਰੁਤਬਾ ਉੱਚਾ ਕਰਨ ਦੀ ਦਿਸ਼ਾ ਵਿੱਚ ਕਦਮ ਉਠਾਉਣਾ ਹੈ। ਇਸ ਤਰਾਂ ਮਹਿਲਾ ਸਸ਼ਕਤੀਕਰਨ ਦਾ ਅਰਥ ਮਹਿਲਾਵਾਂ ਨੂੰ ਆਪਣੇ ਲਈ ਜੀਵਨ ਨਿਰਣਾਇਕ ਫੈਸਲੇ ਲੈਣ ਲਈ ਤਿਆਰ ਕਰਨਾ ਹੈ। ਜਨਗਣਨਾ 2011 ਦੇ ਅਨੁਸਾਰ, ਮਹਿਲਾਵਾਂ ਸੂਬੇ ਦੀ ਕੁੱਲ ਆਬਾਦੀ ਦਾ 47.23 ਫੀਸਦੀ ਹਨ ਜਦੋਂ ਕਿ ਕੌਮੀ ਪੱਧਰ ’ਤੇ ਇਹ ਪ੍ਰਤੀਸ਼ਤਤਾ 48.5 ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਦੀ ਕੁੱਲ ਅਬਾਦੀ 2.7 ਕਰੋੜ ਹੈ, ਜਿਸ ਵਿਚੋਂ ਪੁਰਸ਼ਾਂ ਦੀ ਗਿਣਤੀ 1.4 ਕਰੋੜ ਅਤੇ ਮਹਿਲਾਵਾਂ ਦੀ ਗਿਣਤੀ 1.3 ਕਰੋੜ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ। ਸਰਕਾਰ ਵੱਲੋਂ ਵਿਸ਼ੇਸ਼ ਯੋਜਨਾਵਾਂ ਅਤੇ ਨੀਤੀਆਂ ਜ਼ਰੀਏ ਮਹਿਲਾਵਾਂ ਲਈ ਪਹਿਲਾਂ ਹੀ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਪੰਚਾਇਤਾਂ ਅਤੇ ਸ਼ਹਿਰੀ ਸਥਾਨਕ ਇਕਾਈਆਂ ਵਿਚ ਮਹਿਲਾਵਾਂ ਲਈ ਰਾਖਵਾਂਕਰਨ ਵਧਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਇਸੇ ਤਰਾਂ ਸਰਕਾਰੀ ਨੌਕਰੀਆਂ ਵਿਚ ਮਹਿਲਾਵਾਂ ਲਈ ਰਾਖਵਾਂਕਰਨ ਵਧਾ ਕੇ 33 ਫੀਸਦੀ ਕਰ ਦਿੱਤਾ ਗਿਆ ਹੈ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD