Thursday, 25 April 2024

 

 

ਖ਼ਾਸ ਖਬਰਾਂ ਕਾਂਗਰਸ ਸਰਕਾਰ ਆਉਣ ਤੇ ਮਹਿਲਾਵਾਂ ਨੂੰ 50% ਆਰਕਸ਼ਣ ਅਤੇ ਕਿਸਾਨਾਂ ਨੂੰ ਐਮ.ਐਸ.ਪੀ. ਦੇਣ ਲਈ ਕਾਂਗਰਸ ਵਚਨਬੱਧ --ਅਨੂਮਾ ਅਚਾਰੀਆ ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਇੰਡੀਆ ਅਲਾਇੰਸ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤੇਗਾ : ਜਰਨੈਲ ਸਿੰਘ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ. ਨੇ ਕੀਤਾ ਵੱਖ ਵੱਖ ਮੰਡੀਆਂ ਦਾ ਦੌਰਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਲਲਤੋਂ ਅਤੇ ਜੋਧਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ; ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿੱਚ ਮਤਦਾਨ ਦਾ ਸੁਨੇਹਾ ਦਿੰਦਾ ਵੱਡ ਆਕਾਰੀ ਚਿਤਰ ਬਣਾਇਆ ਗਿਆ ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ! ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਪੁਰਖਾਲੀ ਦਾ ਲਿਆ ਜਾਇਜਾ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦਾ ਅਨੋਖਾ ਉਪਰਾਲਾ- ਨੌਜਵਾਨ ਵੋਟਰਾਂ ਨੂੰ ਯੂਥ ਇਲੈਕਸ਼ਨ ਅੰਬੈਸਡਰ ਬਣਾ ਕੇ ਚੋਣ ਪ੍ਰਕਿਆ ਦੀ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 8 ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ ਆਪ' ਨੂੰ ਪੰਜਾਬ 'ਚ 13 ਸੀਟਾਂ ਮਿਲਣ 'ਤੇ ਸਿਆਸਤ ਛੱਡ ਦੇਵਾਂਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਸੀਜੀਸੀ ਲਾਂਡਰਾਂ ਵੱਲੋਂ ਆਈਪੀਆਰ ਸੈੱਲ ਦਾ ਉਦਘਾਟਨ ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ ਡੀ ਸੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਮਿਥੇਨੌਲ/ਇੰਡਸਟਰੀਅਲ ਸਪਿਰਟ ਅਤੇ ਡਿਸਟਿਲਰੀਆਂ/ਬੋਟਲਿੰਗ ਪਲਾਂਟਾਂ/ਈਐਨਏ/ਸ਼ਰਾਬ ਦੇ ਠੇਕਿਆਂ ਦੀ ਵਿਕਰੀ, ਸਪਲਾਈ ਅਤੇ ਸਟਾਕ 'ਤੇ ਲਾਈ ਗਈ ਨਿਗਰਾਨੀ ਪ੍ਰਣਾਲੀ ਦੀ ਸਮੀਖਿਆ ਕੀਤੀ ਅੱਛੇ ਦਿਨਾਂ ਲਈ ਭਾਜਪਾ ਨਹੀਂ ਕਾਂਗਰਸ ਦੀ ਸਰਕਾਰ ਲਿਆਉਣ ਦੀ ਜਰੂਰਤ - ਗੁਰਜੀਤ ਔਜਲਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫ਼ਤਰੀ ਕੰਮ ਕਾਜ ਦੀ ਸਮੀਖਿਆ ਲਈ ਬੈਠਕ

 

ਕੈਬਨਿਟ ਵੱਲੋਂ ਸਾਸ਼ਨ ਸਬੰਧੀ ਅੰਕੜਿਆਂ ਦੀ ਸੁਚੱਜੀ ਵਰਤੋਂ ਲਈ ਪੰਜਾਬ ਰਾਜ ਅੰਕੜਾ ਨੀਤੀ ਨੂੰ ਪ੍ਰਵਾਨਗੀ

ਪਟਿਆਲਾ (ਦਿਹਾਤੀ) ਨਵਾਂ ਬਲਾਕ ਬਣਾਉਣ ਨੂੰ ਵੀ ਪ੍ਰਵਾਨਗੀ, ਪੰਜਾਬ ਰਾਜ ਕਰਮਚਾਰੀ (ਆਚਾਰ) ਨਿਯਮਾਂਵਲੀ, 1966 ’ਚ ਸੋਧ

Web Admin

Web Admin

5 Dariya News

ਚੰਡੀਗੜ੍ਹ , 30 Dec 2020

ਪੰਜਾਬ ਵਾਸੀਆਂ ਦੇ ਡਿਜ਼ੀਟਲ ਤੌਰ ’ਤੇ ਸਸ਼ਕਤੀਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਪੰਜਾਬ ਰਾਜ ਅੰਕੜਾ ਨੀਤੀ (ਪੀ.ਐਸ.ਡੀ.ਪੀ.) ਨੂੰ ਪ੍ਰਵਾਨਗੀ ਦਿੱਤੀ ਹੈ ਤਾਂ ਜੋ ਪ੍ਰਗਤੀ ਨੂੰ ਸਹੀ ਢੰਗ ਨਾਲ ਵਾਚਣ ਦੇ ਨਾਲ-ਨਾਲ ਸੇਵਾਵਾਂ ਦੀ ਵੱਧ ਤੋਂ ਵੱਧ ਨਾਗਰਿਕਾਂ ਤੱਕ ਬਿਹਤਰ ਤੇ ਕੁਸ਼ਲ ਪਹੁੰਚ ਯਕੀਨੀ ਬਣਾਈ ਜਾ ਸਕੇ।ਪੰਜਾਬ ਰਾਜ ਅੰਕੜਾ ਨੀਤੀ ਨਾਗਰਿਕਾਂ ਨੂੰ ਸੁਚੱਜੀ ਅਤੇ ਸੁਰੱਖਿਅਤ ਈ-ਗਵਰਨੈਂਸ ਪ੍ਰਣਾਲੀਆਂ ਰਾਹੀਂ ਸੇਵਾਵਾਂ ਪ੍ਰਦਾਨ ਕਰਨ, ਅੰਕੜਿਆਂ ਅਤੇ ਤਕਨਾਲੋਜੀ ਦਾ ਲਾਭ ਸੁਖਾਲੇ ਢੰਗ ਨਾਲ ਲੈਣ ਲਈ ਮਹੱਤਵਪੂਰਨ ਸਾਬਤ ਹੋਵੇਗੀ। ਇਸ ਨਾਲ ਸਬੂਤ ਅਧਾਰਤ ਨੀਤੀ ਬਣਾਉਣ ਅਤੇ ਪ੍ਰੋਗਰਾਮ ਨਾਲ ਸਬੰਧਤ ਫੈਸਲਾ ਲੈਣ ਲਈ ਅੰਕੜਿਆਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਇਸ ਦੇ ਨਾਲ ਹੀ ਰਾਜ ਲਈ ਏਕੀਿਤ ਅਤੇ ਅੰਤਰ-ਸੰਚਾਲਿਤ ਅੰਕੜਾ ਢਾਂਚਾ ਬਣਾਉਣ ਲਈ ਪੀ.ਐਸ.ਡੀ.ਪੀ. ਨੂੰ ਸੂਚਿਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ।ਇਹ ਖੁਲਾਸਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਜਿਹੀ ਵਿਆਪਕ ਅੰਕੜਾ ਨੀਤੀ ਬਣਾਉਣ ਵਾਲੇ ਦੇਸ਼ ਦੇ ਪ੍ਰਮੁੱਖ ਸੂਬਿਆਂ ’ਚ ਸ਼ੁਮਾਰ ਹੋ ਗਿਆ ਹੈ। ਸੂਬੇ ਦੇ ਸਰਕਾਰੀ ਵਿਭਾਗਾਂ, ਸੰਗਠਨਾਂ ਅਤੇ ਸੰਸਥਾਵਾਂ ਵੱਲੋਂ ਤਿਆਰ ਕੀਤੇ ਗਏ ਅੰਕੜਿਆਂ ਦੀ ਸੰਭਾਵਿਤ ਉਪਯੋਗਤਾ ਅਤੇ ਮਹੱਤਵ ਨੂੰ ਪਛਾਣਦਿਆਂ ਪੰਜਾਬ ਰਾਜ ਅੰਕੜਾ ਨੀਤੀ (ਪੀ.ਐਸ.ਡੀ.ਪੀ.), ਨਾਗਰਿਕਾਂ ਦੀ ਗੁਪਤਤਾ ਦੇ ਬਚਾਅ ਨੂੰ ਮੁੱਖ ਰੱਖਦਿਆਂ ਹੀ ਅੰਕੜਾ ਪ੍ਰਬੰਧਨ ਦੇ ਸਾਰੇ ਮੁਢਲੇ ਪਹਿਲੂਆਂ ਅਤੇ ਰੁਝੇਵਿਆਂ ਦੇ ਨਿਯਮਾਂ ਨੂੰ ਪਰਿਭਾਸ਼ਤ ਕਰੇਗੀ।

ਮੰਤਰੀ ਮੰਡਲ ਨੂੰ ਜਾਣੰੂ ਕਰਵਾਉਂਦਿਆਂ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਇਹ ਨੀਤੀ ਨਾਗਰਿਕਾਂ ਨੂੰ ਸਾਰੇ ਵਿਭਾਗਾਂ ਦੀਆਂ ਸੇਵਾਵਾਂ ਕੁਸ਼ਲ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਪਹੁੰਚਯੋਗ ਢੰਗ ਨਾਲ ਪ੍ਰਦਾਨ ਕਰਨ ਲਈ ਅੰਕੜਾ ਇਕੱਤਰਨ ਤੇ ਪ੍ਰਬੰਧਨ, ਅੰਕੜਾ ਪ੍ਰਕਿਰਿਆ ਕਰਨ ਅਤੇ ਇਸ ਦੀ ਵਰਤੋਂ ਕਰਨ ਲਈ ਮਾਰਗ ਦਰਸ਼ਕ ਸਿਧਾਂਤ ਵਜੋਂ ਕੰਮ ਕਰੇਗੀ। ਇਹ ਨੀਤੀ ਸਰਕਾਰੀ ਅੰਕੜਿਆਂ ਦੀ ਆਸਾਨੀ ਨਾਲ ਪਹੁੰਚ ਅਤੇ ਵੰਡ ਨੂੰ ਸੁਵਿਧਾਜਨਕ ਬਣਾਉਣ ਦੇ ਉਦੇਸ਼ਾਂ ਦੀ ਵੀ ਪੂਰਤੀ ਕਰੇਗੀ ਤਾਂ ਜੋ ਟਿਕਾਊ ਤੇ ਕਸ਼ਲ ਪ੍ਰਸ਼ਾਸਨ ਅਤੇ ਪ੍ਰਭਾਵਸ਼ਾਲੀ ਯੋਜਨਾਬੰਦੀ ਕਰਨ ਸਮੇਤ ਇਸ ਨੂੰ ਲਾਗੂ ਕਰਨ ਅਤੇ ਵਿਕਾਸ ਪ੍ਰੋਗਰਾਮਾਂ ਦੀ ਨਿਗਰਾਨੀ, ਆਫ਼ਤ ਪ੍ਰਬੰਧਨ ਤੇ ਵਿਗਿਆਨਕ ਖੋਜਾਂ ਦੀ ਸਹਾਇਤਾ ਨਾਲ ਜਨਤਕ ਭਲਾਈ ਲਈ ਲਏ ਗਏ ਫੈਸਲਿਆਂ ਨੂੰ ਬਿਹਤਰ ਢੰਗ ਨਾਲ ਜਾਣੰੂ ਕਰਵਾਇਆ ਜਾ ਸਕੇ।

ਪਟਿਆਲਾ (ਦਿਹਾਤੀ) ਨਵਾਂ ਬਲਾਕ ਬਣਾਉਣ ਨੂੰ ਵੀ ਪ੍ਰਵਾਨਗੀ:

ਜਾਬ ਮੰਤਰੀ ਮੰਡਲ ਨੇ ਨਵਾਂ ਬਲਾਕ ਪਟਿਆਲਾ (ਦਿਹਾਤੀ) ਬਣਾਉਣ ਨੂੰ ਮਨਜ਼ੂਰੀ ਦਿੱਤੀ ਹੈ। ਇਸ ਅਧੀਨ ਆਉਣ ਵਾਲੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨਵੇਂ ਬਲਾਕ ’ਚ ਪਟਿਆਲਾ ਅਤੇ ਨਾਭਾ ਬਲਾਕ ਦੀਆਂ ਕ੍ਰਮਵਾਰ 26 ਅਤੇ 32 ਗ੍ਰਾਮ ਪੰਚਾਇਤਾਂ ਨੂੰ ਸ਼ਾਮਲ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਕਰਮਚਾਰੀ (ਆਚਾਰ) ਨਿਯਮਾਂਵਲੀ, 1966 ’ਚ ਸੋਧਾਂ ਨੂੰ ਪ੍ਰਵਾਨਗੀ:

ਸਰਕਾਰੀ ਮੁਲਾਜ਼ਮਾਂ ਵੱਲੋਂ ਉੱਚ ਨੈਤਿਕ ਨਿਯਮਾਂ, ਇਕਸਾਰਤਾ, ਇਮਾਨਦਾਰੀ ਅਤੇ ਕੰਮਕਾਜੀ ਮਹਿਲਾਵਾਂ ਨਾਲ ਜਿਨਸੀ ਸ਼ੋਸ਼ਣ ਰੋਕਣ ਦੇ ਮੰਤਵ ਨਾਲ ਮੰਤਰੀ ਮੰਡਲ ਨੇ ਪੰਜਾਬ ਰਾਜ ਕਰਮਚਾਰੀ (ਆਚਾਰ) ਨਿਯਮ, 1966 ਦੇ ਨਿਯਮ 2, 3 ਅਤੇ 22 ’ਚ ਸੋਧ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸੋਧਾਂ ਸਰਵ ਭਾਰਤੀ ਸੇਵਾ (ਆਚਾਰ) ਨਿਯਮ, 1968 ਅਤੇ ਕੇਂਦਰੀ ਸਿਵਲ ਸੇਵਾਵਾਂ (ਆਚਾਰ) ਨਿਯਮ, 1964 ਦੇ ਅਧਾਰ ’ਤੇ ਕੀਤੀਆਂ ਗਈਆਂ ਹਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD